ਪੰਜਾਬ ਸਰਕਾਰ ਵੱਲੋਂ ਯੁਵਕਾਂ ਲਈ ਮੁਫ਼ਤ ਸਕਿਊਰਟੀ ਗਾਰਡ ਕੋਰਸ ਸ਼ੁਰੂ
Sep7,2026
| Jagrati Lahar Bureau | Fazilka
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਜ਼ਿਲ੍ਹਾ ਫ਼ਿਰੋਜ਼ਪੁਰ) ਵਿਖੇ ਮੁਫ਼ਤ ਸਕਿਊਰਟੀ ਗਾਰਡ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਦੇ ਯੁਵਕ ਇਸ ਕੋਰਸ ਲਈ ਅਰਜ਼ੀ ਦੇ ਸਕਦੇ ਹਨ। ਜੋ ਯੁਵਕ ਸਕਿਊਰਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਸਵੇਰੇ 8:00 ਵਜੇ ਤੋਂ 11:00 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਆਪਣੀ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਕੋਰਸ ਲਈ ਸੀਟਾਂ ਸੀਮਤ ਹਨ। ਇਹ ਕੋਰਸ ਸਤੰਬਰ 2026 ਦੇ ਦੂਸਰੇ ਜਾਂ ਤੀਸਰੇ ਹਫਤੇ ਤੋਂ ਸ਼ੁਰੂ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਕੋਰਸ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਕੋਰਸ ਪੂਰਾ ਹੋਣ ਉਪਰੰਤ ਯੁਵਕਾਂ ਨੂੰ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤਾ ਜਾਵੇਗਾ, ਜਦਕਿ ਕੈਂਪ ਵਿੱਚ ਰਹਿਣ ਦੌਰਾਨ ਖਾਣ-ਪੀਣ ਅਤੇ ਰਹਾਇਸ਼ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ। ਕੋਰਸ ਲਈ ਯੁਵਕ ਦੀ ਉਮਰ 21 ਤੋਂ 29 ਸਾਲ ਹੋਣੀ ਲਾਜ਼ਮੀ ਹੈ ਅਤੇ ਯੁਵਕ 10ਵੀਂ ਜਾਂ 12ਵੀਂ ਪਾਸ ਹੋਣਾ ਚਾਹੀਦਾ ਹੈ। ਕੈਂਪ ਵਿੱਚ ਹਾਜ਼ਰੀ ਸਮੇਂ ਯੁਵਕ ਆਪਣੇ ਨਾਲ 10ਵੀਂ ਜਾਂ 12ਵੀਂ ਦਾ ਅਸਲ ਸਰਟੀਫਿਕੇਟ ਅਤੇ ਫੋਟੋਸਟੇਟ ਕਾਪੀ, ਪੰਜਾਬ ਰਿਹਾਇਸ਼ ਦਾ ਸਬੂਤ, ਦੋ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣ-ਪੀਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਲੈ ਕੇ ਆਉਣ। ਚਾਹਵਾਨ ਯੁਵਕ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 73476-66557 ‘ਤੇ ਸੰਪਰਕ ਕਰ ਸਕਦੇ ਹਨ।
-punjabgovernment-freesecurityguardcourse-youthemployment-fazilka-cpietcamp