ਈਦ -ਉਲ-ਫਿਤਰ ਦੇ ਮੌਕੇ 'ਤੇ ਲੁਧਿਆਣਾ ਜਾਮਾ ਮਸਜਿਦ 'ਚ ਹਜਾਰਾਂ ਮੁਸਲਮਾਨਾਂ ਨੇ ਨਮਾਜ ਅਦਾ ਕੀਤੀ
: ਈਦ ਦਾ ਦਿਨ ਨਫਰਤਾਂ ਨੂੰ ਮੁਹੱਬਤ 'ਚ ਬਦਲਣ ਦਾ ਸੁਨੇਹਾ ਦਿੰਦਾ ਹੈ । ਜੋ ਫਿਰਕਾਪ੍ਰਸਤ ਤਾਕਤਾਂ ਦੇਸ਼ 'ਚ ਨਫਰਤ ਦੀ ਰਾਜਨੀਤੀ ਕਰਨਾ ਚਾਹੁੰਦੀਆਂ ਹਨ, ਉਨ•ਾਂ ਨੂੰ ਮੁੰਹ-ਤੋੜ ਜਵਾਬ ਦਿੱਤਾ ਜਾਵੇਗਾ । ਇਹ ਗੱਲ ਅੱਜ ਇੱਥੇ ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ 'ਚ ਈਦ ਉਲ ਫਿਤਰ ਦੇ ਮੌਕੇ 'ਤੇ ਆਯੋਜਿਤ ਰਾਜ ਪੱਧਰੀ ਸਮਾਗਮ ਦੇ ਦੌਰਾਨ ਹਜਾਰਾਂ ਮੁਸਲਮਾਨਾਂ ਨੂੰ ਸੰਬੋਧਨ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਹੀ । ਸ਼ਾਹੀ ਇਮਾਮ ਨੇ ਕਿਹਾ ਕਿ ਅੱਜ ਦੇ ਦਿਨ ਰੋਜਾ ਰੱਖਣ ਵਾਲੀਆਂ ਲਈ ਅੱਲਾਹ ਤਆਲਾ ਵੱਲੋਂ ਈਨਾਮ ਹੈ । ਉਨ੍ਹਾਂ ਕਿਹਾ ਕਿ ਅਸੀ ਦੁਆ ਕਰਦੇ ਹਨ ਕਿ ਅੱਜ ਦਾ ਦਿਨ ਦੁਨੀਆ ਭਰ ਦੇ ਲੋਕਾਂ ਲਈ ਅਮਨ ਦਾ ਸੁਨੇਹਾ ਲੈ ਕੇ ਆਏ । ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਦੀ ਸ਼ਕਲ 'ਚ ਰਹਿ ਰਹੇ ਕਰੋੜਾਂ ਹਿੰਦੂ , ਮੁਸਲਮਾਨ , ਸਿੱਖ , ਈਸਾਈ , ਦਲਿਤ ਆਦਿ ਇੱਕ ਗੁਲਦਸਤਾ ਹਨ ਅਤੇ ਇਸ ਗੁਲਦਸਤੇ ਨੂੰ ਕਿਸੇ ਕੀਮਤ 'ਤੇ ਬਿਖਰਣ ਨਹੀਂ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜਾਮਾ ਮਸਜਿਦ ਲੁਧਿਆਣਾ ਤੋਂ ਹਮੇਸ਼ਾ ਆਪਸੀ ਭਾਈ ਚਾਰੇ ਦਾ ਸੁਨੇਹਾ ਦਿੱਤਾ ਗਿਆ ਹੈ, ਜਿਸਦੀ ਮਿਸਾਲ ਅੱਜ ਈਦ ਦੇ ਪੱਵਿਤਰ ਮੌਕੇ 'ਤੇ ਇੱਥੇ ਮੌਜੂਦ ਸਾਰੇ ਧਰਮਾਂ ਦੇ ਧਾਰਮਿਕ ਅਤੇ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਦੀ ਹਾਜ਼ਰੀ ਹੈ । ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਇਤਹਾਸ ਇਸ ਗੱਲ ਦਾ ਗਵਾਹ ਹੈ ਕਿ ਅੰਗਰੇਜਾਂ ਦੇ ਖਿਲਾਫ ਦੇਸ਼ ਦੀ ਆਜ਼ਾਦੀ ਲਈ ਲੜੀ ਗਈ ਜੰਗ ਤੋਂ ਲੈ ਕੇ ਅੱਜ ਤੱਕ ਮੁਸਲਮਾਨਾਂ ਨੇ ਆਪਣੇ ਦੇਸ਼ ਲਈ ਬੇਸ਼ੁਮਾਰ ਕੁਰਬਾਨੀਆਂ ਦਿੱਤੀਆਂ ਹਨ। ਜਿਨ੍ਹਾਂ ਨੂੰ ਨਜਰਅੰਦਾਜ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਅੱਜ ਮੈਂ ਈਦ ਦੇ ਇਸ ਮੁਬਾਰਕ ਮੌਕੇ 'ਤੇ ਜਿੱਥੇ ਪੰਜਾਬ ਦੇ ਸਾਰੇ ਲੋਕਾਂ ਨੂੰ ਮੁਬਾਰਕਬਾਦ ਦਿੰਦਾ ਹਾਂ ਉਥੇ ਹੀ ਅੱਲਾਹ ਤੋਂ ਦੁਆ ਕਰਦਾ ਹਾਂ ਕਿ ਅੱਜ ਦਾ ਦਿਨ ਇਸ ਦੇਸ਼ ਅਤੇ ਸਾਡੇ ਰਾਜ ਲਈ ਰਹਿਮਤ ਅਤੇ ਬਰਕਤ ਦਾ ਪੈਗਾਮ ਲੈ ਕੇ ਆਏ ।
ਇਸ ਮੌਕੇ ਤੇ ਮੁਸਲਮਾਨਾਂ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਸਾਂਸਦ ਸੰਜੀਵ ਅਰੋੜਾ ਨੇ ਕਿਹਾ ਕਿ ਈਦ ਦਾ ਦਿਨ ਹਰ ਇੱਕ ਭਾਰਤੀ ਲਈ ਖੁਸ਼ੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਇੱਕ ਸਿਰਫ ਅਜਿਹਾ ਦੇਸ਼ ਹੈ ਜਿੱਥੇ ਹਰ ਇੱਕ ਧਰਮ ਦਾ ਤਿਉਹਾਰ ਸਾਰੇ ਲੋਕ ਆਪਸ 'ਚ ਮਿਲ ਕੇ ਮਨਾਉਂਦੇ ਹਨ। ਸਾਂਸਦ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਾਹੀ ਇਮਾਮ ਸਾਹਿਬ ਨੇ ਹਮੇਸ਼ਾ ਹੀ ਪੰਜਾਬ 'ਚ ਅਮਨ ਅਤੇ ਖੁਸ਼ਹਾਲੀ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਤੋਂ ਆਪਣੇ ਤਮਾਮ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦਿੰਦਾ ਹਾਂ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਦਾ ਦਿਨ ਸਾਡੇ ਸਭ ਲਈ ਵੱਡੀ ਖੁਸ਼ੀ ਦਾ ਦਿਨ ਹੈ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਸ਼ਹਿਰ 'ਚ ਸਾਰੇ ਧਰਮਾਂ ਦੇ ਲੋਕਾਂ ਦਾ ਇੱਕ ਗੁਲਦਸਤਾ ਹੈ। ਇਸਦੇ ਸਾਰੇ ਫੁਲ ਆਪਣੀ ਖੁਸ਼ਬੂ ਦੇ ਨਾਲ ਮਾਹੌਲ ਨੂੰ ਖੁਸ਼ਗਵਾਰ ਬਣਾ ਕੇ ਰੱਖਦੇ ਹਾਂ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਇਹ ਇਤਹਾਸਿਕ ਜਾਮਾ ਮਸਜਿਦ ਜਿੱਥੇ ਮੁਸਲਮਾਨਾਂ ਦਾ ਮੁੱਖ ਧਾਰਮਿਕ ਕੇਂਦਰ ਹੈ, ਉਥੇ ਹੀ ਇਹ ਤਮਾਮ ਧਰਮਾਂ ਦੇ ਲੋਕਾਂ ਲਈ ਅਮਨ ਅਤੇ ਮੁਹੱਬਤ ਦੀ ਨਿਸ਼ਾਨੀ ਹੈ।
ਇਸ ਮੌਕੇ 'ਤੇ ਮੁਸਲਮਾਨਾਂ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਲੁਧਿਆਣਾ ਤੋਂ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਈਦ ਦਾ ਦਿਨ ਸਿਰਫ ਮੁਸਲਮਾਨ ਭਰਾਵਾਂ ਲਈ ਹੀ ਨਹੀਂ ਸਗੋਂ ਸਾਰੇ ਭਾਰਤੀਆਂ ਲਈ ਖੁਸ਼ੀ ਦਾ ਦਿਨ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਦੁਆ ਕਰਦੇ ਹਾਂ ਕਿ ਇਹ ਖੁਸ਼ੀਆਂ ਭਰੀ ਰੀਤ ਹਮੇਸ਼ਾ ਇੰਜ ਹੀ ਚੱਲਦੀ ਰਹੇ, ਉਨ੍ਹਾਂ ਕਿਹਾ ਕਿ ਪੂਰਾ ਮਹੀਨਾ ਮੁਸਲਮਾਨ ਰੋਜਾ ਰੱਖਦਾ ਹੈ ਅਤੇ ਆਪਣੇ ਖੁਦਾ ਦੀ ਇਬਾਦਤ ਕਰਦਾ ਹੈ, ਜਿਸਦੇ ਬਦਲੇ 'ਚ ਅੱਲਾਹ ਤਆਲਾ ਆਪਣੇ ਬੰਦਿਆਂ ਨੂੰ ਈਦ ਦਾ ਪੱਵਿਤਰ ਤਿਉਹਾਰ ਤੋਹਫੇ ਦੇ ਤੌਰ 'ਤੇ ਦਿੰਦਾ ਹੈ । ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਹਰ ਮੁਸਲਮਾਨ ਆਪਣੇ ਸਾਰੇ ਗਿਲੇ ਸ਼ਿਕਵੇ ਭੁੱਲ ਕੇ ਇੱਕ ਦੂੱਜੇ ਨੂੰ ਗਲੇ ਲਗਾਉਂਦਾ ਹੈ।
ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦਿੰਦੇ ਹੋਏ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਕਿਹਾ ਕਿ ਸਾਨੂੰ ਇਸ ਗੱਲ 'ਤੇ ਮਾਨ ਮਹਿਸੂਸ ਹੁੰਦਾ ਹੈ ਕਿ ਭਾਰਤ ਸੰਸਾਰ ਦਾ ਇੱਕਮਾਤਰ ਧਰਮ ਨਿਰਪੱਖ ਦੇਸ਼ ਹੈ ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸ 'ਚ ਮਿਲਜੁਲ ਕੇ ਹਰ ਤਿਉਹਾਰ ਨੂੰ ਬਹੁਤ ਖੁਸ਼ੀ ਨਾਲ ਮਨਾਉਂਦੇ ਹਨ। ਇਸ ਮੌਕੇ 'ਤੇ ਜਾਮਾ ਮਸਜਿਦ ਲੁਧਿਆਣਾ 'ਚ ਆਪਣੇ ਮੁਸਲਮਾਨ ਭਰਾਵਾਂ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਦੇ ਮੁੱਖ ਸੇਵਾਦਾਰ ਸਰਦਾਰ ਪ੍ਰਿਤਪਾਲ ਸਿੰਘ, ਪਰਮਿੰਦਰ ਮਹਿਤਾ , ਗੁਲਾਮ ਹਸਨ ਕੈਸਰ , ਸੁਰਿੰਦਰ ਸਿੰਘ ਸ਼ਿੰਗਾਰਾ, ਜਰਨੈਲ ਸਿੰਘ ਤੂਰ ਅਤੇ ਜਾਮਾ ਮਸਜਿਦ ਲੁਧਿਆਣਾ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਵਿਸ਼ੇਸ਼ ਰੂਪ 'ਚ ਮੌਜੂਦ ਸਨ ।
Powered by Froala Editor
Jama-Masjid-Ludhiana-Shahi-Imam-Punjab-Maulana-Usman-Rahmani-Ludhianvi
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)