ਸਵਾਮੀ ਚੇਤਨਾ ਨੰਦ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਰਕਬਾ ਧਾਮ ‘ਚ ਨਵੇਂ ਸਾਲ 2026 ਦਾ ਸਮਾਗਮ, ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕੀਤੀ ਵਿਸ਼ੇਸ਼ ਤੌਰ 'ਤੇ ਸ਼ਿਰਕਤ

Jan1,2026 | Jagrati Lahar Bureau | Ludhiana


ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਕਬਾ ਧਾਮ ‘ਚ ਟੇਕਿਆ ਮੱਥਾ, ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

ਰਕਬਾ ਧਾਮ ਭੂਰੀ ਵਾਲੇ ਆਸ਼ਰਮ ਦੀ ਸੇਵਾ ਸ਼ਲਾਘਾਯੋਗ : ਚੇਅਰਮੈਨ ਜਸਵੀਰ ਸਿੰਘ ਗੜ੍ਹੀ


ਧਾਰਮਿਕ ਤੇ ਸਮਾਜ ਸੇਵੀ ਸ਼ਖਸ਼ੀਅਤ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲੇ (ਮੌਜੂਦਾ  ਗੱਦੀ ਨਸ਼ੀਨ) ਦੀ ਸਰਪ੍ਰਸਤੀ ਹੇਠ ਰਕਬਾ ਧਾਮ, ਮੁੱਲਾਂਪੁਰ (ਲੁਧਿਆਣਾ) ਵਿਖੇ ਨਵੇਂ ਸਾਲ 2026 'ਤੇ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਸ਼ਵ ਸੁਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵੱਲੋਂ ਆਈ ਸੰਗਤ ਨੂੰ ਅਧਿਆਤਮਿਕ ਪ੍ਰਵਚਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਦਾ ਸਮਾਗਮ ਵਿੱਚ ਪਹੁੰਚਣ ਤੇ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤਾਂ ਵਿੱਚ ਬੈਠ ਕੇ ਅਧਿਆਤਮਿਕ ਪ੍ਰਵਚਨ ਸਰਵਣ ਕੀਤੇ ਗਏ।

ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੇ ਆਖਿਆ ਕਿ ਰਕਬਾ ਧਾਮ ਵਿਖੇ ਨਤਮਸਤਕ ਹੋ ਕੇ ਬਹੁਤ ਚੰਗਾ ਲੱਗਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੱਥੇ ਮੱਥਾ ਟੇਕ ਕਿ ਸੂਬੇ ਵਿੱਚ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਰਕਬਾ ਧਾਮ ਭੂਰੀ ਵਾਲੇ ਗੁਰਗੱਦੀ ਪ੍ਰੰਪਰਾ ਦਾ ਇਹ ਮਹਾਨ ਆਸ਼ਰਮ, ਜਿਥੇ ਮਹਾਰਾਜ ਲਾਲਜੀ ਦਾਸ ਰਕਬੇ ਵਾਲਿਆਂ ਦਾ ਜਨਮ ਅਸਥਾਨ ਹੈ। ਅੱਜ ਵੇਦਾਂਤਾ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਮੌਜੂਦਾ ਗੁਰਗੱਦੀ 'ਤੇ ਬਿਰਾਜਮਾਨ, ਹਰ ਸਾਲ ਇੱਥੇ ਸਮੁੱਚੀ ਲੋਕਾਈ ਦੇ ਭਲੇ ਲਈ ਗਰੀਬਦਾਸੀ ਪ੍ਰੰਪਰਾ ਦੇ ਤਹਿਤ, ਮਹਾਰਾਜ ਗਰੀਬ ਦਾਸ ਦੀ ਬਾਣੀ ਦੇ ਭੋਗ ਪਾਉਂਦੇ ਹਨ। ਅੱਜ ਸਾਲ ਦੇ ਪਹਿਲੇ ਦਿਨ ਬਾਣੀ ਦੇ ਅਖੰਡ ਪਾਠ ਦਾ ਭੋਗ ਪਿਆ। ਸੰਤ ਗਰੀਬ ਦਾਸ ਜੀ ਦੀ ਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਹੋਇਆ। ਗਊਆਂ ਵਾਲੇ ਮਹਾਰਾਜ ਬ੍ਰਹਮਾ ਨੰਦ ਜੀ ਨੇ ਵਿਦਿਆ ਦਾ ਲੰਗਰ ਸ਼ੁਰੂ ਕੀਤਾ। ਮਰੀਜ਼ਾਂ ਲਈ ਹਸਪਤਾਲ ਖੋਲਣ ਦੀ ਪਰੰਪਰਾ ਸ਼ੁਰੂ ਕੀਤੀ। ਇਸ ਪਰੰਪਰਾ ਨੂੰ ਮਹਾਰਾਜ ਚੇਤਨਾ ਨੰਦ ਜੀ ਭੂਰੀ ਵਾਲੇ ਅੱਗੇ ਵਧਾ ਰਹੇ ਹਨ। 5 ਡਿਗਰੀ ਕਾਲਜ, 5 ਪ੍ਰਾਇਮਰੀ ਸਕੂਲ ਅਤੇ ਲੜਕੀਆਂ ਲਈ ਮੁਫਤ ਸਿੱਖਿਆ ਦਾ ਪ੍ਰਬੰਧ ਕਰਨਾ ਅਤੇ ਪਿਛਲੇ 10 ਸਾਲਾਂ ਵਿੱਚ ਲਗਾਤਾਰ ਪੀ.ਜੀ.ਆਈ ਨੂੰ ਲੰਗਰ ਭੇਜਣਾ, ਪੀ.ਜੀ.ਆਈ ਤੱਕ ਮਰੀਜ਼ਾਂ ਲਈ ਮੁਫਤ ਬੱਸ ਸੇਵਾ ਇੱਕ ਬਹੁਤ ਵੱਡੀ ਗੱਲ ਹੈ। ਇੱਥੇ ਪਹੁੰਚ ਕੇ ਮਹਾਰਾਜ ਚੇਤਨਾ ਨੰਦ ਜੀ ਦੇ ਦਰਸ਼ਨ ਕਰਨੇ ਮੇਰੇ ਲਈ ਬਹੁਤ ਸੁਭਾਗਾ ਸਮਾਂ ਸੀ।

ਨਵੇਂ ਸਾਲ ਦੀਆਂ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ ਜਸਵੀਰ ਸਿੰਘ ਗੜ੍ਹੀ ਨੇ ਪੰਜਾਬੀਆਂ ਲਈ ਖੁਸ਼ਹਾਲ, ਸ਼ਾਂਤੀਪੂਰਨ ਅਤੇ ਖੁਸ਼ਹਾਲ ਨਵੇਂ ਸਾਲ-2026 ਦੀ ਕਾਮਨਾ ਕੀਤੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬੇ ਦੇ ਸਮੁੱਚੇ ਵਿਕਾਸ ਅਤੇ ਇਸ ਦੇ ਵਸਨੀਕਾਂ ਦੀ ਭਲਾਈ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਮੀਦ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਲ 2026 ਸਾਰੇ ਪੰਜਾਬੀਆਂ ਲਈ ਖੁਸ਼ੀ, ਸ਼ਾਂਤੀ ਅਤੇ ਸਫਲਤਾ ਲਿਆਏਗਾ ਅਤੇ ਪੰਜਾਬ ਨੂੰ ਦੇਸ਼ ਵਿੱਚ ਇੱਕ ਮੋਹਰੀ ਰਾਜ ਵਜੋਂ ਸਥਾਪਤ ਕਰਨ ਲਈ ਸਮੂਹਿਕ ਤੌਰ 'ਤੇ ਪ੍ਰਣ ਕਰਨ ਦਾ ਸੱਦਾ ਦਿੱਤਾ।

Powered by Froala Editor

Jasveer-Singh-Garhi-Chairperson-Punjab-Sc-Commission-



TOP HEADLINES


ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49177056

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us