*ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ* *ਗੁਰਦਾਸਪੁਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਹੁੰਚਣ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ*

Nov23,2025 | Jagrati Lahar Bureau | Sri Anandpur Sahib/chandiga


*ਗੁਰਦਾਸਪੁਰ ਤੋਂ ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਸ੍ਰੀ ਖਡੂਰ ਸਾਹਿਬ, ਕਪੂਰਥਲਾ, ਜਲੰਧਰ, ਫਗਵਾੜਾ, ਬੰਗਾ, ਨਵਾਂ ਸ਼ਹਿਰ, ਟਿੱਬੀ ਸਾਹਿਬ ਰੋਪੜ ਨੂਰਪੁਰ ਬੇਦੀ ਹੁੰਦੇ ਹੋਏ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤੀ*

*ਮਿਸਲ ਸ੍ਰੀ ਹਰਕ੍ਰਿਸ਼ਨ ਸਾਹਿਬ ਗਤਕਾ ਅਖਾੜਾ ਅੰਮ੍ਰਿਤਸਰ ਦੇ ਨੌਜਵਾਨਾਂ ਨੇ ਦਿਖਾਏ ਗੱਤਕਾਬਾਜੀ ਦੇ ਜੌਹਰ*

*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 23 ਨਵੰਬਰ:*


ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਗੁਰਦਾਸਪੁਰ ਦੇ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ ਦੇ ਪਹੁੰਚਣ 'ਤੇ ਕੈਬਨਿਟ ਮੰਤਰੀ  ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।

ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਨਗਰ ਕੀਰਤਨ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਓ ਭੇਂਟ ਕੀਤਾ ਗਿਆ।

ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਉ. ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸਸ਼ੋਭਿਤ ਕੀਤਾ।

ਗੁਰਦਾਸਪੁਰ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਇਸ ਨਗਰ ਕੀਰਤਨ ਵਿੱਚ ਸ਼ਾਮਲ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਸਮੇਤ ਹੋਰ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਮਹਾਨ ਨਗਰ ਕੀਰਤਨ ਸਮੂਹ ਸੰਗਤ ਦੇ ਸਹਿਯੋਗ ਨਾਲ 20 ਨਵੰਬਰ ਨੂੰ ਗੁਰਦਾਸਪੁਰ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਸ੍ਰੀ ਖਡੂਰ ਸਾਹਿਬ, ਕਪੂਰਥਲਾ, ਜਲੰਧਰ, ਫਗਵਾੜਾ, ਬੰਗਾ, ਨਵਾਂ ਸ਼ਹਿਰ, ਟਿੱਬੀ ਸਾਹਿਬ ਰੋਪੜ ਨੂਰਪੁਰ ਬੇਦੀ ਹੁੰਦੇ ਹੋਏ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਇਆ।

ਮਿਸਲ ਸ੍ਰੀ ਹਰਕ੍ਰਿਸ਼ਨ ਸਾਹਿਬ ਗਤਕਾ ਅਖਾੜਾ ਅੰਮ੍ਰਿਤਸਰ ਦੇ ਨੌਜਵਾਨਾਂ ਨੇ ਉਸਤਾਦ ਸੁਖਮਿੰਦਰ ਸਿੰਘ ਦੀ ਦੇਖ ਰੇਖ ਵਿੱਚ  ਗੱਤਕਾਬਾਜੀ ਦੇ ਜੌਹਰ ਦਿਖਾਏ

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ 22 ਨਵੰਬਰ 2025 ਨੂੰ ਸ਼ਾਮ 6 ਵਜੇ ਪਹੁੰਚਣਾ ਸੀ ਪ੍ਰੰਤੂ ਨਗਰ ਕੀਰਤਨ ਦੇ ਮਾਰਗ 'ਤੇ ਪੈਦੇ ਪਿੰਡਾਂ ਸ਼ਹਿਰਾਂ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਸਬੰਧੀ ਕੀਤੇ ਗਏ ਪ੍ਰਬੰਧਾਂ ਦੇ ਚਲਦਿਆਂ ਇਹ ਨਗਰ12 ਘੰਟਿਆਂ ਦੀ ਦੇਰੀ ਨਾਲ ਪਹੁੰਚਿਆ।
-------

Powered by Froala Editor

350th-martyrdom-day-of-sri-guru-tegh-bahadur-ji



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49618370

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us