ਮਰਿਆਦਾ ਸਬੰਧੀ ਐਸਆਈਟੀ ਵੱਲੋਂ ਲਿਆ ਗਿਆ ਸਹਿਯੋਗ
ਗਿਆਨੀ ਹਰਪ੍ਰੀਤ ਸਿੰਘ ਨੇ ਅਸਿੱਧੇ ਰੂਪ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਧੇ ਨਿਸ਼ਾਨੇ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੀ ਟੀਮ ਅੱਜ ਬਠਿੰਡਾ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਮਰਿਆਦਾ ਸੰਬੰਧੀ ਸਹਿਯੋਗ ਲੈਣ ਲਈ ਪਹੁੰਚੇ ਐਸਆਈਟੀ ਦੇ ਚੇਅਰਮੈਨ ਜਗਤਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਮਾਮਲੇ ਵਿੱਚ ਗੁਰ ਮਰਿਆਦਾ ਸਬੰਧੀ ਸਹਿਯੋਗ ਲੈਣ ਲਈ ਉਹਨਾਂ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਸੀ ਜਿਨਾਂ ਵੱਲੋਂ ਗੁਰਮ ਮਰਿਆਦਾ ਨੂੰ ਲੈ ਕੇ ਉਨਾਂ ਨੂੰ ਸਹਿਯੋਗ ਦਿੱਤਾ ਅਤੇ ਮਰਿਆਦਾ ਸੰਬੰਧੀ ਜਾਣਕਾਰੀ ਉਪਲਬਧ ਕਰਵਾਈ ਉਹਨਾਂ ਕਿਹਾ ਕਿ ਫਿਲਹਾਲ 328 ਲਾਪਤਾ ਸਰੂਪ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੀਏ ਕੋਹਲੀ ਕੋਲੋਂ ਡਿਵਾਈਸ ਬਰਾਮਦ ਕੀਤੇ ਗਏ ਹਨ ਜਿਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਂਦੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਐਸਆਈਟੀ ਦਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਰਿਕਾਰਡ ਉਪਲਬਧ ਕਰਾਉਣ ਲਈ ਕਿਹਾ ਗਿਆ ਹੈ ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿੰਨੀ ਛੇਤੀ ਇਹ ਰਿਕਾਰਡ ਉਪਲਬਧ ਕਰਵਾਇਆ ਜਾਵੇਗਾ ਉਨੀ ਜਲਦੀ ਹੀ ਉਹਨਾਂ ਵੱਲੋਂ ਇਹ ਸਾਰੇ ਮਾਮਲੇ ਸਬੰਧੀ ਜਾਂਚ ਨੂੰ ਮੁਕੰਮਲ ਕੀਤਾ ਜਾ ਸਕੇਗਾ
ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਐਸਆਈਟੀ ਵੱਲੋਂ ਜਿਸ ਤਰ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ ਗਈ ਸੀ ਉਹਨਾਂ ਵੱਲੋਂ ਸਹਿਯੋਗ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਰਾਜਨੀਤੀ ਨਹੀਂ ਹੋਣੀ ਚਾਹੀਦੀ, ਅਤੇ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਪਰ ਅੱਜ ਹਾਲਾਤ ਇਹ ਹੋ ਚੁੱਕੇ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਉੱਪਰ ਹੋ ਗਈ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਕੰਮ ਕਰ ਰਹੀ ਹੈ ਅਜਿਹਾ ਹਰਗਿਜ਼ ਨਹੀਂ ਹੋਣਾ ਚਾਹੀਦਾ
Powered by Froala Editor
Missing-Saroop-Sgpc-Sit-Giani-Harpreet-Singh
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)