ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ

Oct25,2022 | Jagsir Longowal | Dhuri

ਧੂਰੀ ਵਿਖੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਕਿਹਾ, ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਧੂਰੀ, 25 ਅਕਤੂਬਰ (ਜਗਸੀਰ ਲੌਂਗੋਵਾਲ ) - ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਸਨ, ਜਿਨ੍ਹਾਂ ਦੀ ਉਦਯੋਗਿਕ ਗਤੀਵਿਧੀਆਂ ਵਿੱਚ ਲੋਕਾਂ ਦੁਆਰਾ ਵਰਤੀ ਜਾਂਦੀ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਮਹਾਨ ਦੇਵਤਾ ਦੇ ਨਕਸ਼ੇ-ਕਦਮਾਂ ਤੇ ਚੱਲਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਹਮੇਸ਼ਾ ਕਾਰੀਗਰਾਂ, ਕਾਮਿਆਂ ਅਤੇ ਮਜ਼ਦੂਰ ਵਰਗ ਨੂੰ ਦੇਸ਼ ਦੇ ਵਿਕਾਸ ਲਈ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਨੇ ਆਲਮੀ ਮੰਦੀ ਦੇ ਡਰ ਨੂੰ ਦੂਰ ਕਰਦਿਆਂ ਕਿਹਾ ਕਿ ਜਿੱਥੇ ਵੀ ਪੰਜਾਬੀ ਕੰਮ ਕਰ ਰਹੇ ਹਨ, ਉਥੇ ਆਰਥਿਕ ਮੰਦੀ ਕਦੇ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤੀ ਹਨ ਅਤੇ ਹਰ ਖੇਤਰ ਵਿੱਚ ਨਾਮਣਾ ਖੱਟਣ ਲਈ ਉਨ੍ਹਾਂ ਵਿੱਚ ਬੇਮਿਸਾਲ ਊਰਜਾ ਅਤੇ ਅਥਾਹ ਸਮਰੱਥਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਇਸ ਲਗਨ ਸਦਕਾ ਪੰਜਾਬੀ ਸਖਤ ਮਿਹਨਤ ਕਰਦੇ ਹਨ ਅਤੇ ਇਹ ਯਕੀਨੀ ਬਣਾਉਂਦੇ ਹਨ ਕਿ ਕਿਸੇ ਵੀ ਖੇਤਰ ਵਿੱਚ ਕੋਈ ਮੰਦੀ ਨਾ ਆਵੇ। ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਕਈ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1 ਜੁਲਾਈ ਤੋਂ ਹਰੇਕ ਬਿੱਲ ਵਿੱਚ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ (72.66 ਲੱਖ) ਵਿੱਚੋਂ 50 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਸੂਬਾ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੱਖਾਂ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ ਜਿਸ ਨਾਲ ਲੱਖਾਂ ਮੁਲਾਜ਼ਮਾਂ ਦੇ ਹਿੱਤ ਸੁਰੱਖਿਅਤ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਪੰਜਾਬ ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਧੂਰੀ ਅਤੇ ਸੰਗਰੂਰ ਦੇ ਹਸਪਤਾਲਾਂ ਦੀ ਕਾਇਆ-ਕਲਪ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਧੂਰੀ ਵਿਖੇ ਹੈਵੀ ਲਾਇਸੈਂਸਾਂ ਲਈ ਡਰਾਈਵਿੰਗ ਟੈਸਟ ਸੈਂਟਰ ਵੀ ਜਲਦੀ ਚਾਲੂ ਕੀਤਾ ਜਾਵੇਗਾ ਤਾਂ ਜੋ ਇਸ ਮਕਸਦ ਲਈ ਮਾਹੂਆਣਾ ਸੈਂਟਰ ਜਾਣ ਸਮੇਂ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਰੇਲਵੇ ਵੱਲੋਂ ਧੂਰੀ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।

Cm-Punjab-Bhagwant-Mann-News



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42576269

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us