ਬਿਹਤਰ ਕਾਰਜਸ਼ੈਲੀ ਅਤੇ ਕਾਨੂੰਨ ਵਿਵਸਥਾ ਲਈ ਐਸਐਸਪੀ ਡਾ. ਦਰਪਣ ਆਹਲੂਵਾਲੀਆ ਸਨਮਾਨਿਤ
Sep2,2026
| Ravinder Singh Dhillon | Khanna
ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ, ਧਾਰਮਿਕ ਸਮਾਗਮਾਂ ਦੌਰਾਨ ਬਿਹਤਰ ਪੁਲਿਸ ਪ੍ਰਬੰਧ ਕਰਨ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਖੰਨਾ ਪੁਲਿਸ ਦੀ ਕਾਰਜਸ਼ੈਲੀ ਦੀ ਲਗਾਤਾਰ ਸ਼ਲਾਘਾ ਹੋ ਰਹੀ ਹੈ। ਇਸੇ ਲੜੀ ਤਹਿਤ ਪੁਜਾਰੀ ਸਭਾ (ਰਜਿ.) ਖੰਨਾ ਦੇ ਅਹੁਦੇਦਾਰਾਂ ਵੱਲੋਂ ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੂੰ ਉਨ੍ਹਾਂ ਦੀ ਬਿਹਤਰ ਕਾਰਜਸ਼ੈਲੀ ਲਈ ਸਨਮਾਨਿਤ ਕੀਤਾ ਗਿਆ।
ਪੁਜਾਰੀ ਸਭਾ ਦੇ ਅਹੁਦੇਦਾਰਾਂ ਨੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਖੰਨਾ ਪੁਲਿਸ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਧਾਰਮਿਕ ਸਮਾਗਮਾਂ ਨੂੰ ਲੈ ਕੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ। ਖਾਸ ਤੌਰ ’ਤੇ ਮਹਾਸ਼ਿਵਰਾਤਰੀ, ਹੋਲੀ, ਨਰਾਤਿਆਂ ਸਮੇਤ ਹੋਰ ਧਾਰਮਿਕ ਤਿਉਹਾਰਾਂ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ, ਟ੍ਰੈਫਿਕ ਪ੍ਰਬੰਧ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧ ਸ਼ਲਾਘਾਯੋਗ ਰਹੇ ਹਨ।
ਸਭਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ਼ਾਮਲ ਹੁੰਦੇ ਹਨ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਵੱਲੋਂ ਜਿਸ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ, ਉਸ ਨਾਲ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਅਤੇ ਸਕਾਰਾਤਮਕ ਰਵੱਈਏ ਲਈ ਧੰਨਵਾਦ ਕੀਤਾ।
ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਪੁਜਾਰੀ ਸਭਾ ਦੇ ਅਹੁਦੇਦਾਰਾਂ ਵੱਲੋਂ ਕੀਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਹੈ। ਧਾਰਮਿਕ ਅਤੇ ਸਮਾਜਿਕ ਸਮਾਗਮਾਂ ਦੌਰਾਨ ਪੁਲਿਸ ਵੱਲੋਂ ਹਰ ਸੰਭਵ ਸਹਿਯੋਗ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਮਾਜ ਦੇ ਆਪਸੀ ਸਹਿਯੋਗ ਨਾਲ ਹੀ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਕਾਇਮ ਕੀਤਾ ਜਾ ਸਕਦਾ ਹੈ।
ਇਸ ਮੌਕੇ ਐਸਪੀ (ਡੀ) ਰਾਕੇਸ਼ ਯਾਦਵ, ਡੀਐਸਪੀ ਕਰਮਵੀਰ ਤੂਰ ਤੋਂ ਇਲਾਵਾ ਪੁਜਾਰੀ ਸਭਾ ਦੇ ਪ੍ਰਧਾਨ ਆਚਾਰਿਆ ਦੇਸ਼ਰਾਜ ਸ਼ਾਸਤਰੀ, ਉਪ ਪ੍ਰਧਾਨ ਸ਼ਿਵਕੁਮਾਰ, ਸਿਟੀ-1 ਪ੍ਰਧਾਨ ਪੰਡਿਤ ਪ੍ਰੇਮ ਸ਼ਰਮਾ, ਸਿਟੀ-2 ਪ੍ਰਧਾਨ ਰਿਸ਼ੀ ਸ਼ਾਸਤਰੀ, ਸਕੱਤਰ ਰੋਸ਼ਨ ਲਾਲ, ਉਪ ਸਕੱਤਰ ਪੰਡਿਤ ਰਾਕੇਸ਼ ਸ਼ਰਮਾ, ਸੱਭਿਆਚਾਰਕ ਮੰਤਰੀ ਮੁਕੇਸ਼ ਸ਼ਰਮਾ, ਸੱਭਿਆਚਾਰਕ ਮੰਤਰੀ ਆਸ਼ੂ ਸ਼ਰਮਾ ਅਤੇ ਲਕਸ਼ਯ ਸ਼ਾਸਤਰੀ ਮੌਜੂਦ ਰਹੇ।
-sspkhanna-darpanahluwalia-khannapolice-lawandorder-khannanews