*ਰੂਸੀ ਫ਼ੌਜ ਵਿੱਚ ਧੱਕੇ ਨਾਲ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ ਪਹੁੰਚਿਆ ਪੰਜਾਬੀ ਨੌਜਵਾਨ*

Nov27,2026 | Jagrati Lahar Bureau | Sultanpur Lodhi (kapurthala



*ਪਰਿਵਾਰ ਨੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਕੋਲ ਮੰਗੀ ਮਦੱਦ*

*ਕੁੱਟਮਾਰ ਕਰਕੇ ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕਰਨ ਦੇ ਪਰਿਵਾਰ ਨੇ ਲਾਏ ਦੋਸ਼*

*ਜੰਗਲਾਂ ਵਿੱਚ ਤਿੰਨ-ਚਾਰ ਦਿਨ ਭੁੱਖੇ-ਪਿਆਸੇ ਭਟਕ ਕੇ ਜਾਨ ਬਚਾਕੇ ਪਹੁੰਚਿਆ ਯੂਕਰੇਨ*

*ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਨੌਜਵਾਨ ਦੀ ਸੁਰੱਖਿਅਤ ਵਤਨ ਵਾਪਸੀ ਲਈ ਤੁਰੰਤ ਦਖ਼ਲ ਦੇਣ ਦੀ ਕੀਤੀ ਅਪੀਲ*

*ਪਤਨੀ, ਦੋ ਛੋਟੇ ਬੱਚੇ ਅਤੇ ਚਾਰ ਭੈਣਾਂ ਉਸ ਦੀ ਵਾਪਸੀ ਦੀਆਂ ਦੇਖ ਰਹੇ ਹਨ ਉਡੀਕਾਂ*

ਸੁਲਤਾਨਪੁਰ ਲੋਧੀ, 27 ਨਵੰਬਰ:

ਡਰਾਈਵਰ ਦੇ ਤੌਰ 'ਤੇ ਰੂਸ ਗਏ ਜਲੰਧਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ਕੁਟਮਾਰ ਕਰਨ ਤੋਂ ਬਾਅਦ ਧੱਕੇ ਨਾਲ ਰਸ਼ੀਅਨ ਆਰਮੀ ਵਿਚ ਭਰਤੀ ਕਰ ਲਿਆ ਗਿਆ। ਜਲੰਧਰ ਦਾ ਰਹਿਣ ਵਾਲਾ ਇਹ ਨੌਜਵਾਨ ਜੰਗਲਾਂ ਵਿੱਚ ਭਟਕਦਾ -ਭਟਕਦਾ ਯੂਕਰੇਨ ਦੀ ਹੱਦ ਪਾਰ ਕਰਕੇ ਲਾਪਤਾ ਹੋ ਗਿਆ ਹੈ। ਪੀੜਤ ਨੌਜਵਾਨ ਗੁਰਪ੍ਰੀਤ ਸਿੰਘ ਦੇ ਮਾਪੇ ਅੱਜ ਆਪਣੇ ਪੁੱਤ ਦਾ ਥੁਹ ਟਿਕਾਣਾ ਪਤਾ ਕਰਨ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਮਦੱਦ ਵਾਸਤੇ ਪਹੁੰਚੇ।

ਸੰਤ ਸੀਚੇਵਾਲ ਨੇ ਤੁਰੰਤ ਕਾਰਵਾਈ ਕਰਦਿਆ ਕੇਂਦਰੀ ਵਿਦੇਸ਼ ਮੰਤਰੀ ਸ੍ਰੀ ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਫੌਰੀ ਦਖ਼ਲ ਦੇਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਪੀੜਤ ਨੌਜਵਾਨ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ ਗੁਰਪ੍ਰੀਤ ਸਿੰਘ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਸੰਜੀਦਗੀ ਨਾਲ ਯਤਨ ਕਰਨਗੇ।

ਗੁਰਪ੍ਰੀਤ ਸਿੰਘ ਦੀ ਭੈਣ ਜਸਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਅਗਸਤ 2026 ਦੌਰਾਨ ਡਰਾਈਵਿੰਗ ਦਾ ਕੰਮ ਕਰਨ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਰੂਸ ਗਿਆ ਸੀ ਪਰ ਉੱਥੇ ਪਹੁੰਚਦਿਆਂ ਹੀ ਉਸ ਦੇ ਪੁਰਾਣੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਕਥਿਤ ਤੌਰ ’ਤੇ ਖੋਹ ਲਏ ਗਏ ਅਤੇ ਉਸ ਨੂੰ ਰੂਸ ਦਾ ਨਵਾਂ ਪਾਸਪੋਰਟ ਦੇ ਦਿੱਤਾ ਗਿਆ। ਇਸ ਦੇ ਨਾਲ ਹੀ ਉਸ ਦਾ ਮੋਬਾਈਲ ਫ਼ੋਨ ਵੀ ਖੋਹ ਲਿਆ ਗਿਆ, ਜਿਸ ਕਾਰਨ ਪਰਿਵਾਰ ਨਾਲ ਉਸ ਦਾ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ।

ਕਈ ਹਫ਼ਤਿਆਂ ਤੱਕ ਆਪਣੇ ਪੁੱਤਰ ਦੀ ਕੋਈ ਖ਼ਬਰ ਨਾ ਮਿਲਣ ਕਾਰਨ ਪਰਿਵਾਰ ਬੇਹੱਦ ਪ੍ਰੇਸ਼ਾਨ ਰਿਹਾ। ਇਸੇ ਦੌਰਾਨ 11 ਅਕਤੂਬਰ ਨੂੰ ਅਚਾਨਕ ਗੁਰਪ੍ਰੀਤ ਸਿੰਘ ਦੀ ਪਰਿਵਾਰ ਨਾਲ ਫ਼ੋਨ ’ਤੇ ਗੱਲ ਹੋਈ। ਉਸ ਨੇ ਪਰਿਵਾਰ ਨੂੰ ਦੱਸਿਆ ਕਿ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕਰ ਲਿਆ ਗਿਆ ਹੈ। ਉਸ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਪਰਿਵਾਰ ਨੂੰ ਆਪਣੇ ਬੇਹੱਦ ਤਰਸਯੋਗ ਹਾਲਾਤ ਬਾਰੇ ਜਾਣੂ ਕਰਵਾਇਆ। ਗੁਰਪ੍ਰੀਤ ਨੇ ਪਰਿਵਾਰ ਨੂੰ ਇਹ ਵੀ ਕਿਹਾ ਕਿ ਉਹ ਕਿਸੇ ਨਾ ਕਿਸੇ ਤਰੀਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕਰੇਗਾ, ਭਾਵੇਂ ਅੱਗੇ ਜੋ ਵੀ ਹੋਵੇ।

ਪਰਿਵਾਰ ਅਨੁਸਾਰ ਇਸ ਤੋਂ ਬਾਅਦ ਗੁਰਪ੍ਰੀਤ ਕਿਸੇ ਤਰ੍ਹਾਂ ਰੂਸੀ ਫ਼ੌਜ ਦੇ ਕਬਜ਼ੇ ਵਾਲੇ ਖੇਤਰ ਵਿੱਚੋਂ ਨਿਕਲ ਕੇ ਯੂਕਰੇਨ ਪਹੁੰਚਣ ਵਿੱਚ ਸਫ਼ਲ ਹੋ ਗਿਆ, ਪਰ ਉੱਥੇ ਪਹੁੰਚਣ ਤੋਂ ਬਾਅਦ ਉਸ ਦਾ ਦੁਬਾਰਾ ਸੰਪਰਕ ਟੁੱਟ ਗਿਆ। ਪਰਿਵਾਰ ਨੂੰ ਬਾਅਦ ਵਿੱਚ ਸੋਸ਼ਲ ਮੀਡੀਆ ਰਾਹੀਂ ਉਸ ਦੀ ਇੱਕ ਵੀਡੀਓ ਮਿਲੀ, ਜਿਸ ਵਿੱਚ ਉਹ ਇੱਕ ਯੂਟਿਊਬਰ ਨਾਲ ਪੌਡਕਾਸਟ ਦੌਰਾਨ ਆਪਣੀ ਹੱਡਬੀਤੀ ਬਿਆਨ ਕਰਦਾ ਦਿਖਾਈ ਦਿੱਤਾ। ਇਸ ਵੀਡੀਓ ਵਿੱਚ ਗੁਰਪ੍ਰੀਤ ਨੇ ਦੱਸਿਆ ਕਿ ਕਿਵੇਂ ਉਸ ਨੇ ਆਪਣੀ ਜਾਨ ਬਚਾਉਣ ਲਈ ਤਿੰਨ-ਚਾਰ ਦਿਨ ਜੰਗਲਾਂ ਵਿੱਚ ਭੁੱਖੇ-ਪਿਆਸੇ ਭਟਕਦਿਆਂ ਗੁਜ਼ਾਰੇ ਅਤੇ ਬੇਹੱਦ ਮੁਸ਼ਕਲ ਹਾਲਾਤ ਵਿੱਚ ਯੂਕਰੇਨ ਪਹੁੰਚਿਆ। 

ਗੁਰਪ੍ਰੀਤ ਸਿੰਘ ਦੇ ਪਰਿਵਾਰ ਵਿੱਚ ਪਤਨੀ, ਦੋ ਛੋਟੇ-ਛੋਟੇ ਬੱਚੇ ਹਨ ਅਤੇ ਚਾਰ ਭੈਣਾਂ ਹਨ। ਅੱਜ ਉਸ ਦੇ ਬੱਚੇ ਆਪਣੇ ਪਿਤਾ ਦੀ ਉਡੀਕ ਕਰ ਰਹੇ ਹਨ ਅਤੇ ਪਤਨੀ ਤੇ ਭੈਣਾਂ ਹਰ ਪਲ ਉਸ ਦੀ ਸਲਾਮਤੀ ਲਈ ਅਰਦਾਸਾਂ ਕਰ ਰਹੀਆਂ ਹਨ। ਪਰਿਵਾਰ ਹਰ ਵੇਲੇ ਡਰ ਦੇ ਮਾਹੌਲ ਵਿੱਚ ਜੀਅ ਰਿਹਾ ਹੈ ਤੇ ਗੁਰਪ੍ਰੀਤ ਦੀ ਭਾਰਤ ਵਾਪਸੀ ਲਈ ਮਦੱਦ ਦੀ ਗੁਹਾਰ ਲਗਾ ਰਿਹਾ ਹੈ।

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਘਟਨਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਰੁਜ਼ਗਾਰ ਅਤੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਜਾਣ ਵਾਲੇ ਪੰਜਾਬੀ ਨੌਜਵਾਨਾਂ ਨੂੰ ਇਸ ਤਰ੍ਹਾਂ ਜੰਗ ਦੀ ਭੱਠੀ ਵਿੱਚ ਝੋਕਿਆ ਜਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ ਜਾਣ ਦੀ ਕਾਹਲ ਅਤੇ ਵੱਧ ਕਮਾਈ ਦੇ ਲਾਲਚ ਵਿੱਚ ਕਿਸੇ ਵੀ ਅਣਜਾਣ ਏਜੰਟ ਜਾਂ ਫਰਜ਼ੀ ਕੰਪਨੀ ਦੇ ਝਾਂਸੇ ਵਿੱਚ ਨਾ ਆਉਣ।

-gurpreetsinghrandhawa-santseechewal-punjabiyouth-russiaukrainewar-safereturntoindia



TOP HEADLINES


*ਕਮਲਜੀਤ ਕੜਵਲ ਦੀ ਅਗਵਾਈ ਹੇਠ ਵਾਰਡ ਨੰਬਰ 44 ਤੀਜੇ ਦਿਨ ‘ਜਵਾਨੀ
ਸੁਰੇਂਦਰ ਲਾਂਬਾ ਨੇ ਸੰਗਰੂਰ ਦੇ ਨਵੇਂ ਐੱਸ.ਐੱਸ.ਪੀ. ਵਜੋਂ ਅਹੁਦ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520
*ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵ
ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਲਾਢੋਵਾਲ ’ਚ ਬਾਗਬਾਨੀ ਵਿਕ
ਰਾਮ ਚੰਦਰ ਨੂੰ ਮਿਲਿਆ ਵੱਕਾਰੀ ‘ਕਰਮਵੀਰ ਚੱਕਰ (ਸਿਲਵਰ)’ ਐਵਾਰਡ,
*ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵ
ਮੋਗਾ 'ਚ 'ਖੁਸ਼ਹਾਲ ਪੰਜਾਬ ਮਹਾਂ ਰੈਲੀ' ਦੀ ਇਤਿਹਾਸਕ ਸਫ਼ਲਤਾ ਲਈ
ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ
ਇੰਨੋਸੈਂਟ ਹਾਰਟਸ ਵਿੱਚ ‘ਵਿਵੇਸ਼ਸ ਵਾਈਬ੍ਰੈਂਸ 2026–27’ ਦਾ ਆਯੋ
*ਰੂਸੀ ਫ਼ੌਜ ਵਿੱਚ ਧੱਕੇ ਨਾਲ ਭਰਤੀ ਕੀਤੇ ਜਾਣ ਤੋਂ ਬਾਅਦ ਯੂਕਰੇਨ
ਪੰਜਾਬ ਸਰਕਾਰ ਨੇ ਜਲਾਲਾਬਾਦ ਹਲਕੇ ਨੂੰ ਦਿੱਤੀ ਇਕ ਹੋਰ ਵੱਡੀ ਸੌਗ
ਬਠਿੰਡਾ ਕਾਊਂਟਰ ਇੰਟੈਲੀਜੈਂਸ ਵੱਲੋਂ ਜਾਸੂਸੀ ਨੈੱਟਵਰਕ ਦਾ ਪਰਦਾਫ
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉ
*मोगा में मंच से ‘मावां-धियां सत्कार योजना’ की लाभार्थ
ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪ
ਮੋਗਾ ਮਹਾਂ ਰੈਲੀ ਨੇ ਤੋੜੇ ਸਾਰੇ ਰਿਕਾਰਡ, ਸਪੀਕਰ ਕੁਲਤਾਰ ਸਿੰਘ
*ਖੁਸ਼ਹਾਲ ਪੰਜਾਬ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕ
ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53245656

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us