ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਦਿਵਿਆਂਗ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਜ਼ਿਲ੍ਹੇ 'ਚ ਸਕਾਲਰਸ਼ਿਪ ਸਕੀਮ ਅਧੀਨ 230 ਦਿਵਿਆਂਗ ਵਿਦਿਆਰਥੀਆਂ ਨੂੰ 05 ਲੱਖ 39 ਹਜਾਰ 700 ਰੁਪਏ ਦੀ ਵਜ਼ੀਫਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 148 ਲਾਭਪਾਤਰੀਆਂ ਨੂੰ 3 ਲੱਖ 30 ਹਜਾਰ 700 ਰੁਪਏ ਦੇ ਵਜ਼ੀਫੇ ਦਿੱਤੇ ਗਏ ਹਨ । ਜਿਸ 'ਚ ਅੱਠਵੀਂ ਜਮਾਤ ਤੱਕ ਦੇ ਕਰੀਬ 99 ਲਾਭਪਾਤਰੀਆਂ ਨੂੰ 02 ਲੱਖ 37 ਹਜਾਰ 600 ਰੁਪਏ ਅਤੇ ਨੌਵੀਂ ਕਲਾਸ ਤੋਂ ਬਾਰਵੀਂ ਕਲਾਸ ਤੱਕ ਦੇ 49 ਵਿਦਿਆਰਥੀਆਂ ਨੂੰ 93 ਹਜਾਰ 100 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਹੋਰ ਦੱਸਿਆ ਕਿ ਰਾਸ਼ਟਰੀ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 82 ਵਿਦਿਆਰਥੀਆਂ ਨੂੰ 02 ਲੱਖ 9000 ਰੁਪਏ ਦਾ ਲਾਭ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਦਸਵੀਂ ਤੱਕ ਦੇ 74 ਦਿਵਿਆਂਗ ਲੜਕੀਆਂ ਨੂੰ ਇੱਕ ਲੱਖ 85 ਹਜਾਰ ਰੁਪਏ ਅਤੇ ਦਸਵੀਂ ਤੋਂ ਉਪਰ ਦੇ 8 ਲਾਭਪਾਤਰੀਆਂ ਨੂੰ 24 ਹਜਾਰ ਰੁਪਏ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਜਸਵੀਰ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਫਾਰ ਹੈਂਡੀਕੈਪਡ ਲੜਕੇ ਅਤੇ ਲੜਕੀਆਂ ਸਕੀਮ ਤਹਿਤ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਵਜ਼ੀਫਾ ਦਿੱਤਾ ਜਾ ਰਿਹਾ ਹੈ ਤਾਂ ਜੋ ਵਿਸ਼ੇਸ਼ ਵਜੀਫਾ ਸਕੀਮ ਤਹਿਤ ਪਿੰਡਾਂ ਵਿੱਚ ਪੜ੍ਹਾਈ ਕਰ ਰਹੀਆਂ ਦਿਵਿਆਂਗਜਨ ਲੜਕੀਆਂ ਦੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ।
Powered by Froala Editor
Deputy-Commissioner-Malerkotla-Dr-Palvi
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)