ਪ੍ਰਧਾਨ ਅਮਰਜੀਤ ਸਿੰਘ ਬਰਮਾਲੀਪੁਰ ਨਹੀਂ ਰਹੇ
Oct23,2024
| Raviber Singh Dhillon | Payal (ludhiana)
ਪਰਿਵਾਰ ਅਤੇ ਸਮਾਜ ਨੂੰ ਪਿਆ ਨਾ ਪੂਰਿਆ ਜਾਣ ਵਾਲਾ ਘਾਟਾ
ਹਲਕਾ ਪਾਇਲ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਆਗੂਆਂ ਨੇ ਕੀਤਾ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ
ਪਾਇਲ, ਰਵਿੰਦਰ ਸਿੰਘ ਢਿੱਲੋਂ (
ਪਿਛਲੇ ਦਿਨੀ ਪਾਇਲ ਦੇ ਪਿੰਡ ਬਰਮਾਲੀਪੁਰ ਦੀ ਪ੍ਰਮੁੱਖ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤ ਪ੍ਰਧਾਨ ਅਮਰਜੀਤ ਸਿੰਘ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਹਨਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਕਾਰਨ ਪਰਿਵਾਰ ਅਤੇ ਸਮਾਜ ਨੂੰ ਇੱਕ ਵੱਡਾ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਹ ਹਮੇਸ਼ਾ ਨਗਰ ਦੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਕਾਰਜਾਂ ਚ ਆਪਣੀ ਮੋਹਰੀ ਭੂਮਿਕਾ ਨਿਭਾਉਂਦੇ ਸਨ। ਇਸ ਤੋਂ ਇਲਾਵਾ ਜਿੱਥੇ ਉਹ ਖੇਡ ਫੁੱਟਬਾਲ ਦੇ ਚੰਗੇ ਖਿਡਾਰੀ ਅਤੇ ਪ੍ਰਮੋਟਰ ਰਹੇ ਉਥੇ ਉਹਨਾਂ ਦਿੱਲੀ ਕਿਸਾਨੀ ਸੰਘਰਸ਼ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾਈ। ਉਹਨਾਂ ਇੱਕ ਹਲਕੇ ਦੇ ਚੰਗੇ ਲੀਡਰ ਅਤੇ ਪਿੰਡ ਦੇ ਪੰਚ ਬਣ ਕੇ ਨਗਰ ਦੇ ਵਿਕਾਸ ਕਾਰਜਾਂ ਵਿੱਚ ਵੀ ਯੋਗਦਾਨ ਪਾਇਆ। ਅੱਜ ਸਾਰਾ ਨਗਰ ਉਹਨਾਂ ਦੀ ਮੌਤ ਕਾਰਨ ਦੁੱਖ ਦੇ ਆਲਮ ਵਿੱਚ ਹੈ। ਭਾਵੇਂ ਕਿ ਉਹ ਸਰੀਰਕ ਤੌਰ ਤੇ ਸਾਡੇ ਵਿੱਚ ਨਹੀਂ ਰਹੇ ਪਰ ਮਾਨਸਿਕ ਤੌਰ ਤੇ ਹਮੇਸ਼ਾ ਸਾਡੇ ਮਨਾਂ ਵਿੱਚ ਅਮਰ ਰਹਿਣਗੇ। ਇਸ ਸਮੇਂ ਪੱਤਰਕਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਦੇ ਸਪੁੱਤਰ ਮਨਦੀਪ ਸਿੰਘ ਜੋਤੀ ਅਮਰੀਕਾ,ਪਹਿਲਵਾਨ ਜਗਦੀਪ ਸਿੰਘ ਸੋਨੀ ਬਰਮਾਲੀਪੁਰ ਅਤੇ ਭਰਾ ਗੁਰਮੀਤ ਸਿੰਘ ਨੇ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 25 ਅਕਤੂਬਰ ਦਿਨ ਸ਼ੁਕਰਵਾਰ ਬਾਅਦ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਸ੍ਰੀ ਗੁਰਦੁਆਰਾ ਸਿੰਘ ਸਭਾ ਪਿੰਡ ਬਰਮਾਲੀਪੁਰ ਨੇੜੇ ਸਰਕਾਰੀ ਪ੍ਰਾਇਮਰੀ ਸਕੂਲ ਬਰਮਾਲੀਪੁਰ ਤਹਿਸੀਲ ਪਾਇਲ, ਜਿਲਾ ਲੁਧਿਆਣਾ ਵਿਖੇ ਹੋਵੇਗੀ। ਇਸ ਸਮੇਂ ਪਰਿਵਾਰਿਕ ਮੈਂਬਰਾਂ ਵੱਲੋਂ ਸਾਰੇ ਰਿਸ਼ਤੇਦਾਰਾਂ ਸੱਜਣ ਮਿੱਤਰਾਂ ਨੂੰ ਭੋਗ ਅਤੇ ਅੰਤਿਮ ਅਰਦਾਸ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਸਮੇਂ ਹਲਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਰਾਜਨੀਤਿਕ ਆਗੂ ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ, ਚੇਅਰਮੈਨ ਬੂਟਾ ਸਿੰਘ ਰਾਣੋ, ਚੇਅਰਮੈਨ ਕਰਨ ਸਿਹੋੜਾ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਬਲਾਕ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜਲਾ, ਸਰਪੰਚ ਕਰਮਜੀਤ ਸਿੰਘ ਤੂਰ, ਸਾਬਕਾ ਸਰਪੰਚ ਇੰਦਰਜੀਤ ਸਿੰਘ ਤੂਰ, ਸਾਬਕਾ ਸਰਪੰਚ ਸੁਖਪਾਲ ਸਿੰਘ ਪਾਲੀ, ਪ੍ਰਧਾਨ ਹਰਪ੍ਰੀਤ ਸਿੰਘ ਤੂਰ, ਪੰਚ ਗਗਨ ਵਰਮਾ, ਨੰਬਰਦਾਰ ਗੁਰਤੇਜ ਸਿੰਘ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਰਣਜੀਤ ਸਿੰਘ ਨੋਨਾ, ਦਰਸ਼ਨ ਸਿੰਘ, ਮਾਸਟਰ ਦਲਜਿੰਦਰ ਸਿੰਘ, ਨਿੰਮਾ, ਹਰਦਮ ਸਿੰਘ, ਹਰਿੰਦਰ ਸਿੰਘ, ਨੰਬਰਦਾਰ ਗੁਰਸ਼ਰਨ ਸਿੰਘ, ਸ੍ਰੀ ਵਿਜੇ ਕੁਮਾਰ , ਮੈਨੇਜਰ ਲੱਖਾ ਸਿੰਘ , ਨਿਰਮਲ ਸਿੰਘ , ਹਰਪਾਲ ਸਿੰਘ ਪਾਲਾ , ਕਮਲ ਪਹਿਲਵਾਨ, ਕਮਲਜੀਤ ਸਿੰਘ, ਜਪਿੰਦਰ ਸਿੰਘ, ਤਰਨਦੀਪ ਸਿੰਘ ਜਗਬੀਰ ਸਿੰਘ ਜੱਗਾ, ਜਸਵੀਰ ਸਿੰਘ ਭੋਲਾ, ਤੇਜਿੰਦਰ ਸਿੰਘ ਕਾਕਾ, ਦਵਿੰਦਰ ਸਿੰਘ ਲਾਲਾ ਬੰਤ ਸਿੰਘ ਅਤੇ ਨਗਰ ਨਿਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
Powered by Froala Editor
Shok-News-Punjab-