ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

Apr3,2026 | Jagrati Lahar Bureau | Jalandhar


 
ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਵਿਸ਼ੇਸ਼ ਟ੍ਰੇਨ ਹਰਿਦੁਆਰ ਲਈ ਕੀਤੀ ਰਵਾਨਾ
 
ਪੰਜਾਬ ਸਰਕਾਰ ਗੁਰੂ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆਂ ਦੇ ਕੋਨੇ-ਕੋਨੇ ’ਚ ਪਹੁੰਚਾਉਣ ਲਈ ਕਰ ਰਹੀ ਅਣਥਕ ਯਤਨ : ਮੋਹਿੰਦਰ ਭਗਤ
 
ਪੰਜਾਬ ਸਰਕਾਰ ਮਹਾਨ ਗੁਰੂਆਂ ਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਤੇ ਖੁਸ਼ਹਾਲੀ ਲਈ ਯਤਨਸ਼ੀਲ : ਦੀਪਕ ਬਾਲੀ
 
ਜਲੰਧਰ, 3 ਅਪ੍ਰੈਲ : ਪੰਜਾਬ ਦੇ ਬਾਗਬਾਨੀਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।
 
 ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।
 
ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂਜੋ ਸਾਨੂੰ ਜਾਤਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ।
 
ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ।
 
ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨਜਿਹੜੀਆਂ ਆਪਣੇ ਗੁਰੂਆਂ-ਪੀਰਾਂਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ 'ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ।
 
ਇਸ ਮੌਕੇ ਸੰਤ ਸਤਵਿੰਦਰ ਹੀਰਾਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
 

People-Celled-Upon-To-Adopt-The-Teachings-Of-Shri-Guru-Ravidas-Ji-In-Their-Lives-For-The-Creation-Of-An-Egalitarian-Society



TOP HEADLINES


ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂ
ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ, ਟੀ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗੰਭੀਰ ਹ
"ਗੁਜਰਾਂਵਾਲਾ ਦ ਫਾਊਂਡੇਸ਼ਨ ਲੈਂਡ ਆਫ ਗੁਜਰਾਂਵਾਲਾ ਖ਼ਾਲਸਾ ਐਜੂਕ
A Scholarly Tribute To Gujranwala’s Legacy Released At
ਬਠਿੰਡਾ ਪੁਲਿਸ ਨੇ 02 ਵਿਅਕਤੀਆਂ ਨੂੰ 4 ਨਜਾਇਜ ਅਸਲਿਆਂ ਸਮੇਤ ਕੀ
*ਜੰਗ ਵਿੱਚ ਭੱਜਣ ਵਾਲੇ ਗੱਦਾਰ, ਨੈਤਿਕਤਾ ਦੇ ਆਧਾਰ 'ਤੇ ਰਾਜ ਸਭਾ
ਥਾਣਾ ਹੈਬੋਵਾਲ ਪੁਲਿਸ ਵੱਲੋਂ ਕਤਲ ਮਾਮਲੇ ਦਾ ਦੋਸ਼ੀ ਕਾਬੂ
ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟਿਟਿਊਸ਼ਨਜ਼, ਲੋਹਾਰਾਂ ਵਿੱਚ ਵਿ
*ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰ
ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸ
ਰਾਜਸਭਾ ਮੈਂਬਰਾਂ ਦੇ ਭਾਜਪਾ ਵਿੱਚ ਜਾਣ ਤੇ ਬੋਲੇ ਆਮ ਆਦਮੀ ਪਾਰਟੀ
ਬਿਨਾਂ ਰਜਿਸਟ੍ਰੇਸ਼ਨ ਵਾਲੇ ਈ-ਰਿਕਸ਼ਿਆਂ ‘ਤੇ ਸ਼ਿਕੰਜਾ, 15 ਚਾਲਕਾ
ਗੈਂਗਸਟਰਾਂ ਤੇ ਵਾਰ" ਤਹਿਤ ਖੰਨਾ ਪੁਲਿਸ ਵੱਲੋ ਇੱਕ ਵਪਾਰੀ ਤੋ ਜਬ
*ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰ
ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵ
*ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬ
ਨੈਤਿਕਤਾ ਦੇ ਆਧਾਰ ਤੇ ਸੱਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਅ
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49921318

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us