*ਇਸ ਅਸਥਾਨ ਤੇ ਮਿਲਣ ਵਾਲੀ ਆਤਮਿਕ ਖੁਸ਼ੀ ਅਤੇ ਆਨੰਦ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ-ਨੱਥੋਵਾਲ*
ਸ੍ਰੀ ਨਾਨਕਸਰ ਦਰਬਾਰ ਠਾਠ ਡਾਂਗੋ ਵਿਖੇ ਹਰ ਮਹੀਨੇ ਦੀ ਤਰ੍ਹਾਂ ਮਨਾਏ ਗਏ ਪੂਰਨਮਾਸ਼ੀ ਦੇ ਸ਼ੁਭ ਦਿਹਾੜੇ ਦੇ ਸਮਾਗਮਾਂ ਸਮੇਂ ਡਿਪਟੀ ਡਾਇਰੈਕਟਰ ਲੋਕ ਸੰਪਰਕ ਵਿਭਾਗ ਪ੍ਰਭਦੀਪ ਸਿੰਘ ਨੱਥੋਵਾਲ ਵਿਸ਼ੇਸ਼ ਤੌਰ ਤੇ ਪਹੁੰਚੇ। ਜਿਨਾਂ ਨੂੰ ਦਰਬਾਰ ਦੀਆਂ ਸੰਗਤਾਂ ਦੇ ਵੱਲੋਂ ਜੀ ਆਇਆ ਕਿਹਾ ਗਿਆ। ਇਸ ਦੌਰਾਨ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸਰਬਜੋਤ ਸਿੰਘ ਜੀ ਡਾਂਗੋ ਵਾਲਿਆਂ ਨੇ ਨਥੋਵਾਲ ਜੀ ਦਾ ਵਿਸ਼ੇਸ਼ ਤੌਰ ਤੇ ਮਾਣ ਸਨਮਾਨ ਕਰਦੇ ਹੋਏ ਕਿਹਾ ਕਿ ਇਹ ਬਹੁਤ ਹੀ ਸੂਝਵਾਨ, ਪੜੇ ਲਿਖੇ ਅਤੇ ਨਾਮਵਰ ਸ਼ਖਸ਼ੀਅਤ ਹੋਣ ਦੇ ਬਾਵਜੂਦ ਬਹੁਤ ਹੀ ਨਿਮਰਤਾ ਵਾਲੇ ਸੁਭਾਅ ਦੇ ਮਾਲਕ ਹਨ ਜੋ ਦੂਸਰਿਆਂ ਦੇ ਲਈ ਮਾਰਗ ਦਰਸ਼ਨ ਦਾ ਕੰਮ ਕਰ ਰਹੇ ਹਨ। ਜਿਸ ਦੌਰਾਨ ਪ੍ਰਭਦੀਪ ਸਿੰਘ ਨੱਥੋਵਾਲ ਨੇ ਵੀ ਆਪਣੇ ਸੰਬੋਧਨ ਸਮੇਂ ਕਿਹਾ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਇਸ ਅਸਥਾਨ ਤੇ ਦਰਸ਼ਨ ਕਰਨ ਦਾ ਸੁਭਾਗਾ ਸਮਾਂ ਪ੍ਰਾਪਤ ਹੋਇਆ ਹੈ ਤੇ ਇਸ ਅਸਥਾਨ ਦੇ ਉੱਪਰ ਆ ਕੇ ਮੈਨੂੰ ਇਨਾ ਆਨੰਦ ਖੁਸ਼ੀ ਮਹਿਸੂਸ ਹੋਈ ਹੈ ਕਿ ਉਸਨੂੰ ਸ਼ਬਦਾਂ ਦੇ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਸੰਗਤਾਂ ਦਾ ਭਾਰੀ ਇਕੱਠ ਵੀ ਦਰਬਾਰ ਦੀ ਮਹਿਮਾ ਦਾ ਗੁਣਗਾਨ ਆਪਣੇ ਆਪ ਹੀ ਬਿਆਨ ਕਰ ਰਿਹਾ ਹੈ। ਉਨਾਂ ਕਿਹਾ ਕਿ ਬਾਬਾ ਡਾਂਗੋ ਜੀ ਵੀ ਵਧਾਈ ਦੇ ਪਾਤਰ ਹਨ ਜੋ ਕਿ ਵੱਡੀ ਗਿਣਤੀ ਦੇ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਗੁਰੂ ਅਤੇ ਬਾਣੀ ਦੇ ਲੜ ਜੋੜ ਕੇ ਉਨਾਂ ਦੇ ਮਨੁੱਖਾ ਜੀਵਨ ਨੂੰ ਸਫਲਾ ਕਰ ਰਹੇ ਹਨ। ਜਿਸ ਦੌਰਾਨ ਉਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਵੀ ਕੀਤੀ ਕਿ ਗੁਰੂ ਸਾਹਿਬ ਸਾਨੂੰ ਵੀ ਸਮੱਤ ਬਖਸ਼ਣ ਕਿ ਅਸੀਂ ਵੀ ਸਭ ਰਲ ਮਿਲ ਕੇ ਮਾਨਵ ਸਮਾਜ ਕਲਿਆਣ ਤਹਿਤ ਆਪਣਾ ਬਣਦਾ ਯੋਗਦਾਨ ਪਾ ਸਕੀਏ। ਇਹ ਸਮਾਗਮ ਦੌਰਾਨ ਸਮਾਜਸੇਵੀ ਜਗਜੀਤ ਸਿੰਘ ਅਰੋੜਾ ਦਲਵਿੰਦਰ ਸਿੰਘ ਘੁੰਮਣ, ਅਮਰਿੰਦਰ ਸਿੰਘ ਹੈਪੀ, ਜਸਵਿੰਦਰ ਸਿੰਘ ਸੱਗੂ, ਬਾਬਾ ਬੂਟਾ ਸਿੰਘ, ਗੁਰਪ੍ਰੀਤ ਸਿੰਘ ਝਮਟ, ਭਾਈ ਪ੍ਰੇਮ ਸਿੰਘ ਕਲਿਆਣ, ਸਮੁੱਚੀ ਪ੍ਰਬੰਧਕ ਕਮੇਟੀ ਅਤੇ ਵੱਡੀ ਗਿਣਤੀ ਦੇ ਵਿੱਚ ਹੋਰ ਸੰਗਤਾਂ ਹਾਜ਼ਰ ਸਨ।