ਖਾਲੜਾ ਦੇ ਜੀਵਨ ਅਤੇ ਸਿੱਖ ਨੌਜਵਾਨਾਂ ਨਾਲ ਹੋਈਆਂ ਵਧੀਕੀਆਂ 'ਤੇ ਆਧਾਰਿਤ ਫ਼ਿਲਮ 'ਸਤਲੁਜ' ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

Jul6,2026 | Jagrati Lahar Bureau | Amritsar

ਸਿੱਖਾਂ 'ਤੇ ਹੋਏ ਸਰਕਾਰੀ ਅਤਿਆਚਾਰ ਦੀ ਸਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ - ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਅਦੁੱਤੀ ਕਾਰਜਾਂ ਅਤੇ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਵਧੀਕੀਆਂ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਜਾਰੀ ਹੋਣ ਤੋਂ ਕੁਝ ਸਮਾਂ ਬਾਅਦ ਹੀ ਭਾਰਤ ਵਿੱਚ ਜੀ ਨੈਟਵਰਕ ਤੋਂ ਮਨਮਾਨੇ ਢੰਗ ਨਾਲ ਹਟਾਏ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਬਾਅਦ ਪੁਲਿਸ ਨੇ ਹਜ਼ਾਰਾਂ ਬੇਗੁਨਾਹ ਨੌਜਵਾਨਾਂ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਅਤੇ ਲਾਵਾਰਸ ਕਹਿ ਕੇ ਲਾਸਾ਼ ਨੂੰ ਸਾੜ ਦਿੱਤਾ ਗਿਆ। ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਇਤਿਹਾਸ ਦੇ ਉਸ ਦਰਦਨਾਕ ਦੌਰ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਵੱਲੋਂ ਕੀਤੇ ਯਤਨਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ ਸੀ ਜਿਨ੍ਹਾਂ ਦੇ ਨੌਜਵਾਨ ਪੁੱਤਰ ਲਾਪਤਾ ਕਰ ਦਿੱਤੇ ਗਏ ਸਨ। ਦੁਖਦਾਈ ਪਹਿਲੂ ਇਹ ਹੈ ਕਿ ਲੋਕਾਂ ਦੀ ਆਸ ਬਣੇ ਭਾਈ ਖਾਲੜਾ ਨੂੰ ਵੀ ਪੁਲਿਸ ਨੇ ਸ਼ਹੀਦ ਕਰ ਦਿੱਤਾ।  
ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ ਤੇ ਬਣੀ ਇਸ ਫਿਲਮ ਵਿਚ ਇਤਿਹਾਸ ਦੇ ਤੱਥਾਂ, ਮਨੁੱਖੀ ਅਧਿਕਾਰਾਂ ਅਤੇ ਸਮਾਜਕ ਸੱਚਾਈ ਨੂੰ ਸਾਹਮਣੇ ਲਿਆਂਦਾ ਗਿਆ ਹੈ, ਜਿਸ ਨੂੰ ਰੋਕਣ ਦੀ ਬਜਾਏ ਖੁੱਲ੍ਹੇ ਮਨ ਨਾਲ ਦੇਖਿਆ ਅਤੇ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਤੇ ਹੋਏ ਸਰਕਾਰੀ ਅਤਿਆਚਾਰ ਨੂੰ ਲੁਕਾਉਣ ਦੇ ਯਤਨ ਕਦੇ ਵੀ ਸਫਲ ਨਹੀਂ ਹੋ ਸਕਦੇ। ਜਿਨ੍ਹਾਂ ਨੌਜਵਾਨਾਂ ਨੂੰ ਸ਼ਹੀਦ ਕਰਨ ਮਗਰੋਂ ਲਾਵਾਰਸ ਕਹਿ ਕੇ ਸਾੜ ਦਿੱਤਾ ਗਿਆ ਸੀ ਉਨ੍ਹਾਂ ਕੇਸਾਂ ਵਿੱਚ ਅੱਜ ਮਾਨਯੋਗ ਅਦਾਲਤਾਂ ਵੱਲੋਂ ਉਸ ਵੇਲੇ ਦੇ ਪੁਲਿਸ ਅਧਿਕਾਰੀਆਂ ਨੂੰ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ। ਅਦਾਲਤਾਂ ਦੇ ਇਨ੍ਹਾਂ ਫੈਸਲਿਆਂ ਤੋਂ ਕਿਵੇਂ ਮੂੰਹ ਮੋੜ ਲਵੋਗੇ।
ਉਨ੍ਹਾਂ ਕਿਹਾ ਕਿ ਨਾਂ ਤਾਂ ਇਤਿਹਾਸ ਦੇ ਇਨ੍ਹਾਂ ਪੰਨਿਆਂ ਨੂੰ ਮਿਟਾਇਆ ਜਾ ਸਕਦਾ ਹੈ ਅਤੇ ਨਾ ਹੀ ਕਿਸੇ ਪਾਬੰਦੀ ਰਾਹੀਂ ਸੱਚ ਨੂੰ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੁਨੀਆ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਆਪਣੇ ਇਤਿਹਾਸ ਨੂੰ ਜਾਣਨ, ਸਮਝਣ ਅਤੇ ਉਸ ਤੋਂ ਸਿੱਖਣ ਦਾ ਪੂਰਾ ਅਧਿਕਾਰ ਹੈ। ਲੋਕਤੰਤਰ ਵਿੱਚ ਵਿਚਾਰਾਂ ਦੀ ਵਿਭਿੰਨਤਾ ਅਤੇ ਇਤਿਹਾਸਕ ਸੱਚਾਈ ਨੂੰ ਸਾਹਮਣੇ ਰੱਖਣ ਵਾਲੀਆਂ ਰਚਨਾਵਾਂ 'ਤੇ ਰੋਕ ਲਗਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਕਦਮ ਸੱਚਾਈ ਸਾਹਮਣੇ ਲਿਆਉਣ ਵਾਲੀਆਂ ਆਵਾਜ਼ਾਂ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਘਿਨਾਉਣੀ ਹਰਕਤ ਵਜੋਂ ਦੇਖਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਫ਼ਿਲਮ 'ਸਤਲੁਜ' 'ਤੇ ਲਗਾਈ ਗਈ ਹਰ ਕਿਸਮ ਦੀ ਰੋਕ ਤੁਰੰਤ ਹਟਾਈ ਜਾਵੇ ਤਾਂ ਜੋ ਲੋਕ ਖੁਦ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਨੂੰ ਸਮਝ ਸਕਣ।
ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸੱਚ ਦੀ ਜਿੱਤ ਲਈ ਸਦਾ ਪ੍ਰੇਰਣਾ ਸਰੋਤ ਰਹੇਗੀ ਅਤੇ ਇਤਿਹਾਸ ਦੇ ਪੰਨਿਆਂ 'ਤੇ ਦਰਜ ਸੱਚ ਨੂੰ ਦਬਾਉਣ ਦੇ ਯਤਨ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ।

Sgpc-News-



TOP HEADLINES


ਸੁਨੀਲ ਮੋਦਗਿਲ ਨੇ ਸੰਭਾਲੀ ਭਾਜਪਾ ਲੁਧਿਆਣਾ ਦੀ ਕਮਾਨ, ਕੇਵਲ ਸਿੰ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣ
*ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ
Chugh Gets New Responsibility In Home, Defence Ministr
ਗਰਮੀ ਦੇ ਕਾਰਨ ਸਬਜ਼ੀਆਂ ਦੇ ਭਾਅ ਚੜ੍ਹੇ ਅਸਮਾਨੀ, ਆਮ ਲੋਕਾਂ ਦੀ
*ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵ
*ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅ
ਸੰਜੇ ਤਲਵਾੜ (ਸਾਬਕਾ ਵਿਧਾਇਕ), ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ
ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼
ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਰਿਸ਼ਤਿਆਂ ਅਤੇ ਪੰਜਾਬੀ ਸੱਭਿਆ
ਕਾਰਗਿਲ ਵਿਜੈ ਦਿਵਸ ਮੌਕੇ ਐਸ.ਸੀ.ਡੀ. ਸਰਕਾਰੀ ਕਾਲਜ ਵਿੱਚ ਸ਼ਹੀਦ
*ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ਅਸ਼ੀਰਵਾਦ ਸਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ
*ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟ
ਮੁੱਖ ਮੰਤਰੀ ਭਗਵੰਤ ਮਾਨ Neet ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀ
ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ
ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ਮੁੱਖ
ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਵੱਲੋਂ ਕੱਢਿਆ ਗਿਆ
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51115606

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us