*ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗਾ : ਐਨ.ਐਚ.ਆਰ.ਸੀ ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ*

Sep21,2026 | Balraj Khanna | Ludhiana



*ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰਨ: ਬਾਲ ਕ੍ਰਿਸ਼ਨ ਗੋਇਲ*

*ਸਕੂਲਾਂ ਵਿੱਚ ‘ਗੁੱਡ ਟੱਚ-ਬੈਡ ਟੱਚ’ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼*

*ਨਾਗਰਿਕ ਆਪਣੇ ਹੱਕਾਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਜਾਗਰੂਕ ਰਹਿਣ, ਸ਼ਿਕਾਇਤਾਂ ਐਨ.ਐਚ.ਆਰ.ਸੀ. ਦੇ ਪੋਰਟਲ ’ਤੇ ਦਰਜ ਕਰਵਾਉਣ : ਬਾਲ ਕ੍ਰਿਸ਼ਨ ਗੋਇਲ*

*ਐਨ.ਐਚ.ਆਰ.ਸੀ. ਦੇ ਸਪੈਸ਼ਲ ਮਾਨੀਟਰ ਨੇ ਲੁਧਿਆਣਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ* 


ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (ਐਨ.ਐਚ.ਆਰ.ਸੀ.) ਦੇ ਸਪੈਸ਼ਲ ਮਾਨੀਟਰ (ਬੱਚੇ ਅਤੇ ਬਜ਼ੁਰਗ ਨਾਗਰਿਕ) ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅੱਜ ਬੱਚਤ ਭਵਨ ਲੁਧਿਆਣਾ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਬੱਚਿਆਂ, ਬਜ਼ੁਰਗ ਨਾਗਰਿਕਾਂ ਅਤੇ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸ੍ਰੀ ਗੋਇਲ ਨੇ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਦੇਸ਼ ਅੰਦਰ ਮਾਨਵੀ ਹੱਕਾਂ ਦੀ ਉਲੰਘਣਾ ਰੋਕਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੁਨੀਆਂ ਦਾ ਸਭ ਤੋਂ ਵੱਡਾ ਕਮਿਸ਼ਨ ਹੈ ਜਿਸ ਨੂੰ ਕਿ ਯੁਨਾਈਟਿਡ ਨੇਸ਼ਨ ਵੱਲੋਂ "ਏ" ਦਰਜ਼ਾ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਕਈ ਵਾਰ ਜਾਣੇ-ਅਣਜਾਣੇ ਵਿੱਚ ਹੀ ਸਰਕਾਰੀ ਸੰਸਥਾਵਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਦਿੱਤੀ ਜਾਂਦੀ ਹੈ ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ, ਕਿਉਂਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ ਨਾਗਰਿਕ ਨੂੰ ਜੋ ਹੱਕ ਦਿੱਤੇ ਹਨ ਉਨ੍ਹਾਂ ਦੀ ਪਾਲਣਾ ਬਹੁਤ ਜਰੂਰੀ ਹੈ।

ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਸਪੱਸ਼ਟ ਕੀਤਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਸਮੇਤ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰਾਖੀ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕੀਤਾ ਜਾਵੇ।

ਸਪੈਸ਼ਲ ਮਾਨੀਟਰ ਨੇ ਨਾਗਰਿਕਾਂ ਨੂੰ ਆਪਣੇ ਹੱਕਾਂ, ਹੱਕਾਂ ਦੀ ਉਲੰਘਣਾ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਉਪਲਬਧ ਕਾਨੂੰਨੀ ਤੇ ਸੰਸਥਾਗਤ ਵਿਵਸਥਾਵਾਂ ਬਾਰੇ ਜਾਗਰੂਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਦੀ ਸਬੰਧਤ ਅਥਾਰਟੀ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ।

ਸ੍ਰੀ ਗੋਇਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਸਕੂਲਾਂ ਵਿੱਚ ਬੱਚਿਆਂ ਨੂੰ ‘ਗੁੱਡ ਟੱਚ ਅਤੇ ਬੈਡ ਟੱਚ’ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ 112 ਅਤੇ 1098 ਚਾਈਲਡ ਹੈਲਪਲਾਈਨ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੂਮੈਨ ਤੇ ਚਾਈਲਡ ਕਮਿਸ਼ਨ ਦੀ ਫ਼ਿਲਮ ‘ਕੋਮਲ’ ਦਿਖਾਉਣ ਦਾ ਵੀ ਸੁਝਾਅ ਦਿੱਤਾ।

ਸ੍ਰੀ ਗੋਇਲ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 21 ਤਹਿਤ ਪ੍ਰਾਪਤ ਜੀਵਨ ਦੇ ਅਧਿਕਾਰ ਦਾ ਰੱਖਿਅਕ ਐਨ.ਐਚ.ਆਰ.ਸੀ. ਹੈ ਅਤੇ ਕਮਿਸ਼ਨ ਨਾਗਰਿਕਾਂ ਦੀ ਮਰਿਆਦਾ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਲੁਧਿਆਣਾ ਜ਼ਿਲ੍ਹੇ ਦੇ ਤਿੰਨ ਦਿਨਾਂ ਦੌਰੇ ਦੌਰਾਨ ਸ੍ਰੀ ਗੋਇਲ ਨੇ ਲੁਧਿਆਣਾ ਦੀ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹਾਂ, ਪੀ.ਡੀ.ਐਸ. ਵੰਡ ਕੇਂਦਰ, ਥਾਣੇ, ਹਸਪਤਾਲ, ਬਾਲ ਘਰ, ਬਿਰਧ ਆਸ਼ਰਮ, ਸਰਕਾਰੀ ਸਕੂਲ, ਆਬਜ਼ਰਵੇਸ਼ਨ ਹੋਮ, ਵਨ ਸਟਾਪ ਸੈਂਟਰ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ। ਉਨ੍ਹਾਂ ਇਨ੍ਹਾਂ ਸੰਸਥਾਵਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਲਾਭਪਾਤਰੀਆਂ ਦੇ ਹੱਕਾਂ ਨਾਲ ਸਬੰਧਤ ਮਾਮਲਿਆਂ ਦਾ ਜਾਇਜ਼ਾ ਲਿਆ।

ਸ੍ਰੀ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ’ਤੇ ਆਪਣੀ ਸ਼ਿਕਾਇਤ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਆਨਲਾਈਨ ਪੋਰਟਲ hrcnet.nic.in ’ਤੇ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਕੋਲ ਸ਼ਿਕਾਇਤ ਲਈ ਨਾ ਹੀ ਕੋਈ ਫੀਸ ਹੈ ਤੇ ਨਾ ਹੀ ਕੋਈ ਵਕੀਲ ਦੀ ਲੋੜ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਫੀਲਡ ਅਫਸਰ ਲੁਧਿਆਣਾ ਤੁਸ਼ਿਤਾ ਗੁਲਾਟੀ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਤਰਫ਼ੋਂ ਸ੍ਰੀ ਗੋਇਲ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਡੀ.ਸੀ.ਪੀ (ਲਾਅ ਐਂਡ ਆਰਡਰ) ਲੁਧਿਆਣਾ ਸ੍ਰੀ ਅਰਵਿੰਦ ਮੀਣਾ, ਸੀਨੀਅਰ ਪੁਲਿਸ ਕਪਤਾਨ ਖੰਨਾ ਡਾ. ਦਰਪਣ ਆਹਲੂਵਾਲੀਆ ਅਤੇ ਸੀਨੀਅਰ ਪੁਲਿਸ ਕਪਤਾਨ (ਲੁਧਿਆਣਾ ਦਿਹਾਤੀ) ਡਾ. ਅੰਕੁਰ ਗੁਪਤਾ ਨੇ ਵੀ ਭਰੋਸਾ ਦਿੱਤਾ ਕਿ ਪੁਲਿਸ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੂਰਾ ਸਹਿਯੋਗ ਦੇਵੇਗੀ।

ਇਸ ਮੌਕੇ ਏ.ਡੀ.ਸੀ.ਪੀ ਲੁਧਿਆਣਾ ਸ੍ਰੀਮਤੀ ਰੁਪਿੰਦਰ ਕੌਰ ਭੱਟੀ, ਐਸ.ਪੀ (ਸਪੈਸ਼ਲ ਬ੍ਰਾਂਚ) ਖੰਨਾ ਸ੍ਰੀਮਤੀ ਹਰਪਿੰਦਰ ਕੌਰ ਗਿੱਲ, ਉਪ ਮੰਡਲ ਮੈਜਿਸਟਰੇਟ ਜਗਰਾਉਂ ਸ੍ਰੀ ਬਾਦਲਦੀਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸ੍ਰੀ ਅਮਨਪ੍ਰੀਤ ਸਿੰਘ, ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ (ਡੀ.ਸੀ.ਪੀ.ਓ) ਲੁਧਿਆਣਾ ਸ੍ਰੀਮਤੀ ਰਸ਼ਮੀ, ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਡਿੰਪਲ ਮਦਾਨ ਸਮੇਤ ਹੋਰ ਵੀ ਅਧਿਕਾਰੀ ਹਾਜ਼ਰ ਸਨ।

-humanrights-nhrc-ludhiananews-childprotection-humanrightsawareness



TOP HEADLINES


*ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ 'ਆਲ ਇੰਡੀਆ ਸਿਵਲ ਸਰਵਿ
*ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ
*ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ
ਈ. ਡੀ. ਵੱਲੋਂ ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰ
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵ
*ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮ
26 ਨਵੰਬਰ ਨੂੰ ਹੋਣ ਵਾਲੀ ਪੰਜਾਬ ਖ਼ੁਸ਼ਹਾਲ ਰੈਲੀ ਭਗਵੰਤ ਮਾਨ ਸਰ
ਸੰਗਰੂਰ ’ਚ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਦੀਆਂ ਪੱਗਾਂ ਰੋਲ
*ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ
ਕੈਬਨਿਟ ਮੰਤਰੀ ਮੋਹਿੰਦਰ ਭਗਤ 27 ਨਵੰਬਰ ਨੂੰ ਬਾਗਬਾਨੀ ਵਿਕਾਸ ਕੇ
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾ
*ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ
ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇਕਜੁੱਟ ਹੋ ਕੇ ਪੰਜਾਬ
*ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣ
ਪੀਸੀਐਸ ਮੇਨਜ਼ ਪਾਸ ਉਮੀਦਵਾਰਾਂ ਦੀ ਨਿਰਪੱਖ ਸੁਣਵਾਈ ਲਈ ਅਪੀਲ, ਕ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ
*ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ
ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026
ਆਪ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅ
*ਯੁੱਧ ਨਸ਼ਿਆਂ ਵਿਰੁੱਧ: ਮਾਲੇਰਕੋਟਲਾ ਪੁਲਿਸ ਦਾ ਨਸ਼ਾ ਤਸਕਰਾਂ ’

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53208241

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us