ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਰਾਹਤ ਸੇਵਾਵਾਂ ਲਗਾਤਾਰ ਜਾਰੀ, ਦਰਜ਼ਨਾਂ ਪਿੰਡਾਂ ਤੱਕ ਕੀਤੀ ਪਹੁੰਚ

Aug25,2023 | Rahul Soni/jagsir Longowal | Amritsar/longowal

ਪੰਜਾਬ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਸੇਵਾਵਾਂ ਨਿਰੰਤਰ ਜਾਰੀ ਹਨ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ ਅਤੇ ਗੁਰਦੁਆਰਾ ਸਾਹਿਬ ਬਜੀਦਪੁਰ ਫਿਰੋਜ਼ਪੁਰ ਤੋਂ ਲੋੜਵੰਦਾਂ ਤੱਕ ਲੰਗਰ ਅਤੇ ਹੋਰ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕੁਝ ਇਲਾਕਿਆਂ ਵਿਚ ਮੁੜ ਪਾਣੀ ਆਉਣ ਕਾਰਨ ਫਸੇ ਲੋਕਾਂ ਲਈ ਗੁਰਦੁਆਰਾ ਸਾਹਿਬਾਨ ਤੋਂ ਤਿਆਰ ਕੀਤਾ ਲੰਗਰ ਭੇਜਣ ਦੇ ਨਾਲ-ਨਾਲ ਪਸ਼ੂਆਂ ਲਈ ਚਾਰੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਰਾਹਤ ਟੀਮਾਂ ਕਾਰਜ ਕਰ ਰਹੀਆਂ ਹਨ। ਸ. ਪ੍ਰਤਾਪ ਸਿੰਘ ਅਨੁਸਾਰ ਲੰਗਰ ਤੋਂ ਇਲਾਵਾ ਮੱਕੀ ਦੇ ਅਚਾਰ ਅਤੇ ਹਰੇ ਚਾਰੇ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਇਲਾਕਿਆਂ ਦੇ ਨਗਰ ਮੰਡੀ ਹਰੀਕੇ, ਵੈਰੋਵਾਲ ਬੰਨ੍ਹ, ਰਾਜੇਵਾਲ, ਧੂੰਦਾ ਕਾਵੇ, ਹੁਸੈਨਪੁਰ, ਮਿਰਜ਼ਾਪੁਰ, ਟੇਂਡੀ ਵਾਲਾ, ਕਾਲੂ ਵਾਲਾ, ਹਜ਼ਾਰਾ ਸਿੰਘ ਵਾਲਾ, ਗੱਟੀ ਰਾਜੋਕੇ, ਗਜਨੀ ਵਾਲਾ, ਚੱਕ ਹਜ਼ਾਰੇ ਵਾਲਾ, ਹੁਸੇਨੀਵਾਲਾ, ਮੁੱਠਿਆਂ ਵਾਲਾ, ਬੰਡਾਲਾ, ਆਸ਼ੀ ਕੇ, ਰੋਡੇ ਵਾਲਾ, ਗੱਟਾ ਬਾਦਸ਼ਾਹ, ਆਲੇ ਵਾਲਾ, ਫੱਤੇਵਾਲਾ, ਮਾਸ਼ੀ ਕੇ, ਸੁਲਤਾਨ ਵਾਲਾ, ਨਿਜ਼ਾਮ ਵਾਲਾ, ਚਾਂਦੀ ਵਾਲਾ, ਭਾਨੇਕੇ, ਭੱਖੜਾ, ਝੰਡੀਆਂ ਵਾਲਾ, ਖੁੰਦਰ ਗੱਟੀ, ਜੱਲੋਕੇ, ਕਾਲੂ ਵਾਲਾ, ਕੀਲਚੇ, ਕਾਵਾਂ ਵਾਲੇ ਪੱਤਣ, ਹਸਤਾ ਕਲਾਂ, ਬੱਗੇ ਵਾਲਾ, ਭੰਗੇ ਵਾਲਾ, ਬਸਤੀ ਰਾਮ ਲਾਲ ਆਦਿ ਵਿਚ ਪਹੁੰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਦੇ ਸਮੇਂ ਮਾਨਵਤਾ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦੀ ਹੈ ਅਤੇ ਗੁਰੂ ਦਰਸਾਏ ਮਾਰਗ ਅਨੁਸਾਰ ਸਿੱਖ ਸੰਸਥਾ ਲੋੜਵੰਦਾਂ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਲੋੜਵੰਦ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਨੇੜਲੇ ਗੁਰਦੁਆਰਾ ਸਾਹਿਬਾਨ ਵਿਖੇ ਸੰਪਰਕ ਕਰਨ, ਤਾਂ ਜੋ ਉਨ੍ਹਾਂ ਨੂੰ ਲੰਗਰ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਦਿੱਤੀਆਂ ਜਾ ਸਕਣ।

Sgpc-News-



TOP HEADLINES


ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ
ਸਰਵਿਸ ਰਿਵਾਲਵਰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਡੀਐੱਸਪ
*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49874401

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us