ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ

Oct24,2023 | Gautam Jalandhari | Ludhiana

ਪੰਜਾਬ ਦੀ ਜਰਖੇਜ਼ ਧਰਤੀ ਤੇ ਕੁਝ ਵੀ ਉੱਗ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਇਹ ਨਵਾਂ ਬਣਿਆ ਮੰਦਰ ਲੋਕਾਂ ਨੂੰ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਨਾ ਦੇਣ ਵਾਸਤੇ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰ ਵਿਅਕਤੀ ਨੂੰ ਆਪਣੇ ਆਪ ਨੂੰ ਲੋਕ ਭਲਾਈ ਲਈ ਸਮਰਪਿਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੀ ਇਹ ਇਕੱਤਰਤਾ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਨਾਲ ਹਾਜ਼ਰ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਏਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ਤੇ ਨਹੀਂ ਫੁੱਟੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪ੍ਰੇਮ-ਪਿਆਰ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਮਜ਼ਬੂਤ ਕਰਕੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕੀਤਾ ਹੈ। ਸਮਾਜ ਵਿੱਚ ਅਧਿਆਤਮਿਕ ਗਿਆਨ ਦੇ ਪਾਸਾਰ ਲਈ ਇਸਕੋਨ ਸੁਸਾਇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਉਤੇ ਪਹਿਰਾ ਦੇਣ ਅਤੇ ਜੀਵਨ ਦੇ ਅਸੰਤੁਲਨ ਨੂੰ ਰੋਕਣ ਲਈ ਅਧਿਆਤਮਕ ਤਕਨੀਕਾਂ ਨੂੰ ਅਪਣਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਖਾਸ ਕਰਕੇ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਜੋ ਕਿ ਅਨੇਕਤਾ ਚ ਏਕਤਾ ਦੇ ਗੁਣਾਂ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸ਼ਾਨਦਾਰ ਵਿਰਸੇ ਨੂੰ ਮੂਰਤੀਮਾਨ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਲੋਕਾਂ ਵਿੱਚ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ਦਾ ਸੱਦਾ ਦਿੱਤਾ। ਦੁਸਹਿਰੇ ਦੇ ਤਿਉਹਾਰ ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਤਿਉਹਾਰ ਦੇ ਸੰਦੇਸ਼ ਦੀ ਭਾਵਨਾ ਨਾਲ ਸਮਾਜਿਕ ਬੁਰਾਈਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ, ਜੋ ਕਿ ਭਾਰਤੀ ਕਦਰਾਂ-ਕੀਮਤਾਂ ਅਤੇ ਭਾਵਨਾਵਾਂ ਦਾ ਮੂਲ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦੇ ਮੱਦੇਨਜ਼ਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਆਦਿ ਵਰਗੀਆਂ ਬੁਰਾਈਆਂ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਆਪਣਾ ਫਰਜ਼ ਸਮਝਦੀ ਹੈ।

Work-Wholeheartedly-For-Cementing-The-Ties-Of-Communal-Harmony-Brotherhood-And-Peace-In-The-State-Cm-To-People



TOP HEADLINES


*ਨਸ਼ਿਆਂ ਖ਼ਿਲਾਫ਼ ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰੀ
*ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋ
*ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ
ਬੀਜੇਪੀ ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ
*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਖੰਨਾ ਪੁਲਿਸ ਜ਼ਿਲ੍ਹੇ ਅਧ
*ਐਸ.ਐਸ.ਪੀ. ਖੰਨਾ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖ
*ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨ
*ਲੁਧਿਆਣਾ 'ਚ ਅਗਨੀਵੀਰ ਭਰਤੀ ਰੈਲੀ 04-10 ਅਕਤੂਬਰ ਤੱਕ*
ਜਲੰਧਰ 'ਚ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਲੱਗੇ ਪੋਸਟਰ, ਨਸ਼ਿ
*ਕੇਸਗੜ੍ਹ ਸਾਹਿਬ ਮਾਮਲਾ: ਆਗੂਆਂ ਵੱਲੋਂ ਦੋਸ਼ਾਂ ਦੀ ਸੁਤੰਤਰ ਪੰਥ
ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ ਨ
*ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨ
ਦੀਵਾਨ ਤੇ ਸਤਵੀਰ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ, ਪੰਜਾਬ ਕ
ਭਾਜਪਾ ਸ਼ਾਸਤ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿੱਚ ਨਸ਼ੇ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕ
ਸਾਊਂਡ ਪ੍ਰਦੂਸ਼ਣ ਖ਼ਿਲਾਫ਼ ਖੰਨਾ ਪੁਲਿਸ ਦਾ ਵੱਡਾ ਐਕਸ਼ਨ ਸੈਂਕੜ
ਦੋਰਾਹਾ ਨੇੜੇ ਪੀਆਰਟੀਸੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਕੰਡਕਟਰ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ-ਨਸ਼ਾ ਤਸਕਰੀ ਅਤੇ ਗੈਰ-ਕਾਨੂ
ਸਮਰਾਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ ਛਾ
*ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ.

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52149948

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us