ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਧਨਖੜ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ

Oct26,2022 | Rahul Soni | Amritsar

ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ ਅਤੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਉਹ ਕੁਝ ਸਮੇਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠੇ ਅਤੇ ਗੁਰਬਾਣੀ ਕੀਰਤਨ ਸੁਣਿਆ। ਉਨ੍ਹਾਂ ਨੂੰ ਪਰਕਰਮਾਂ ਦੌਰਾਨ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ, ਜਿਸ ਵਿਚ ਉਨ੍ਹਾਂ ਖਾਸ ਰੁਚੀ ਦਿਖਾਈ। ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਦੇ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਉੱਪ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਇਕ ਮੰਗ ਪੱਤਰ ਸੌਂਪਿਆ ਅਤੇ ਸਿੱਖ ਕੌਮ ਦੇ ਇਸ ਅਹਿਮ ਮਸਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਆਪਣੇ ਪੱਤਰ ਵਿਚ ਕਿਹਾ ਕਿ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਪਿਛਲੇ 30-30 ਸਾਲਾਂ ਤੋਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜੋ ਕਿ ਸਿੱਖ ਕੌਮ ਨਾਲ ਅਨਿਆਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਬੰਦੀਆਂ ਨੇ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ ਦੇ ਰੋਸ ਵਜੋਂ ਸੰਘਰਸ਼ ਦਾ ਰਾਹ ਚੁਣਿਆ ਸੀ। ਇਹ ਸਿੱਖ ਬੰਦੀ ਹੁਣ ਉਮਰ ਕੈਦ ਤੋਂ ਦੁਗਣੀਆਂ ਸਾਜ਼ਾਵਾਂ ਭੁਗਤ ਚੁੱਕੇ ਹਨ ਅਤੇ ਸੰਵਿਧਾਨਕ ਤੌਰ ਤੇ ਰਿਹਾਈ ਦੇ ਹੱਕਦਾਰ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਤੇ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਅਵਾਜ਼ ਉਠਾਉਂਦੀ ਆ ਰਹੀ ਹੈ। ਹਾਲ ਹੀ ਵਿਚ ਭਾਰਤ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਪਾਸੋਂ ਇਸ ਸਬੰਧ ਵਿਚ ਸਮਾਂ ਵੀ ਮੰਗਿਆ ਗਿਆ ਹੈ ਪਰ ਉਨ੍ਹਾਂ ਨੇ ਹਾਂਪੱਖੀ ਹੁੰਗਾਰਾ ਨਹੀਂ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਉੱਪ ਰਾਸ਼ਟਰਪਤੀ ਵਜੋਂ ਸਿੱਖ ਕੌਮ ਦੇ ਇਸ ਗੰਭੀਰ ਮਸਲੇ ਵਿਚ ਦਖਲ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ਨੂੰ ਤੁਰੰਤ ਕਾਰਵਾਈ ਕਰਨ ਲਈ ਆਖਿਆ ਜਾਵੇ। ਐਡਵੋਕੇਟ ਧਾਮੀ ਨੇ ਆਪਣੇ ਪੱਤਰ ਵਿਚ ਸ੍ਰੀ ਧਨਖੜ ਨੂੰ ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣਨ ਤੇ ਵਧਾਈ ਵੀ ਦਿੱਤੀ। ਇਸ ਮੌਕੇ ਉੱਪ ਰਾਸ਼ਟਰਪਤੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਬੇਹੱਦ ਖੁਸ਼ੀ ਹੋਈ ਹੈ। ਇਥੇ ਦੀ ਸ਼ਾਂਤੀ, ਸਹਿਜ, ਸ਼ਰਧਾ ਭਰਿਆ ਵਾਤਾਵਰਣ ਅਤੇ ਸੇਵਾ ਦੀ ਭਾਵਨਾ ਇਕ ਅਭੁੱਲ ਅਨੁਭਵ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਦੀ ਸ੍ਰੇਸ਼ਟ ਅਧਿਆਤਮਿਕ ਪ੍ਰੰਪਰਾ ਦਾ ਚਮਕਦਾ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਯੁਗਾਂ ਤੋਂ ਪਿਆਰ, ਮਾਨਵਤਾ, ਦਇਆ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਆ ਰਿਹਾ ਹੈ। ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਮਨੁੱਖਤਾ ਦੀ ਸੇਵਾ ਲਈ ਸਦੀਵੀ ਸੰਦੇਸ਼ ਨੂੰ ਮੈਂ ਸ਼ਰਧਾਂਜਲੀ ਭੇਟ ਕਰਦਾ ਹਾਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸਰਵਣ ਸਿੰਘ ਕੁਲਾਰ, ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਹਰਿੰਦਰ ਸਿੰਘ ਰੋਮੀ, ਸ. ਅੰਮ੍ਰਿਤਪਾਲ ਸਿੰਘ, ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸਾਬਕਾ ਐਮ.ਪੀ. ਸ੍ਰੀ ਸ਼ਵੇਤ ਮਲਿਕ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸ੍ਰੀ ਅਰੁਨ ਪਾਲ ਸਿੰਘ, ਡੀਸੀਪੀ ਸ. ਪਰਮਿੰਦਰ ਸਿੰਘ ਭੰਡਾਲ ਆਦਿ ਮੌਜੂਦ ਸਨ।

Vice-President-Of-India-Jagdeep-Dhankhar-Sachkhand-At-Sri-Harmandir-Sahib



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42574835

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us