ਪੰਜਾਬ ਨੂੰ ਮੁੜ ਤੋਂ ਫਿਰ ਬਣਾਵਾਂਗੇ ਰੰਗਲਾ ਪੰਜਾਬ** ਅੰਮ੍ਰਿਤਸਰ, 25 ਸਤੰਬਰ ( Rahul Soni )** ਨਵੇਂ ਬਣੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ: ਹਰਦੀਪ ਸਿੰਘ ਮੁੰਡੀਆਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਅਰਦਾਸ ਕੀਤੀ ਕਿ ਉਹ ਉਨਾਂ ਨੂੰ ਬਲ ਬਖਸ਼ਣ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਸਕਣ। ਇਸ ਤੋਂ ਪਹਿਲਾਂ ਸ: ਮੁੰਡੀਆਂ ਪਹਿਲੀ ਵਾਰ ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਜਿਸ ਉਪਰੰਤ ਨਵੇਂ ਬਣੇ ਕੈਬਨਿਟ ਮੰਤਰੀ ਸ: ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੇ ਜਿੱਥੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨਾਂ ਦੇ ਨਾਲ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਮੱਥਾ ਟੇਕਣ ਉਪੰਰਤ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਦਿੱਤੀ ਹੋਈ ਨਵੀਂ ਜਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ, ਐਸ.ਡੀ.ਐਮ. ਸ: ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਜਗਸ਼ੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। ==--
Hardeep-Singh-Mundia-Cabinet-Minister-Punjab-Darbar-Sahib-Amritsar-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)