ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ- ਐਡਵੋਕੇਟ ਧਾਮੀ - ਨਿਊਜੀਲੈਂਡ ਤੇ ਭਾਰਤ ਸਰਕਾਰ ਮਾਮਲੇ ਨੂੰ ਸੰਜੀਦਗੀ ਨਾਲ ਵਿਚਾਰਨ

Dec21,2025 | Jagrati Lahar Bureau | Amritsar


ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀ ਬੁਨਿਆਦ ਸਰਬੱਤ ਦਾ ਭਲਾ, ਭਰਾਤਰੀ ਭਾਵ ਅਤੇ ਮਨੁੱਖਤਾ ਦੀ ਸੇਵਾ ’ਤੇ ਟਿਕੀ ਹੋਈ ਹੈ। ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ ’ਤੇ ਸਿੱਧੀ ਸੱਟ ਹੈ।

ਉਨ੍ਹਾਂ ਆਖਿਆ ਕਿ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦਾ ਸਿੱਖ ਭਾਈਚਾਰਾ ਸਦਾ ਹੀ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਹਰ ਦੇਸ਼ ਦੇ ਕਾਨੂੰਨਾਂ ਅਤੇ ਸਥਾਨਕ ਸਭਿਆਚਾਰ ਦਾ ਪੂਰਾ ਸਤਿਕਾਰ ਕਰਦਾ ਆਇਆ ਹੈ। ਸਿੱਖ ਸਮਾਗਮਾਂ ਦੌਰਾਨ ਲੰਗਰ ਅਤੇ ਨਿਸ਼ਕਾਮ ਸੇਵਾ ਰਾਹੀਂ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦਿੱਤਾ ਜਾਂਦਾ ਹੈ, ਜਿਸ ਨਾਲ ਸਮਾਜਿਕ ਸਾਂਝ ਮਜ਼ਬੂਤ ਹੁੰਦੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਨਿਊਜੀਲੈਂਡ ਅਤੇ ਭਾਰਤ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਅਤੇ ਆਪਸੀ ਸਤਿਕਾਰ ਹੀ ਕਿਸੇ ਵੀ ਬਹੁ-ਸੱਭਿਆਚਾਰਕ ਸਮਾਜ ਦੀ ਅਸਲ ਪਛਾਣ ਹੁੰਦੀ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਦੇ ਮੋਹਰੀ ਸਿੱਖਾਂ ਨੂੰ ਇਸ ਘਟਨਾ ਸਬੰਧੀ ਉਥੇ ਦੀ ਸਰਕਾਰ ਅਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨਾਲ ਮਿਲ ਬੈਠ ਕੇ ਵਿਚਾਰ ਚਰਚਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਉਪਦੇਸ਼ਾਂ ਦੀ ਸੇਧ ਵਿਚ ਹੀ ਇਸ ਮਸਲੇ ਨੂੰ ਨਜਿੱਠਣ ਲਈ ਯਤਨ ਕੀਤੇ ਜਾਣ ਅਤੇ ਤਲਖ਼ੀ ਵਾਲ਼ੇ ਮਾਹੌਲ ਤੋਂ ਬਚਿਆ ਜਾਵੇ।

Powered by Froala Editor

Sgpc-News-



TOP HEADLINES


ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ
​live : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾ ਰਹੀ ਪ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹੋਏ ਹਮਲੇ
ਖੰਨਾ ’ਚ ਆਦਮਖੋਰ ਕੁੱਤਿਆਂ ਦਾ ਕਹਿਰ, ਮਜ਼ਦੂਰ ਨੂੰ ਜਿੰਦਾ ਨੋਚ ਕ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ
*ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂ
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱ
*ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧ
· ਝੋਨੇ ਦੇ Msp ਵਿੱਚ ਵਾਧਾ ਕਿਸਾਨਾਂ ਨਾਲ ਮਜ਼ਾਕ: ਅਮਰਿੰਦਰ ਸਿੰ
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ
*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦ
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ
ਭਾਜਪਾ ਨੇ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਪੇਪਰ ਲੀਕ ਅਤੇ ਭ੍ਰਿਸ
ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ
ਆਪ' ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹ
*12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਸੀ.ਬੀ.ਐੱਸ.ਈ 12ਵੀਂ ਜਮਾਤ
ਪੰਜਾਬ ਸਟੇਟ ਕਰਮਚਾਰੀ ਯੂਨੀਅਨ ਦੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਹਿ
*ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭ
*ਡਾ. ਰਵਜੋਤ ਸਿੰਘ ਨੇ ਆਨਲਾਈਨ ਮਿਲਣੀ ਦੌਰਾਨ ਵਿਦੇਸ਼ਾਂ ਵਿੱਚ ਵੱ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50072824

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us