*ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ*

Nov24,2025 | Jagrati Lahar Bureau |

*ਇਨ੍ਹਾਂ ਸ਼ਹਿਰਾਂ ਵਿੱਚ ਸ਼ਰਾਬ, ਮਾਸ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਹੋਵੇਗੀ* *ਅਸੀਂ ਦੁਨੀਆ ਭਰ ‘ਚ ਵਸਦੇ ਸਿੱਖਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ-ਅਰਵਿੰਦ ਕੇਜਰੀਵਾਲ* *ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ* *ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ-* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਾਪਤ ਹਨ, ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਹਾਕਿਆਂ ਤੋਂ ਸ਼ਰਧਾਵਾਨ ਲੋਕ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤ ਸਾਹਿਬਾਨ ਹਨ ਜਿਨ੍ਹਾਂ ਵਿੱਚੋਂ ਤਿੰਨ ਤਖ਼ਤ ਸਾਹਿਬਾਨ- ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਹਮੇਸ਼ਾ ਸਰਬੱਤ ਦੇ ਭਲੇ ਦੇ ਆਦਰਸ਼ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਖੁਦ ਆਪਣੇ ਹੱਥੀਂ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਵਸਾਇਆ। ਦੱਸਣਯੋਗ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਸ਼ਹਿਰ ਵਸਾਉਣ ਲਈ ਜ਼ਮੀਨ ਖਰੀਦੀ ਅਤੇ ਗੁਰੂ ਸਾਹਿਬ ਦੇ ਇਕਲੌਤੇ ਸਪੁੱਤਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਪਵਿੱਤਰ ਧਰਤੀ 'ਤੇ ਲਗਭਗ ਤੀਹ ਸਾਲ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸੇ ਪਵਿੱਤਰ ਧਰਤੀ 'ਤੇ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਲੜਨ ਅਤੇ ਕੌਮ ਦੀ ਰੱਖਿਆ ਲਈ ਖ਼ਾਲਸਾ ਪੰਥ ਦੀ ਸਾਜਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਇੱਥੇ ਹੀ ਹੋਇਆ, ਜਿਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਪੰਜਾਬ ਵਿਧਾਨ ਸਭਾ ਦੇ ਇਸ ਸੈਸ਼ਨ ਨੂੰ ਇਤਿਹਾਸ ਵਿੱਚ ਸਥਾਈ ਤੌਰ 'ਤੇ ਯਾਦਗਾਰੀ ਬਣਾਉਣ ਲਈ ਸੂਬਾ ਸਰਕਾਰ ਨੇ ਇਨ੍ਹਾਂ ਸ਼ਹਿਰਾਂ ਨੂੰ ਪੰਜਾਬ ਦੇ ਪਵਿੱਤਰ ਸ਼ਹਿਰ ਐਲਾਨਿਆ ਹੈ। ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਨ੍ਹਾਂ ਸ਼ਹਿਰਾਂ ਵਿੱਚ ਮਾਸ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ 'ਤੇ ਪਾਬੰਦੀ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸਿਰਫ਼ ਧਾਰਮਿਕ ਆਸਥਾ ਦੇ ਕੇਂਦਰ ਨਹੀਂ ਹਨ, ਸਗੋਂ ਸਾਡੀ ਸੱਭਿਅਆਰਕ ਵਿਰਾਸਤ ਦੇ ਪ੍ਰਤੀਕ ਵੀ ਹਨ। ਇਸ ਲਈ ਇਹ ਮੰਗ ਕਿਸੇ ਇੱਕ ਰਾਜਨੀਤਿਕ ਪਾਰਟੀ, ਭਾਈਚਾਰੇ ਜਾਂ ਧਰਮ ਤੱਕ ਮਹਿਦੂਦ ਨਹੀਂ ਹੈ, ਸਗੋਂ ਸਾਡੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਇਸ ਦੇ ਆਲਮੀ ਪਾਸਾਰ ਵੱਲ ਜ਼ਰੂਰੀ ਕਦਮ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸ਼ਹਿਰਾਂ ਦੇ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਇਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਬਾਰੇ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਸਾਰੀਆਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਸਰਬ-ਧਰਮ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਸਾਰੇ ਧਰਮਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ, ਸਾਫ਼-ਸਫ਼ਾਈ ਤੇ ਸੁਰੱਖਿਆ ਪ੍ਰਬੰਧ ਅਤੇ ਧਾਰਮਿਕ ਸੈਰ-ਸਪਾਟੇ ਦੇ ਪ੍ਰਚਾਰ ਲਈ ਸਮਰਪਿਤ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਬਜਟ ਉਪਬੰਧ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਤੋਂ ਫੰਡ ਵੀ ਮੰਗੇ ਜਾਣਗੇ ਕਿਉਂਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਸ਼ਹਿਰਾਂ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਅਤਿ ਜ਼ਰੂਰੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਨਿਮਰ ਸ਼ਰਧਾਂਜਲੀ ਵਜੋਂ ਸੂਬਾ ਸਰਕਾਰ ਨੇ ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ ਵਿਆਪਕ ਪੱਧਰ ‘ਤੇ ਮਨਾਉਣ ਲਈ ਸੂਬੇ ਭਰ ਵਿੱਚ ਲੜੀਵਾਰ ਸਮਾਗਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਸੈਸ਼ਨ ਸਿਰਫ਼ ਇਨ੍ਹਾਂ ਸਮਾਗਮਾਂ ਨੂੰ ਹੀ ਸਮਰਪਿਤ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਕੁਰਬਾਨੀ ਸਰਵਉੱਚ ਅਤੇ ਅਦੁੱਤੀ ਹੈ, ਕਿਉਂਕਿ ਗੁਰੂ ਸਾਹਿਬ ਨੇ ਦੂਜਿਆਂ ਦੇ ਧਰਮ ਦੀ ਰਾਖੀ ਲਈ ਸ਼ਹੀਦੀ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਤੇ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲਿਦਾਨ ਦੇ ਕੇ ਦੁਨੀਆ ਲਈ ਮਿਸਾਲ ਕਾਇਮ ਕੀਤੀ । ਮੁੱਖ ਮੰਤਰੀ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਦੁਆਰਾ ਦਰਸਾਏ ਮਨੁੱਖਤਾ ਦੀ ਭਲਾਈ ਅਤੇ ਧਰਮ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਜਾ ਕੇ ਸ਼ਹੀਦੀ ਦਿੱਤੀ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਧਰਮ ਨਿਰਪੱਖਤਾ, ਏਕਤਾ ਅਤੇ ਆਪਸੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰ ਸਾਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਹਾਨ ਗੁਰੂ ਸਾਹਿਬ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਵਿੱਤਰ ਸਥਾਨਾਂ 'ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। -----

Punjab-Vidhan-Sabha-Declare-All-The-Three-Takhts-In-Punjab-As-Holy-Cities



TOP HEADLINES


ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49633052

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us