ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ

Sep14,2023 | Rajender Singh Jadon | Chandigarh

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਤਰੱਕੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਸੰਪਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਹਾੜੀ ਖੇਤਰਾਂ ਵਿੱਚ ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇਥੇ ਮੁਹਾਲੀ ਦੇ ਸੈਕਟਰ-68 ਸਥਿਤ ਜੰਗਲਾਤ ਕੰਪਲੈਕਸ ਵਿਖੇ ਪੀ.ਐਫ.ਐਸ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਕੀਤਾ। ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਉਠਾਏ ਗਏ ਇੱਕ ਹੋਰ ਮਹੱਤਵਪੂਰਨ ਮੁੱਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਵਿਭਾਗ ਦੇ ਤਰੱਕੀ ਨਾਲ ਸਬੰਧਤ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਇਆ ਜਾਵੇ ਅਤੇ ਇਸ ਸਬੰਧੀ ਕੋਈ ਵੀ ਕੇਸ ਬਕਾਇਆ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵਣ ਰੇਂਜਰਾਂ ਦੀ ਭਰਤੀ ਲਈ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਣ ਰੇਂਜਰਾਂ ਤੋਂ ਪਦਉੱਨਤ ਹੋਏ ਪੀ.ਐਫ.ਐਸ. ਅਫਸਰਾਂ ਦੀ ਕਨਫਰਮੇਸ਼ਨ ਦਾ ਮਾਮਲਾ ਪੀ.ਪੀ.ਐਸ.ਸੀ. ਨੂੰ ਭੇਜ ਦਿੱਤਾ ਗਿਆ ਹੈ, ਜੋ ਵਿਚਾਰ ਅਧੀਨ ਹੈ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਮੁਅੱਤਲ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ ਦੀ ਬਹਾਲੀ ਦੇ ਮਾਮਲੇ ਤੇ ਵੀ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਕਰਮਚਾਰੀਆਂ ਦੁਆਰਾ ਵਰਦੀਆਂ ਪਹਿਨਣ ਸਬੰਧੀ ਵਿਭਾਗ ਦੇ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ 185 ਵਣ ਗਾਰਡਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ ਅਤੇ ਪੀ.ਸੀ.ਸੀ.ਐਫ.ਆਰ.ਕੇ. ਮਿਸ਼ਰਾ ਵੀ ਹਾਜ਼ਰ ਸਨ।

-Forest-Wildlife-Preservation-Minister-Lal-Chand-Kataruchak-Directs-Speeding-Up-Promotion-Cases



TOP HEADLINES


ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤ
ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ
ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰ
ਮੁੱਖ ਮੰਤਰੀ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪਾਕਸਤਾਨੀ ਲੇਖਕ ਜਨਾਬ ਅ
ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪ
*pay Property Tax By December 31 To Avoid 10 Percent P
ਪੰਜਾਬ ਦੇ ਜਲ ਪ੍ਰਬੰਧਨ ਵਿੱਚ ਕ੍ਰਾਂਤੀਕਾਰੀ ਬਦਲਾਅ: ਜ਼ਮੀਨਦੋਜ਼
ਐਮਪੀ ਸੰਜੀਵ ਅਰੋੜਾ ਨੇ ਦੁਰਘਟਨਾ ਪੀੜਤਾਂ ਲਈ ਰਾਸ਼ਟਰੀ ਰਾਜਮਾਰਗਾ
ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦ
ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤ
ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾ
ਸਿਪਾਹੀ ਅਤੇ ਐਸ.ਪੀ.ਓ ਨੂੰ ਅਗਵਾ ਕਰਕੇ ਝੂਠੇ ਪੁਲੀਸ ਮੁਕਾਬਲੋ ਵਿ
ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬ
ਪੰਚਾਇਤੀ ਚੋਣਾਂ ‘ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ
ਅੰਬੇਡਕਰ ਦੇ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਰਾਹੁਲ ਗਾਂਧ
ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰ
ਪੰਜਾਬ ਦੇ ਤਕਨੀਕੀ ਖੇਤਰ ਵਿੱਚ ਸਿੱਖਿਆ ਕ੍ਰਾਂਤੀ * ਆਈ.ਟੀ.ਆਈਜ਼.
ਪੰਜਾਬ ਦਾ ਖਣਨ ਖੇਤਰ ਬਣਿਆ ਵਿਕਾਸ-ਮੁਖੀ ਤਬਦੀਲੀਆਂ ਦਾ ਗਵਾਹ ਵਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari0"XOR(if(now( (Editor)

Subscribe Us


Vists Counter

HITS : 44129255

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us