*ਜਨਗਣਨਾ 2027: ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਨੇ ਕੀਤੀ ਸਵੈ ਗਣਨਾ*

Nov18,2026 | Parvinder Jit Singh | Bathinda



*ਜ਼ਿਲ੍ਹਾ ਵਾਸੀ 30 ਨਵੰਬਰ ਤੱਕ se.census.gov.in ਪੋਰਟਲ ਜਾਂ ਬਾਰ ਕੋਡ ਰਾਹੀਂ ਕਰ ਸਕਦੇ ਹਨ ਘਰ ਬੈਠੇ ਆਨਲਾਈਨ ਸਵੈ-ਗਣਨਾ, ਡਿਪਟੀ ਕਮਿਸ਼ਨਰ*

*ਜ਼ਿਲ੍ਹਾ ਵਾਸੀ ਸਵੈ-ਗਣਨਾ ਵਿੱਚ ਸਰਗਰਮੀ ਨਾਲ ਹਿੱਸਾ ਲੈਣ, ਐੱਸ.ਐੱਸ.ਪੀ.*

*ਸਾਰੇ ਵਿਭਾਗ ਮੁਖੀਆਂ ਨੂੰ ਸਬੰਧਿਤ ਦਫਤਰਾਂ 'ਚ ਮੌਜੂਦ ਸਟਾਫ਼ ਦੀ ਸਵੈ ਗਣਨਾ ਯਕੀਨੀ ਬਣਾਉਣ ਸਬੰਧੀ ਦਿੱਤੇ ਗਏ ਆਦੇਸ਼*

ਬਠਿੰਡਾ, 18 ਨਵੰਬਰ (ਪਰਵਿੰਦਰ ਜੀਤ ਸਿੰਘ)


ਸ਼੍ਰੀ ਰਾਜੇਸ਼ ਧੀਮਾਨ ਪ੍ਰਮੁੱਖ ਜਨਗਣਨਾ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅਤੇ ਸ਼੍ਰੀ ਸੁਹੇਲ ਕਾਸਿਮ ਮੀਰ ਐੱਸ.ਐੱਸ.ਪੀ. ਬਠਿੰਡਾ ਨੇ ਅੱਜ ਜਨਗਣਨਾ 2027 ਤਹਿਤ ਆਪਣੀ ਸਵੈ ਗਣਨਾ se.census.gov.in ਪੋਰਟਲ ‘ਤੇ ਕਰਕੇ ਇਸ ਅਹਿਮ ਕਾਰਜ ਵਿੱਚ ਆਪਣਾ ਯੋਗਦਾਨ ਪਾਇਆ।

ਇਸ ਸਬੰਧੀ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਦੱਸਿਆ ਕਿ ਸਵੈ ਗਣਨਾ ਇਕ ਬਹੁਤ ਹੀ ਆਸਾਨ ਪ੍ਰਕਿਰਿਆ ਹੈ ਜਿਸ ਤਹਿਤ ਕੋਈ ਵੀ ਭਾਰਤਵਾਸੀ ਆਪਣੇ ਅਤੇ ਆਪਣੇ ਪਰਿਵਾਰ ਸਬੰਧੀ ਵੇਰਵੇ ਅਧਕਾਰਤ ਪੋਰਟਲ ਉੱਤੇ ਭਰ ਸਕਦਾ ਹੈ। ਇਸ ਨਾਲ ਨਾਗਰਿਕਾਂ ਨੂੰ ਆਪਣੀ ਸਹੂਲਤ ਅਨੁਸਾਰ ਜਾਣਕਾਰੀ ਭਰਨ ਦਾ ਮੌਕਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ 30 ਨਵੰਬਰ 2026 ਤੱਕ ਜਾਰੀ ਰਹੇਗੀ, ਜਦਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦੀ ਪ੍ਰਕਿਰਿਆ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗੀ। ਇਸ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਬੰਧਿਤ ਸਟਾਫ ਵੱਲੋਂ ਸਵੈ ਗਣਨਾ ਕਰਨੀ ਯਕੀਨੀ ਬਣਾਉਣਗੇ ਅਤੇ ਇਸ ਸਬੰਧੀ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣਗੇ।



*ਇੰਝ ਕਰਨੀ ਹੈ ਸਵੈ-ਗਣਨਾ*



ਸਵੈ-ਗਣਨਾ ਦੀ ਪ੍ਰਕਿਰਿਆ ਤਹਿਤ ਨਾਗਰਿਕਾਂ ਨੂੰ ਸਭ ਤੋਂ ਪਹਿਲਾਂ ਅਧਿਕਾਰਤ ਵੈੱਬ ਪੋਰਟਲ https://se.census.gov.in ’ਤੇ ਜਾ ਕੇ ਸਵੈ-ਗਣਨਾ ਦੇ ਵਿਕਲਪ ਦੀ ਚੋਣ ਕਰਨੀ ਹੋਵੇਗੀ ਅਤੇ ਸੂਬੇ ਵਜੋਂ ਪੰਜਾਬ ਦੀ ਚੋਣ ਕਰਕੇ ਸਕਰੀਨ ’ਤੇ ਦਿੱਤਾ ਸੁਰੱਖਿਆ ਕੋਡ ਭਰਨਾ ਹੋਵੇਗਾ। ਇਸ ਤੋਂ ਬਾਅਦ ਪਰਿਵਾਰ ਦੇ ਮੁਖੀ ਦਾ ਨਾਮ, ਪਰਿਵਾਰ ਦੇ ਕਿਸੇ ਇੱਕ ਮੈਂਬਰ ਦਾ ਮੋਬਾਈਲ ਨੰਬਰ ਅਤੇ ਇੱਛਾ ਅਨੁਸਾਰ ਈ-ਮੇਲ ਪਤਾ ਦਰਜ ਕਰਨਾ ਹੋਵੇਗਾ। ਇੱਕ ਪਰਿਵਾਰ ਲਈ ਸਿਰਫ਼ ਇੱਕ ਹੀ ਮੋਬਾਈਲ ਨੰਬਰ ਵਰਤਿਆ ਜਾ ਸਕਦਾ ਹੈ। ਮੋਬਾਈਲ ’ਤੇ ਪ੍ਰਾਪਤ ਓਟੀਪੀ ਰਾਹੀਂ ਨੰਬਰ ਦੀ ਤਸਦੀਕ ਕਰਨ ਉਪਰੰਤ ਆਪਣੀ ਸਹੂਲਤ ਅਨੁਸਾਰ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਪੰਜਾਬੀ ਭਾਸ਼ਾ ਦਾ ਵਿਕਲਪ ਉਪਲਬਧ ਹੋਣ ’ਤੇ ਇਸ ਨੂੰ ਵੀ ਚੁਣਿਆ ਜਾ ਸਕਦਾ ਹੈ। ਅਗਲੇ ਪੜਾਅ ਵਿੱਚ ਆਪਣਾ ਜ਼ਿਲ੍ਹਾ, ਇਲਾਕਾ ਜਾਂ ਨੇੜਲਾ ਪ੍ਰਮੁੱਖ ਸਥਾਨ ਦਰਜ ਕਰਨ ਤੋਂ ਬਾਅਦ ਡਿਜੀਟਲ ਨਕਸ਼ੇ ’ਤੇ ਘਰ ਦੀ ਸਹੀ ਸਥਿਤੀ ਨਿਸ਼ਾਨਬੱਧ ਕਰਨੀ ਹੋਵੇਗੀ। ਇਸ ਉਪਰੰਤ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਵੇਰਵੇ ਵੱਖ-ਵੱਖ ਦਰਜ ਕਰਨੇ ਹੋਣਗੇ ਅਤੇ ਪੋਰਟਲ ’ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਧਿਆਨ ਨਾਲ ਭਰਨੇ ਹੋਣਗੇ ਤਾਂ ਜੋ ਕੋਈ ਵੀ ਮੈਂਬਰ ਦਰਜ ਹੋਣ ਤੋਂ ਰਹਿ ਨਾ ਜਾਵੇ। ਇਸ ਦੌਰਾਨ ਪਰਿਵਾਰਕ ਮੈਂਬਰਾਂ ਦੀ ਸਿੱਖਿਆ, ਜਨਮ, ਪਰਵਾਸ, ਰਿਹਾਇਸ਼ ਅਤੇ ਕਿੱਤੇ ਆਦਿ ਨਾਲ ਸਬੰਧਤ ਜਾਣਕਾਰੀ ਸਹੀ-ਸਹੀ ਭਰਨੀ ਲਾਜ਼ਮੀ ਹੈ। ਫਾਰਮ ਜਮ੍ਹਾਂ ਕਰਵਾਉਣ ਤੋਂ ਪਹਿਲਾਂ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ, ਨਾਵਾਂ ਅਤੇ ਹੋਰ ਸਾਰੇ ਵੇਰਵਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਕੇ ਕਿਸੇ ਵੀ ਗਲਤੀ ਜਾਂ ਅਧੂਰੀ ਜਾਣਕਾਰੀ ਨੂੰ ਠੀਕ ਕਰ ਲੈਣਾ ਚਾਹੀਦਾ ਹੈ। ਸਾਰੀ ਜਾਣਕਾਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਫਾਰਮ ਜਮ੍ਹਾਂ ਕਰਵਾਉਣ ਉਪਰੰਤ ਪ੍ਰਾਪਤ ਹੋਣ ਵਾਲੀ ਸਵੈ-ਗਣਨਾ ਪਛਾਣ ਸੰਖਿਆ (SE ID) ਨੂੰ ਭਵਿੱਖ ਵਿੱਚ ਵਰਤੋਂ ਲਈ ਸੰਭਾਲ ਕੇ ਰੱਖਣਾ ਚਾਹੀਦਾ ਹੈ। ਇਸ ਸਬੰਧੀ ਸਕਰੀਨਸ਼ਾਟ ਲੈਣ ਜਾਂ ਉਪਲਬਧ ਹੋਣ ’ਤੇ ਪਛਾਣ ਸੰਖਿਆ ਨੂੰ ਡਾਊਨਲੋਡ ਕਰਕੇ ਰੱਖਣ ਦੀ ਵੀ ਸਲਾਹ ਦਿੱਤੀ ਜਾਂਦੀ ਹੈ।



*ਸਵੈ-ਗਣਨਾ ਤੋਂ ਬਾਅਦ ਗਣਨਾਕਾਰ ਵੱਲੋਂ ਵੀ ਕੀਤੀ ਜਾਵੇਗੀ ਤਸਦੀਕ*



ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਜਨਗਣਨਾ ਸਬੰਧੀ ਵੇਰਵਿਆਂ ਦੀ ਤਸਦੀਕ ਕਰਨਗੇ। ਇਸ ਦੌਰਾਨ ਨਾਗਰਿਕਾਂ ਨੂੰ ਆਪਣੇ ਵੱਲੋਂ ਪ੍ਰਾਪਤ ਕੀਤੀ ਸਵੈ-ਗਣਨਾ ਪਛਾਣ ਸੰਖਿਆ (SE ID) ਗਣਨਾਕਾਰ ਨੂੰ ਦਿਖਾਉਣੀ ਹੋਵੇਗੀ, ਤਾਂ ਜੋ ਪਹਿਲਾਂ ਦਰਜ ਕੀਤੀ ਗਈ ਜਾਣਕਾਰੀ ਦੀ ਪੁਸ਼ਟੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜਾਣਕਾਰੀ ਦਰਜ ਹੋਣ ਤੋਂ ਰਹਿ ਗਈ ਹੋਵੇ ਜਾਂ ਕਿਸੇ ਹੋਰ ਤਸਦੀਕ ਦੀ ਲੋੜ ਹੋਵੇ ਤਾਂ ਨਾਗਰਿਕਾਂ ਨੂੰ ਗਣਨਾਕਾਰ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।


ਇਸ ਮੌਕੇ ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ, ਨਗਰ ਸੁਧਾਰ ਟਰਸਟ ਦੇ ਚੇਅਰਮੈਲ ਸ. ਜਤਿੰਦਰ ਸਿੰਘ ਭੱਲਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ, ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਅਮਨਦੀਪ ਸਿੰਘ ਮਾਵੀ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Census-2027-Bathinda-Administration-Self-Enumeration-Deputy-Commissioner-Rajesh-Dhiman-Online-Census



TOP HEADLINES


ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਗਟ ਦਿਵਸ ਨੂੰ ਸਮਰਪਿਤ ਸਮਰ
*ਅੰਮ੍ਰਿਤਸਰ ਦਿਹਾਤੀ, ਤਰਨ ਤਾਰਨ ਵਿਖੇ ਦੋ-ਰੋਜ਼ਾ ਵਿਸ਼ੇਸ਼ ਤਲਾਸ਼ੀ ਅ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿ
ਮੋਹਾਲੀ ਪੁਲੀਸ ਨੇ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਰਾਤ 8 ਵਜੇ ਤ
*ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ
26 ਨਵੰਬਰ ਨੂੰ ਮੋਗਾ ਵਿਖੇ 'ਆਪ' ਦੀ ਮਹਾਂ ਰੈਲੀ ਨਾਲ ਵੱਜੇਗਾ 20
*ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨ
*ਲੁਧਿਆਣਾ ਪੁਲਿਸ ਵੱਲੋਂ ਹਥਿਆਰਾਂ ਦੀ ਨੋਕ ’ਤੇ ਲੁੱਟ ਦੀ ਕੋਸ਼ਿਸ
‘ਖੇਡਾਂ ਵਤਨ ਪੰਜਾਬ ਦੀਆਂ-2026’: ਰਾਜ ਪੱਧਰੀ ਬਾਕਸਿੰਗ ਮੁਕਾਬਲਿ
ਮੋਹਾਲੀ ਪੁਲਿਸ ਵੱਲੋਂ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ
ਆਈ.ਆਈ.ਟੀ.ਐੱਫ. 2026 ਵਿਖੇ ਸਥਾਪਤ ਪੰਜਾਬ ਪੈਵਿਲੀਅਨ: ਵਿਰਾਸਤ ਅ
ਅਕਾਲੀ ਦਲ (ਬਾਦਲ) ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍
*ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ
ਨਾਈਟ ਡੋਮੀਨੇਸ਼ਨ ਪਲਾਨ ਤਹਿਤ ਡੀਆਈਜੀ ਸੰਦੀਪ ਗੋਇਲ ਤੇ ਐੱਸਐੱਸਪੀ
*ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਨੇ "ਅਨਹਦ: ਏ ਡਿਵਾਈਨ ਕਨੈਕਸ
ਪਟਿਆਲਾ ਵਿੱਚ ਭਾਖੜਾ ਮੇਨ ਲਾਈਨ ਨਹਿਰ ’ਤੇ ਬਣਿਆ 60 ਮੀਟਰ ਲੰਬਾ
ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ ਦੇ ਸੁ
ਲੁਧਿਆਣਾ ਵਿੱਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਦੁੱਧ, ਪਨੀ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53107673

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us