ਜ਼ਿਲ੍ਹਾ ਮਲੇਰਕੋਟਲਾ ’ਚ ਸੇਫ਼ ਸਕੂਲ ਵਾਹਨ ਮੁਹਿੰਮ ਤਹਿਤ ਸਕੂਲ ਬੱਸਾਂ ਦੀ ਜਾਂਚ * 23 ਵਾਹਨਾਂ ਦੀ ਚੈਕਿੰਗ, ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ’ਤੇ 5 ਚਲਾਨ ਕੀਤੇ

Dec19,2025 | Jagrati Lahar Bureau | Malerkotla

            ਜ਼ਿਲ੍ਹਾ ਮਾਲੇਰਕੋਟਲਾ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ “ਸੇਫ਼ ਸਕੂਲ ਵਾਹਨ” ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 16 ਦਸੰਬਰ ਅਤੇ 18 ਦਸੰਬਰ ਨੂੰ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਸੰਧੂ ਨੇ ਦਿੱਤੀ । ਇਸ ਮੁਹਿੰਮ ਦੌਰਾਨ ਕੁੱਲ 23 ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਵਿੱਚੋਂ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ 5 ਵਾਹਨਾਂ ਦੇ ਚਲਾਨ ਕੀਤੇ ਗਏ।

                    ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਕੂਲਾਂ ਵਿੱਚ ਬੱਚਿਆਂ ਨੂੰ ਲਿਜਾਣ ਅਤੇ ਛੱਡਣ ਵਾਲੇ ਵਾਹਨਾਂ ਦੀ ਸੁਰੱਖਿਆ ਮਿਆਰਾਂ ਅਨੁਸਾਰ ਜਾਂਚ ਕਰਨਾ ਸੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਾਅ ਕੀਤਾ ਜਾ ਸਕੇ। ਚੈਕਿੰਗ ਦੌਰਾਨ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਵਾਹਨ ਚਾਲਕਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਜਲਦ ਤੋਂ ਜਲਦ ਸਾਰੇ ਲੋੜੀਂਦੇ ਦਸਤਾਵੇਜ਼ ਅਤੇ ਸੁਰੱਖਿਆ ਉਪਕਰਨ ਪੂਰੇ ਕੀਤੇ ਜਾਣ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਜਾਵੇ।

ਉਨ੍ਹਾਂ ਦੱਸਿਆ ਕਿ ਇਸ ਦੋ ਦਿਨਾਂ ਚੈਕਿੰਗ ਦੌਰਾਨ ਸਕੂਲੀ ਬੱਸਾਂ ਵਿੱਚ ਅੱਗ ਬੁਝਾਊ ਯੰਤਰ, ਫ਼ਸਟ ਏਡ ਕਿੱਟ, ਸੀ.ਸੀ.ਟੀ.ਵੀ. ਕੈਮਰੇ, ਡਰਾਈਵਰ ਦੀ ਵਰਦੀ, ਇੰਸ਼ੋਰੈਂਸ, ਡਰਾਈਵਿੰਗ ਲਾਇਸੈਂਸ, ਐਮਰਜੈਂਸੀ ਦਰਵਾਜ਼ੇ, ਸੀਟ ਬੈਲਟਾਂ ਅਤੇ ਹੋਰ ਲਾਜ਼ਮੀ ਸੁਰੱਖਿਆ ਉਪਕਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਹ ਚਲਾਨ ਅੱਗ ਬੁਝਾਊ ਸਿਲੰਡਰ ਦੀ ਘਾਟ, ਵਰਦੀ, ਮੈਡੀਕਲ ਕਿੱਟ ਅਤੇ ਟੈਕਸ ਆਦਿ ਨਾਲ ਸਬੰਧਿਤ ਖਾਮੀਆਂ ਕਾਰਨ ਕੀਤੇ ਗਏ।

          ਇਸ ਦੇ ਨਾਲ ਹੀ ਸਾਰੇ ਸਕੂਲਾਂ ਦੀਆਂ ਬੱਸਾਂ ਵਿੱਚ ਲੇਡੀ ਅਟੈਂਡੈਂਟ ਦੀ ਮੌਜੂਦਗੀ ਲਾਜ਼ਮੀ ਬਣਾਉਣ ਦੀ ਵੀ ਵਿਸ਼ੇਸ਼ ਹਦਾਇਤ ਦਿੱਤੀ ਗਈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਟ੍ਰੈਫਿਕ ਨਿਯਮਾਂ ਅਤੇ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

            ਇਸ ਮੌਕੇ ਲੀਗਲ ਅਫਸਰ ਬਬੀਤਾ ਕੁਮਾਰੀ, ਏ.ਐਸ.ਆਈ. (ਪੁਲਿਸ ਵਿਭਾਗ)  ਗੁਰਮੁੱਖ ਸਿੰਘ, ਸੋਸ਼ਲ ਵਰਕਰ ਗੁਰਜੰਟ ਸਿੰਘ, ਲਵਪ੍ਰੀਤ ਸਿੰਘ, ਸਰਬਜੀਤ ਕੌਰ, ਬਲਜੀਤ ਸਿੰਘ, ਸਿੱਖਿਆ ਵਿਭਾਗ ਤੋਂ ਗੁਰਵੀਰ ਸਿੰਘ, ਮੀਡੀਆ ਸਹਾਇਕ ਪਰਗਟ ਸਿੰਘ ਸਮੇਤ ਹੋਰ ਸਬੰਧਿਤ ਸਟਾਫ਼ ਮੈਂਬਰ ਹਾਜ਼ਰ ਸਨ।


Powered by Froala Editor

Safe-Vahan-School-Policy-Dc-Orders-Private-Schools



TOP HEADLINES


ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭ
ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭ
*ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ
*ਭਗਵੰਤ ਮਾਨ ਸਰਕਾਰ ਵਲੋਂ ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ
ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣ
ਇਨੋਸੈਂਟ ਹਾਰਟਸ ਵੱਲੋਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯ
ਅਰਜਨ ਮੇਘਵਾਲ ਫਾਜ਼ਲਿਕਾ ਤੇ ਸ਼ਿਵਰਾਜ ਸਿੰਘ ਚੌਹਾਨ ਤਲਵੰਡੀ ਸਾਬੋ
ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ
*ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ
ਪੰਜਾਬ ’ਚ ਈ ਡੀ ਦੀ ਵੱਡੀ ਕਾਰਵਾਈ: ਮੋਹਾਲੀ ਤੇ ਪਟਿਆਲਾ ’ਚ ਛਾਪੇ
ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿ
ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ
*ਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱ
रोपड़ पावर प्लांट के 2 यूनिट बंद होने के बावजूद पंजाब
*ਖੰਨਾ ਵਿੱਚ 16 ਸਤੰਬਰ ਨੂੰ ਅਸਮਾਨ ’ਚ ਉੱਡਣਗੇ 500 ਡਰੋਨ, ਸ੍ਰੀ
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪ
*ਕਾਂਗਰਸ ਲਾਸ਼ਾਂ 'ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿ
*17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51874376

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us