ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ

May14,2026 | Jagrati Lahar Bureau | Chandigarh

 
ਪੰਜਾਬ ਸਰਕਾਰ ਸਲਾਹ-ਮਸ਼ਵਰੇ ਰਾਹੀਂ ਤੁਰੰਤ ਲੋੜੀਂਦੀਆਂ ਸੋਧਾਂ ਕਰੇ : ਡਾ. ਕੰਵਲਜੀਤ ਕੌਰ
 
 ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਵਿੱਚ ਤੁਰੰਤ ਸੋਧਾਂ ਯਕੀਨੀ ਬਣਾਉਣ ਲਈ ਪੰਥਕ ਦਖ਼ਲ ਦੀ ਮੰਗ ਕੀਤੀ ਹੈ। ਜੀ.ਐੱਸ.ਸੀ. ਨੇ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਵੀ ਭੇਜਦਿਆਂ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਤੁਰੰਤ ਵਿਧਾਨਕ ਕਾਰਵਾਈ ਦੀ ਮੰਗ ਕੀਤੀ ਹੈ।
          ਕਿਸੇ ਦੋਖੀ ਵੱਲੋਂ ਜਾਣਬੁੱਝ ਕੇ ਕੀਤੀ ਜਾਣ ਵਾਲੀ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾ ਦੀ ਵਿਵਸਥਾ ਨੂੰ ਜਾਇਜ਼ ਦੱਸਦਿਆਂ ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰਓ.ਬੀ.ਈ. ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸੋਧੇ ਹੋਏ ਕਾਨੂੰਨ ਵਿੱਚ ਕਈ ਗੰਭੀਰ ਖਾਮੀਆਂ ਹਨ ਜਿਹੜੀਆਂ ਉਸ ਬੁਰਾਈ ਜਿੰਨੀ ਹੀ ਪੀੜਾ ਸਿੱਖ ਕੌਮ ਨੂੰ ਦੇ ਸਕਦੀਆਂ ਹਨ ਜਿਸ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਇਹ ਕਾਨੂੰਨ ਲਿਆਂਦਾ ਗਿਆ ਹੈ।
          ਕੌਂਸਲ ਦੀ ਸਭ ਤੋਂ ਗੰਭੀਰ ਚਿੰਤਾ ਇਹ ਹੈ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨਹਿਫ਼ਾਜ਼ਤ ਕਰਨ ਤੇ ਰਾਖੀ ਰੱਖਣ ਵਾਲੇ ਖ਼ਿਲਾਫ਼ ਸਪੱਸ਼ਟ ਤੌਰ ਤੇ ਪੁਲਿਸ ਨੂੰ ਕੇਸ ਦਰਜ ਕਰਦੇ ਸਮੇਂ ਸਿੱਖ ਰਹਿਤ ਮਰਿਆਦਾ ਦੀ ਵਿਆਖਿਆ ਕਰਨ ਦਾ ਅਧਿਕਾਰ ਦਿੰਦਾ ਹੈ ਜੋ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਅਤੇ ਗ਼ੈਰ-ਸੰਵਿਧਾਨਕ ਦਖ਼ਲ ਹੈ ਜਿਸ ਨੂੰ ਕਤਈ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਕੌਂਸਲ ਨੇ ਸਪੱਸ਼ਟ ਕਿਹਾ ਹੈ ਕਿ ਸਿੱਖ ਰਹਿਤ ਮਰਿਆਦਾ ਦੀ ਵਿਆਖਿਆ ਕਰਨਾ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੰਪੂਰਨ ਅਧਿਕਾਰ ਖੇਤਰ ਹੈ।
          ਉਨ੍ਹਾਂ ਅੱਗੇ ਕਿਹਾ ਕਿ ਇਹ ਕਾਨੂੰਨ ਗ੍ਰੰਥੀਆਂਸੇਵਾਦਾਰਾਂਗੁਰਦੁਆਰਾ ਪ੍ਰਬੰਧਕਾਂ ਅਤੇ ਗੁਰਦੁਆਰਿਆਂ ਜਾਂ ਆਪਣੇ ਘਰਾਂ ਵਿੱਚ ਪ੍ਰਕਾਸ਼ ਕਰਨ ਵਾਲੇ ਪਰਿਵਾਰਾਂ ਨੂੰ ਵੀ ਅਸਲ ਬੇਅਦਬੀ ਕਰਨ ਵਾਲੇ ਵਿਅਕਤੀ ਦੇ ਬਰਾਬਰ ਹੀ ਅਪਰਾਧੀ ਬਣਾ ਕੇ ਅਸੁਰੱਖਿਅਤ ਬਣਾਉਂਦਾ ਹੈ ਅਤੇ ਅਜਿਹੇ ਬੇਕਸੂਰ ਸ਼ਰਧਾਲੂਆਂ ਨੂੰ ਅਦਾਲਤਾਂ ਵਿੱਚ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਮਜਬੂਰ ਕਰਦਾ ਹੈ। ਇਸ ਨਾਲ ਸਿੱਖਾਂ ਵਿੱਚ ਸਥਾਈ ਡਰ ਦਾ ਮਾਹੌਲ ਪੈਦਾ ਹੋਵੇਗਾ ਅਤੇ ਲੋਕ ਆਪਣੇ ਘਰਾਂ ਵਿੱਚ ਰੋਜ਼ਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਜਾਂ ਅਖੰਡ ਪਾਠ ਕਰਵਾਉਣ ਤੋਂ ਵੀ ਹਿਚਕਿਚਾਉਣਗੇ।
          ਜੀ.ਐੱਸ.ਸੀ. ਦੀ ਪ੍ਰਧਾਨ ਨੇ ਇਸ ਸੋਧੇ ਕਾਨੂੰਨ ਕਾਰਨ ਪੈਦਾ ਹੋਈਆਂ ਹੋਰ ਚਿੰਤਾਵਾਂ ਦਾ ਵੀ ਜ਼ਿਕਰ ਕੀਤਾ ਹੈ ਜਿਨ੍ਹਾਂ ਵਿੱਚ ਬੇਅਦਬੀ ਕੀਤੇ ਗਏ ਸਰੂਪਾਂ ਨੂੰ ਪੁਲਿਸ ਵੱਲੋਂ ਅਦਾਲਤੀ ਕਾਰਵਾਈ ਲਈ ਕੇਸ ਪ੍ਰਾਪਰਟੀ’ ਵਜੋਂ ਕਬਜ਼ੇ ਵਿੱਚ ਲੈਣਾ,  ਪੁਲਿਸ ਜਾਂਚ ਤੇ ਫਾਰੈਂਸਿਕ ਪੜਤਾਲ ਮੌਕੇ ਗੁਰਮਤਿ ਮਰਿਆਦਾ ਦਾ ਪਾਲਣਬੇਅਦਬੀ ਰੋਕਣ ਮੌਕੇ ਗੁਰੂ ਦੀ ਰੱਖਿਆ ਕਰਨ ਵਾਲਿਆਂ ਲਈ ਕਾਨੂੰਨੀ ਸੁਰੱਖਿਆ ਦੀ ਕਮੀਇਸ ਕਾਨੂੰਨ ਦੀ ਦੁਰਵਰਤੋਂ ਖ਼ਿਲਾਫ਼ ਯੋਗ ਸੁਰੱਖਿਆ ਪ੍ਰਬੰਧਾਂ ਤੋਂ ਬਿਨਾਂ ਝੂਠੇ ਕੇਸ ਦਰਜ ਹੋਣ ਦਾ ਖ਼ਤਰਾ ਅਤੇ ਸਖ਼ਤ ਸਜ਼ਾਵਾਂ ਦੇ ਬਾਵਜੂਦ ਜਲਦ ਨਿਆਂ ਲਈ ਫ਼ਾਸਟ ਟਰੈਕ ਅਦਾਲਤਾਂ ਦੀ ਵਿਵਸਥਾ ਨਾ ਹੋਣਾ ਸ਼ਾਮਲ ਹੈ।
          ਕੌਂਸਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰੇ ਕਿ ਸਿੱਖ ਵਿਦਵਾਨਾਂਸੰਵਿਧਾਨਕ ਮਾਹਿਰਾਂ ਅਤੇ ਪੰਥਕ ਸੰਸਥਾਵਾਂਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸ਼ਾਮਲ ਹਨਨਾਲ ਸਲਾਹ-ਮਸ਼ਵਰਾ ਪ੍ਰਕਿਰਿਆ ਰਾਹੀਂ ਵਿਆਪਕ ਸੋਧਾਂ ਕੀਤੀਆਂ ਜਾਣ ਤਾਂ ਜੋ ਉਪਰੋਕਤ ਹਕੀਕਤਾਂ ਦੇ ਮੱਦੇਨਜ਼ਰ ਵਿਸ਼ਵ ਭਰ ਦੇ ਸਿੱਖਾਂ ਦੀਆਂ ਚਿੰਤਾਵਾਂ ਅਤੇ ਭਾਵਨਾਵਾਂ ਦਾ ਸਨਮਾਨਪੂਰਵਕ ਨਿਵਾਰਣ ਕੀਤਾ ਜਾ ਸਕੇ।

Global-Sikh-Council-Writes-To-Jathedar-On-Satkar-Act-2026-For-Urgent-Amendments



TOP HEADLINES


*ਨਗਰ ਨਿਗਮ ਕਮਿਸ਼ਨਰ ਨੇ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ
*ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱ
*ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ
*ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹ
*ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ
*ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰ
ਡਾ. ਸੁਹਾਨੀ ਡੋਡਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
*ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲ
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਅੰਮ੍ਰਿਤ ਭ
*ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ
ਸਾਂਝ ਰਾਹਤ ਕੇਂਦਰ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ
ਕੇਜਰੀਵਾਲ ਦੀ ਪੀਐਮ ਤੋਂ ਮੰਗ, ਸਰਕਾਰ ਪੈਟਰੋਲ ਪੰਪਾਂ 'ਤੇ ਸ਼ੁੱਧ
ਭਾਰਤ ਵਿੱਚ ਐਕਿਊਪੰਕਚਰ ਨੂੰ ਸੁਤੰਤਰ ਇਲਾਜ ਪ੍ਰਣਾਲੀ ਦਾ ਦਰਜਾ ਦੇ
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ.
ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਨੇ ਜਾਂਚ ਕੀਤੀ
ਡੀ.ਆਈ.ਜੀ ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਦੇਰ ਰਾਤ ਪੁਲਿਸ ਸਟੇਸ
*ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50980732

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us