ਭਗਤੀ ਤੇ ਸ਼ਕਤੀ ਦਾ ਸੁਮੇਲ: ਪੰਜਾਬ ਸਰਕਾਰ ਵੱਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ

Apr29,2025 | Gautam Jalandhari | Jalandhar



 • “ਆਪ” ਪ੍ਰਧਾਨ ਵੱਲੋਂ ਨੌਜਵਾਨਾਂ ਨੂੰ ਭਗਵਾਨ ਪਰਸ਼ੂਰਾਮ ਵੱਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਸੱਦਾ

•ਭਗਵਾਨ ਸ਼੍ਰੀ ਪਰਸ਼ੂਰਾਮ ਧਰਮ, ਨਿਆਂ ਤੇ ਤਿਆਗ ਦੇ ਪ੍ਰਤੀਕ: ਅਮਨ ਅਰੋੜਾ

• ਕੈਬਨਿਟ ਮੰਤਰੀ ਵੱਲੋਂ ਜਲੰਧਰ ਦੇ ਚੌਕ ਦਾ ਨਾਂ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਨਾਂਅ 'ਤੇ ਰੱਖਣ ਦਾ ਐਲਾਨ


ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਥਾਨਕ ਕੇ.ਐਮ.ਵੀ. ਕਾਲਜ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਸ਼ੁਭ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਇਹ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸ਼ਲਾਘਾ ਕੀਤੀ।
ਭਗਵਾਨ ਸ਼੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਅੱਜ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਪ੍ਰਸੰਗਿਕ ਹੈ। ਉਨ੍ਹਾਂ ਜਲੰਧਰ ਸ਼ਹਿਰ ਵਿੱਚ ਇੱਕ ਨਵੇਂ ਚੌਕ ਦਾ ਨਾਮ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਨਾਂਅ 'ਤੇ ਰੱਖਣ ਦਾ ਐਲਾਨ ਵੀ ਕੀਤਾ।
ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਭਾਰਤ ਦੀ ਵਿਸ਼ਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਸਮਾਗਮ ਦੇਸ਼ ਦੇ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਇਤਿਹਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹਨ।
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਇਤਿਹਾਸਕ ਪਹਿਲਕਦਮੀ ਲਈ ਸ਼ਲਾਘਾ ਕੀਤੀ।
ਸਮਾਰੋਹ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾ, ਸਲਾਹਕਾਰ ਦੀਪਕ ਬਾਲੀ, ਵਿਧਾਇਕ ਰਮਨ ਅਰੋੜਾ, ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜੋਤੀ ਜਗਾਉਣ ਨਾਲ ਹੋਈ।
ਇਸ ਦੌਰਾਨ ਬੁਲਾਰਿਆਂ ਨੇ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਬ੍ਰਾਹਮਣ ਭਾਈਚਾਰੇ ਦੇ ਕਈ ਪ੍ਰਮੁੱਖ ਮੈਂਬਰਾਂ, ਜਿਨ੍ਹਾਂ ਵਿੱਚ ਸੁਰਦਰਸ਼ਨ ਸ਼ਰਮਾ, ਡਾ. ਵੀ.ਕੇ. ਵਾਸੂਦੇਵ, ਰਾਜਿੰਦਰ ਸ਼ਰਮਾ, ਵਿਨੋਦ ਕੁਮਾਰ ਦੱਤਾ ਅਤੇ ਭਾਰਤ ਭੂਸ਼ਣ ਸ਼ਰਮਾ ਸ਼ਾਮਲ ਹਨ, ਨੂੰ ਸਮਾਜ, ਖਾਸ ਕਰ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਆਰਤੀ ਨਾਲ ਹੋਈ।
-------

Powered by Froala Editor

Celebrating-Bhakti-And-Shakti-Punjab-s-State-level-Tribute-To-Bhagwan-Parshuram-Inspires-Youth



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49869792

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us