*ਹਮਾਰੇ ਰਾਮ ਦੀ ਦਿਲਕਸ਼ ਪੇਸ਼ਕਾਰੀ ਨੇ ਲੁਧਿਆਣਾ ਵਾਸੀਆਂ ਨੂੰ ਕੀਲ ਕੇ ਰੱਖਿਆ, ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਬਣੀ ਖਿੱਚ ਦਾ ਕੇਂਦਰ*

Sep25,2026 | Gautam Jalandhari | Ludhiana


*ਡਾ. ਮਨਮੋਹਣ ਸਿੰਘ ਆਡੀਟੋਰੀਅਮ, ਪੀ.ਏ.ਯੂ ਵਿੱਚ 26 ਸਤੰਬਰ ਨੂੰ ਵੀ ‘ਹਮਾਰੇ ਰਾਮ’ ਦੇ ਹੋਣਗੇ ਦੋ ਸ਼ੋਅ*

*ਭਗਵੰਤ ਮਾਨ ਸਰਕਾਰ ਵੱਲੋਂ ਸੱਚ, ਧਰਮ, ਦਇਆ ਤੇ ਏਕਤਾ ਦਾ ਸੰਦੇਸ਼ ਫੈਲਾਉਣ ਸਮੇਤ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਉਪਰਾਲਾ- ਵਿਧਾਇਕ ਸਿੱਧੂ, ਬੱਗਾ ਤੇ ਪੱਪੀ*

*-ਕਿਹਾ, ਪੂਰੇ ਸੂਬੇ ‘ਚ ‘ਹਮਾਰੇ ਰਾਮ' ਦੇ 41 ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ*


ਪੰਜਾਬ ਸਰਕਾਰ ਵੱਲੋਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ, ਜੀਵਨ ਅਤੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਪਹਿਲੇ ਦਿਨ ਡਾ. ਮਨਮੋਹਣ ਸਿੰਘ ਆਡੀਟੋਰੀਅਮ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਸ਼ਾਨਦਾਰ ਮੰਚਨ ਕੀਤਾ ਗਿਆ। ਨਾਟਕ ਦੀ ਵਿਲੱਖਣ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਸ਼ੁਰੂ ਤੋਂ ਅੰਤ ਤੱਕ ਦਰਸ਼ਕਾਂ ਨੂੰ ਕੀਲ ਕੇ ਰੱਖਿਆ। ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਨਾਲ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਪੰਜਾਬ ਰਾਜ ਮਹਿਲਾ ਆਯੋਗ ਦੇ ਮੈਂਬਰ ਅਜਿੰਦਰ ਕੌਰ, ਮੀਡੀਅਮ ਇੰਡਸਟਰੀ ਬੋਰਡ ਤੋਂ ਪਰਮਵੀਰ ਸਿੰਘ, ਪ੍ਰੋਗਰਾਮ ਦੇ ਮੈਨੇਜਰ ਸਨਾਤਨ ਸੇਵਾ ਕਮੇਟੀ ਮਾਲਵਾ ਜੋਨ ਦੇ ਪ੍ਰਮੁੱਖ ਵਰੁਣ ਮਹਿਤਾ ਅਤੇ ਕਰਣ ਦੰਡ, ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਸ੍ਰੀ ਰੋਸ਼ਨ ਲਾਲ ਆਰੀਆ, ਨਿਧੀ ਗੁਪਤਾ, ਪੁਸ਼ਪਿੰਦਰ ਭਨੋਟ, ਰੇਡੀ ਕੁਟੀਆ ਟਿੱਬਾ ਤੋਂ ਸਵਾਮੀ ਮਨਜਿੰਦਰ ਪੂਰੀ, ਗੁਰੂਕ੍ਰਿਪਾ ਆਸ਼ਰਮ ਤੋਂ ਮਹੰਤ ਸ਼ਕਤੀਨਾਥ, ਬਾਬਾ ਬਾਲਨਾਥ ਮੰਦਰ ਤੋਂ ਭਗਤ ਸੰਜੀਵ, ਮਨਸੁਖ ਮਹਾਰਾਜ ਅਤੇ ਹੋਰ ਪ੍ਰਮੁੱਖ ਸੰਤ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।

ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ‘ਹਮਾਰੇ ਰਾਮ’ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮੁਫ਼ਤ ਕਰਵਾਏ ਜਾ ਰਹੇ 41 ਥੀਏਟਰ ਸ਼ੋਅ ਦੀ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦਾ ਹਿੱਸਾ ਹੈ। ਇਸ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਸਦੀਵੀ ਸੰਦੇਸ਼ ਨਾਲ ਜੋੜਨਾ ਹੈ।

ਉਨ੍ਹਾਂ ਕਿਹਾ ਕਿ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਧਰਮ, ਦਇਆ, ਏਕਤਾ ਅਤੇ ਮਨੁੱਖਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿਖੇ 26 ਸਤੰਬਰ ਨੂੰ ਵੀ ‘ਹਮਾਰੇ ਰਾਮ’ ਦੇ ਦੋ ਹੋਰ ਸ਼ੋਅ ਕਰਵਾਏ ਜਾਣਗੇ।

ਵਿਧਾਇਕਾਂ ਨੇ ਕਿਹਾ ਕਿ ਨਾਟਕ ਦੀ ਖਾਸੀਅਤ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਪ੍ਰਭਾਵਸ਼ਾਲੀ ਅਦਾਕਾਰੀ ਹੈ, ਜਿਸ ਨੇ ਪੇਸ਼ਕਾਰੀ ਨੂੰ ਹੋਰ ਵੀ ਜੀਵੰਤ ਅਤੇ ਆਕਰਸ਼ਕ ਬਣਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਮਾਇਣ ਦੇ ਮਹਾਂਕਾਵਿ ਰਾਹੀਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਸੰਦੇਸ਼ ਅਤੇ ਆਦਰਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਅਜਿਹੇ ਸੱਭਿਆਚਾਰਕ ਉਪਰਾਲਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

*‘ਹਮਾਰੇ ਰਾਮ’ ‘ਚ ਕਲਾਕਾਰਾਂ ਦੀ ਦਿਲਕਸ਼ ਅਦਾਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰ-ਮੁਗਧ*

ਲੁਧਿਆਣਾ ਵਿਖੇ ‘ਹਮਾਰੇ ਰਾਮ’ ਨਾਟਕ ਦੇ ਪਹਿਲੇ ਦਿਨ ਦੇ ਸ਼ੋਅ ਨੇ ਖਚਾਖਚ ਭਰੇ ਡਾ. ਮਨਮੋਹਣ ਸਿੰਘ ਆਡੀਟੋਰੀਅਮ ਵਿੱਚ ਦਰਸ਼ਕਾਂ ਨੂੰ ਸ਼ੁਰੂਆਤੀ ਦ੍ਰਿਸ਼ ਤੋਂ ਲੈ ਕੇ ਆਖਰੀ ਪਰਦੇ ਤੱਕ ਆਪਣੇ ਨਾਲ ਜੋੜੀ ਰੱਖਿਆ। ਦਮਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦਾਂ, ਰੂਹਾਨੀ ਸੰਗੀਤ, ਸ਼ਾਨਦਾਰ ਵਿਜ਼ੂਅਲਸ ਅਤੇ ਵਿਸ਼ਵ ਪੱਧਰੀ ਸਟੇਜ ਕਲਾ ਦੇ ਸੁਮੇਲ ਨੇ ਦਰਸ਼ਕਾਂ ਲਈ ਭਾਵਨਾਤਮਕ ਅਤੇ ਅਧਿਆਤਮਿਕ ਮਾਹੌਲ ਸਿਰਜਿਆ।

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਵੱਲੋਂ ਰਾਵਣ ਦੀ ਭੂਮਿਕਾ ਨੂੰ ਬੇਹੱਦ ਦਮਦਾਰ ਅੰਦਾਜ਼ ਵਿੱਚ ਨਿਭਾਇਆ ਗਿਆ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਤਾਲੀਆਂ ਮਿਲੀਆਂ। ਇਸੇ ਤਰ੍ਹਾਂ ਹੋਰਨਾਂ ਕਲਾਕਾਰਾਂ ਨੇ ਵੀ ਮਹਾਂਕਾਵਿ ਦੇ ਵੱਖ-ਵੱਖ ਪਾਤਰਾਂ ਨੂੰ ਪੂਰੀ ਸ਼ਿੱਦਤ ਅਤੇ ਜੀਵੰਤਤਾ ਨਾਲ ਪੇਸ਼ ਕੀਤਾ। ਨਾਟਕ ਦੀ ਭਾਵਨਾਤਮਕ ਡੂੰਘਾਈ, ਸ਼ਰਧਾ ਭਰੇ ਮਾਹੌਲ ਅਤੇ ਕਲਾਤਮਕ ਪੇਸ਼ਕਾਰੀ ਨੇ ਦਰਸ਼ਕਾਂ ਦੇ ਦਿਲਾਂ ਨੂੰ ਛੂਹਿਆ ਅਤੇ ਇਹ ਸ਼ਾਮ ਭਾਰਤ ਦੀ ਅਮੀਰ ਅਧਿਆਤਮਿਕ ਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਿਆ ਯਾਦਗਾਰ ਅਨੁਭਵ ਬਣ ਗਈ।

ਜ਼ਿਕਰਯੋਗ ਹੈ ਕਿ ‘ਹਮਾਰੇ ਰਾਮ’ ਮਹਾਨ ਮਹਾਂਕਾਵਿ ਰਾਮਾਇਣ ‘ਤੇ ਆਧਾਰਿਤ ਵੱਡੇ ਪੱਧਰ ਦਾ ਨਾਟਕ ਹੈ, ਜੋ ਵਾਲਮੀਕਿ ਰਾਮਾਇਣ ਦੇ ਅਧਿਆਤਮਿਕ ਤੱਤਾਂ ਨਾਲ ਜੁੜੇ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ ਅਤੇ ਵਿਚਾਰਧਾਰਾ ਨੂੰ ਆਧੁਨਿਕ ਨਾਟਕੀ ਰੂਪ ਵਿੱਚ ਪੇਸ਼ ਕਰਦਾ ਹੈ। ਗੌਰਵ ਭਾਰਦਵਾਜ ਵੱਲੋਂ ਨਿਰਦੇਸ਼ਿਤ ਅਤੇ ਫੈਲੀਸਿਟੀ ਥੀਏਟਰ ਵੱਲੋਂ ਨਿਰਮਿਤ ਇਸ ਨਾਟਕ ਵਿੱਚ ਆਸ਼ੂਤੋਸ਼ ਰਾਣਾ ਰਾਵਣ ਦੀ ਭੂਮਿਕਾ ਨਿਭਾਅ ਰਹੇ ਹਨ, ਜਦਕਿ ਉਨ੍ਹਾਂ ਦੇ ਨਾਲ ਕਈ ਹੋਰ ਉੱਘੇ ਕਲਾਕਾਰ ਵੀ ਆਪਣੀ ਅਦਾਕਾਰੀ ਦੇ ਜੌਹਰ ਦਿਖਾ ਰਹੇ ਹਨ।

‘ਹਮਾਰੇ ਰਾਮ’ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ, ਖਾਸ ਕਰਕੇ ਨੌਜਵਾਨ ਪੀੜ੍ਹੀ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਨਾਟਕ ਰਾਮਾਇਣ ਦੀ ਕਥਾ ਨੂੰ ਵਿਲੱਖਣ ਅਤੇ ਅਣਛੂਹੇ ਪਹਿਲੂਆਂ ਰਾਹੀਂ ਪੇਸ਼ ਕਰਦਿਆਂ ਦਰਸ਼ਕਾਂ ਨੂੰ ਭਾਰਤੀ ਸੱਭਿਆਚਾਰ, ਅਧਿਆਤਮਿਕਤਾ ਅਤੇ ਜੀਵਨ ਮੁੱਲਾਂ ਨਾਲ ਜੋੜਨ ਦਾ ਨਿਵੇਕਲਾ ਅਨੁਭਵ ਪ੍ਰਦਾਨ ਕਰਦਾ ਹੈ।

-hamareram-ashutoshrana-ludhiananews-ramleela-pauludhiana



TOP HEADLINES


ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ
ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜ
*ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱ
*ਯੁੱਧ ਨਸ਼ਿਆਂ ਵਿਰੁੱਧ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱ
*ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁ
ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ
*ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤ
ਪੰਜਾਬ ਬੰਦ ਦੌਰਾਨ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਮੁਸਤੈਦੀ ਦ
ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ
ਫਾਜ਼ਿਲਕਾ ਵਿੱਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵ
ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ: ਹਥਿਆਰ ਤਸਕਰੀ ਗਿਰੋਹ ਦੇ 3 ਮੈਂ
*ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ
*ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾ
*ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰ
*ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋ
ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾ
ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਲੜੇ
*ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰ
ਮਾਲੇਰਕੋਟਲਾ ਪੁਲਿਸ ਵੱਲੋਂ ਦੇਹਲੀਜ਼ ਕਲਾਂ ਵਿੱਚ ਗੈਰ-ਕਾਨੂੰਨੀ ਪ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52448627

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us