ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੀ ਪ੍ਰਧਾਨਗੀ

Nov2,2022 | Balraj Khanna | Chandigarh

• ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਜੇਤੂ ਭੰਗੜਾ ਟੀਮਾਂ ਨੂੰ ਇਨਾਮ ਵੰਡੇ
• ਡੀ.ਏ.ਵੀ. ਕਾਲਜ ਵਿੱਚ ਪੜ੍ਹਾਈ ਸਮੇਂ ਦੀਆਂ ਯਾਦਾਂ ਕੀਤੀਆਂ ਤਾਜ਼ਾ
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ 63ਵੇਂ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਦੇ ਭੰਗੜਾ ਮੁਕਾਬਲਿਆਂ ਦੀ ਪ੍ਰਧਾਨਗੀ ਕੀਤੀ।

ਸ੍ਰੀ ਅਰੋੜਾ ਨੇ  ਕਿਹਾ, “ਕਾਲਜ ਵਿੱਚ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਸਭ ਤੋਂ ਹੁਸੀਨ ਅਤੇ ਬਿਹਤਰੀਨ ਪੜਾਅ ਹੁੰਦਾ ਹੈ ਅਤੇ ਸਾਰੇ ਵਿਦਿਆਰਥੀਆਂ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਜੀਵਨ ਦਾ ਇਹ ਖੂਬਸੂਰਤ ਤੇ ਖ਼ੁਸ਼ਗ਼ਵਾਰ ਸਮਾਂ ਮੁੜ ਵਾਪਸ ਨਹੀਂ ਆਵੇਗਾ।’’ ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜ਼ਿੰਦਗੀ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ।

ਸਮਾਗਮ ਦੌਰਾਨ ਨੌਜਵਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਵਿੱਚ ਬਿਹਤਰ ਬਦਲਾਅ ਅਤੇ ਸੁਧਾਰ ਲਿਆਉਣ ਲਈ ਨੌਜਵਾਨਾਂ ਦੀ ਸਮੂਹਿਕ ਸ਼ਕਤੀ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਬੇਸ਼ੁਮਾਰ ਸਮਰੱਥਾ ਅਤੇ ਸ਼ਕਤੀ ਹੁੰਦੀ ਹੈ ਅਤੇ ਕਿਸੇ ਵੀ ਖੇਤਰ ਵਿੱਚ ਕਾਮਯਾਬੀ ਦਾ ਸਿਖ਼ਰ ਛੋਹਣ ਲਈ ਉਨ੍ਹਾਂ ਦੀ ਇਸ ਅਪਾਰ ਸ਼ਕਤੀ ਨੂੰ ਸਹੀ ਸੇਧ ਦੇਣ ਦੀ ਲੋੜ ਹੁੰਦੀ ਹੈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਡੀ.ਏ.ਵੀ.  ਕਾਲਜ ਸੈਕਟਰ-10, ਚੰਡੀਗੜ੍ਹ ਤੋਂ ਪੜ੍ਹਾਈ ਕੀਤੀ ਹੈ ਅਤੇ ਅੱਜ ਕਾਲਜ ਪੁੱਜਣ ਉਤੇ ਪ੍ਰਿੰਸੀਪਲ ਡਾ. ਪਵਨ ਸ਼ਰਮਾ ਅਤੇ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਨ੍ਹਾਂ ਭੰਗੜਾ ਮੁਕਾਬਲਿਆਂ ਵਿੱਚ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਦੀ ਟੀਮ ਨੇ ਪਹਿਲਾ ਇਨਾਮ ਹਾਸਲ ਕੀਤਾ। ਖਾਲਸਾ ਕਾਲਜ ਸੈਕਟਰ-26 ਦੀ ਟੀਮ ਦੂਜੇ ਅਤੇ ਡੀ.ਏ.ਵੀ. ਕਾਲਜ ਸੈਕਟਰ-10 ਦੀ ਟੀਮ ਤੀਜੇ ਸਥਾਨ ’ਤੇ ਰਹੀ। ਮੁਕਾਬਲੇ ਵਿੱਚ ਕੁੱਲ ਅੱਠ ਟੀਮਾਂ ਨੇ ਭਾਗ ਲਿਆ ਸੀ। ਸ੍ਰੀ ਅਮਨ ਅਰੋੜਾ ਨੇ ਜੇਤੂਆਂ ਨੂੰ ਇਨਾਮ ਵੰਡੇ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਸ੍ਰੀ ਅਮਨ ਅਰੋੜਾ ਨੂੰ ਨਵੀਆਂ ਬੁਲੰਦੀਆਂ ਛੋਂਹਦਿਆਂ ਦੇਖਣਾ ਸਾਡੇ ਲਈ ਬੇਹੱਦ ਮਾਣ ਵਾਲੀ ਗੱਲ ਹੈ। ਸ੍ਰੀ ਅਮਨ ਅਰੋੜਾ ਨੇ ਇਸ ਸਮਾਗਮ ਵਿੱਚ ਬੁਲਾ ਕੇ ਉਨ੍ਹਾਂ ਦੀਆਂ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਨ ਲਈ ਕਾਲਜ ਪਿ੍ੰਸੀਪਲ ਅਤੇ ਸਟਾਫ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

News-Punjabi-Information-Public-Relations-Minister-Mr-Aman-Arora



TOP HEADLINES


ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ
ਡਿਪਟੀ ਕਮਿਸ਼ਨਰ ਵਲੋਂ ਮਿਆਵਾਕੀ ਫੋਰੈਸਟ ਪ੍ਰੋਜੈਕਟ ਦਾ ਉਦਘਾਟਨ
ਪੰਜਾਬ ਪੁਲਿਸ ਵੱਲੋਂ ਫਾਜ਼ਿਲਕਾ ਤੋਂ ਰਾਜਸਥਾਨ ਅਧਾਰਤ ਹਥਿਆਰਾਂ ਦ
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ
ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ
ਚਾਨਣ ਵਾਲਾਂ ਨੂੰ ਬਣਾਵਾਂਗੇ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੂਰਾ-
ਲੁਧਿਆਣਾ ਵਿੱਚ ਬਣਾਈ ਗਈ ਆਜ਼ਾਦੀ ਘੁਲਾਟੀਆਂ ਦੀ ਦੀਵਾਰ ਵਿਚ ਸ਼ਹੀ
ਲੁਧਿਆਣਾ ਦੇ ਵਿਕਾਸ ਕਾਰਜਾਂ 'ਤੇ ਲਗਭਗ 29.08 ਕਰੋੜ ਰੁਪਏ ਖਰਚ ਕ
 *ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ, ਉਸ ਦਾ ਕਾਰਿੰਦਾ 40,00
ਫਾਜਿ਼ਲਕਾ ਜਿ਼ਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ—ਡਿਪਟੀ
 *ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਹਿਲਾਂ ਵਿਖੇ ਆਮ ਆਦਮੀ
ਭਗਵੰਤ ਮਾਨ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਸ਼ਾਨਦਾਰ ਮਾਡਲ ਸਫ਼ਲ
ਪ੍ਰਧਾਨ ਮੰਤਰੀ ਮੋਦੀ ਵਲੋਂ ਪਰਿਕਸ਼ਾ ਪੇ ਚਰਚਾ ਵਿਦਿਆਰਥੀਆਂ ਦਾ ਜੀ
ਲੁਧਿਆਣਾ 'ਚ 34 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ, ਕੁੱਲ ਗਿਣਤੀ 4
ਸਿੱਖ ਮਾਰਸ਼ਲ ਆਰਟ 'ਗੱਤਕਾ' ਬਾਰੇ ਵਰਕਸ਼ਾਪ 28 ਜਨਵਰੀ ਨੂੰ ਲੁਧਿ
ਮੋਗਾ ਵਿੱਚ 9 ਹੋਰ ਆਮ ਆਦਮੀ ਕਲੀਨਿਕ ਹੋਏ ਲੋਕਾਂ ਨੂੰ ਸਮਰਪਿਤ, ਕ
Live : ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਲਏ ਅਹਿਮ ਫੈਸਲਿਆਂ ਬਾ
Live: ਮੁੱਖਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸ੍ਰੀ ਅੰਮ
ਲੁਧਿਆਣਾ ਸੀਆਈਏ ਟੀਮ ਨੇ 100 ਹੇਰੋਇਨ 4 ਪਿਸਟਲ 7 ਲੱਖ 70 ਹਜ਼ਾਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36444861

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us