ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਸ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਦਿਸ਼ਾਹੀਣ - ਹਰਚੰਦ ਸਿੰਘ ਬਰਸਟ

Mar30,2026 | Jagrati Lahar Bureau | Chandigarh


--- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1487 ਕਰੋੜ 41 ਲੱਖ ਰੁਪਏ ਦਾ ਜੋ ਬਜਟ ਪਾਸ ਕੀਤਾ ਗਿਆ ਹੈ, ਉਹ ਸੰਗਤ ਦੀਆਂ ਭਾਵਨਾਵਾਂ ਦੀਆਂ ਤਰਜ਼ਮਾਨੀ ਨਹੀਂ ਕਰਦਾ ਹੈ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1487 ਕਰੋੜ 41 ਲੱਖ ਰੁਪਏ ਦਾ ਜੋ ਬਜਟ ਪਾਸ ਕੀਤਾ ਗਿਆ ਹੈ, ਉਹ ਸੰਗਤ ਦੀਆਂ ਭਾਵਨਾਵਾਂ ਦੀਆਂ ਤਰਜ਼ਮਾਨੀ ਨਹੀਂ ਕਰਦਾ ਹੈ ਕਿਉਂਕਿ ਇਸ ਬਜਟ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਸ਼ਤਾਬਦੀ ਸਮਾਰੋਹ ਮਨਾਉਣ ਲਈ ਕੋਈ ਵੀ ਫੰਡ ਨਹੀਂ ਰੱਖਿਆ ਗਿਆ। ਗੁਰੂ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਮਨੁੱਖਤਾਂ ਨੂੰ ਸੇਧ ਦੇਣ ਵਾਲੀ ਉਹ ਪਵਿੱਤਰ ਬਾਣੀ ਹੈ, ਜਿਸ ਤੋਂ ਸ੍ਰੀ ਗੁਰੂ ਨਾਨਕ ਜੀ ਵੀ ਪ੍ਰਭਾਵਿਤ ਹੋਏ ਸਨ। ਸ੍ਰੀ ਗੁਰੂ ਰਵਿਦਾਸ ਜੀ ਨੇ ਜਾਤਧਰਮਨਸਲ ਅਤੇ ਫਿਰਕਾ ਪ੍ਰਸਤੀ ਤੋਂ ਉੱਪਰ ਉੱਠ ਕੇ ਸਭ ਮਨੁੱਖਾਂ ਨੂੰ ਬਰਾਬਰਤਾਂ ਦਾ ਸੰਦੇਸ਼ ਦਿੱਤਾ।
ਗੁਰੂ ਰਵਿਦਾਸ ਜੀ ਦੇ 650ਵੇਂ ਸ਼ਤਾਬਦੀ ਸਮਾਗਮਾਂ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਸੁਚੱਜੇ ਉਪਰਾਲੇ ਨਹੀਂ ਕੀਤੇ ਜਾ ਰਹੇ। ਪਿਛਲੇ ਲੰਮੇ ਸਮੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨਾ ਹੋਣ ਕਾਰਨ ਮਿਆਦ ਪੂਰੀ ਕਰ ਚੁੱਕੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 147 ਵਿੱਚੋਂ ਕੇਵਲ 85 ਮੈਂਬਰ ਹੀ ਬਜਟ ਸੈਸ਼ਨ ਸਮੇਂ ਹਾਜ਼ਰ ਰਹੇ। ਇਸ ਤੋਂ ਸੰਸਥਾ ਨੂੰ ਕੰਟਰੋਲ ਕਰ ਰਹੇ ਮੈਂਬਰਾਂ ਦੀ ਗੰਭੀਰਤਾ ਵੀ ਨਜ਼ਰ ਆਉਂਦੀ ਹੈ। ਜੋ ਕੀ ਬਜਟ ਸੈਸ਼ਨ ਸਮੇਂ ਵੀ ਆਪਣੇ ਵਿਚਾਰ ਨਹੀਂ ਰੱਖ ਸਕਦੇ ਉਹ ਮੈਂਬਰ ਰਹਿਣ ਦੇ ਹੱਕਦਾਰ ਨਹੀਂ ਹੋ ਸਕਦੇ। ਬਾਦਲਾਂ ਵੱਲੋਂ ਕੰਟਰੋਲ ਕੀਤੀ ਜਾ ਰਹੀ ਪ੍ਰਾਈਵੇਟ ਸੰਸਥਾ ਮੀਰੀ-ਪੀਰੀ ਕਾਲਜ ਨੂੰ 8 ਕਰੋੜ ਦੀ ਸਹਾਇਤਾ ਦੇਣਾ ਵੀ ਸ਼੍ਰੋਮਣੀ ਕਮੇਟੀ ਦੀ ਨਿਰਪੱਖਤਾ ਤੇ ਸਵਾਲ ਪੈਦਾ ਕਰਦਾ ਹੈ।
ਧਰਮ ਪ੍ਰਚਾਰ ਲਈ ਜੋ 120 ਕਰੋੜ ਰੁਪਏ ਰੱਖੇ ਗਏ ਹਨ, ਇਹ ਬਹੁਤ ਵੱਡੀ ਰਕਮ ਹੈ। ਧਰਮ ਪ੍ਰਚਾਰ ਦੇ ਨਾਂ ਤੇ ਪੈਸੇ ਦੀ ਹਮੇਸ਼ਾ ਦੁਰਵਰਤੋਂ ਦੇ ਇਲਜ਼ਾਮ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਲਗਦੇ ਰਹੇ ਹਨ। ਸਿੱਖ ਬੱਚਿਆਂ ਲਈ ਚੰਗੀ ਵਿੱਦਿਆ ਦੇਣ ਅਤੇ ਮੋਜੂਦਾ ਸਮੇਂ ਅਨੁਸਾਰ ਨਵੀਂ ਤਕਨੀਕ ਨਾਲ ਜੋੜਨ ਲਈ ਕੋਈ ਫੰਡ ਨਹੀਂ ਰੱਖਿਆ ਗਿਆ।
ਬਜਟ ਵਿੱਚੋਂ ਵੱਡੀ ਰਕਮ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ ਹੀ ਰੱਖੀ ਗਈ ਹੈ।  ਗਰੀਬ ਸਿੱਖ ਬੱਚਿਆਂ ਨੂੰ ਵਿੱਦਿਆ ਦੇਣ ਲਈ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ। ਵਾਤਾਵਰਣ ਨੂੰ ਸੰਭਾਲਣ ਅਤੇ ਮੋਜੂਦਾ ਹਾਲਾਤਾਂ ਦਾ ਟਾਕਰਾ ਕਰਨ ਲਈ ਵੀ ਕੋਈ ਫੰਡ ਨਹੀਂ ਰੱਖਿਆ ਗਿਆ। ਸ਼੍ਰੋਮਣੀ ਕਮੇਟੀ ਦਾ ਇਹ ਬਜਟ ਦਿਸ਼ਾਹੀਣ ਹੈ ਅਤੇ ਗੁਰੂ ਦੀ ਸੰਗਤ ਵੱਲੋਂ ਚੜਾਏ ਜਾ ਰਹੇ ਚੜਾਵੇ ਦੀ ਦੁਰਵਰਤੋਂ ਦਾ ਸਪਸ਼ਟ ਏਜੰਡਾ ਹੈ।
ਜਿੰਨੀ ਆਮਦਨ ਗੁਰਦੁਆਰਾ ਸਾਹਿਬਾਨ ਤੋਂ ਹੁੰਦੀ ਹੈ, ਉਨੀ ਆਮਦਨ ਨਾਲ ਜੇਕਰ ਕੋਈ ਲੋਕ ਭਲਾਈ ਦੇ ਕਾਰਜ ਕੀਤੇ ਜਾਣ, ਜਿਸ ਵਿੱਚ ਵਿੱਦਿਆਸਿਹਤ ਸੇਵਾਵਾਂ ਅਤੇ ਵਾਤਾਵਰਣ ਸੰਭਾਲ ਅਤੇ ਹੋਰ ਲੋਕ ਭਲਾਈ ਦੇ ਕੰਮ ਹੋਣ ਤਾਂ ਸੰਗਤ ਆਪਣੇ ਆਪ ਸਿੱਖ ਵਿਚਾਰਧਾਰਾ ਨਾਲ ਜੁੜੇਗੀ ਕਿਉਂਕਿ ਸੰਗਤ ਕੰਮ ਦੇਖਦੀ ਹੈ, ਬਿਆਨਬਾਜ਼ੀ ਨਹੀਂ।
ਇਸ ਲਈ ਫੋਕੀ ਬਿਆਨਬਾਜੀ ਦੀ ਬਜਾਏ ਸਾਰਥਕ ਕੰਮ ਕਰਕੇ ਸਿੱਖ ਸੰਸਥਾਵਾਂ ਦਾ ਘੇਰਾ ਵਧਾ ਕੇ ਸਰਬੱਤ ਦੇ ਭਲੇ ਦੇ ਕਾਰਜ ਕਰਕੇ ਹੀ ਸਿੱਖੀ ਪ੍ਰਫੂਲਤ ਹੋ ਸਕਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸਿਰਮੋਰ ਸੰਸਥਾ ਵਿੱਚ ਹੁੰਦੇ ਘਪਲਿਆਂ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ ਹਨ। ਇਸ ਲਈ ਇਹ ਬਜਨ ਦਿਸ਼ਾਹੀਣ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਆਪਣੇ ਅੰਦਰ ਝਾਤੀ ਮਾਰਨ। ਕੇਂਦਰ ਸਰਕਾਰ ਇਸ ਸੰਸਥਾਂ ਦੀ ਚੋਣ ਜਲਦੀ ਕਰਵਾਏ ਤਾਂ ਜੋ ਇੰਨੀ ਵੱਡੀ ਸੰਸਥਾ ਦਾ ਵਕਾਰ ਮੁੜ ਲੋਕਾਂ ਦੀ ਸੇਵਾ ਲਈ ਵਰਤਿਆ ਜਾ ਸਕੇ।

Harchand-Singh-Barsat-Chairman-Punjab-Mandi-Board



TOP HEADLINES


ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49881631

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us