ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 29 ਨੂੰ ਪਾਏ ਜਾਣਗੇ ਆਖੰਡ ਪਾਠ ਸਾਹਿਬ ਦੇ ਭੋਗ।

Aug26,2026 | Parvinder Jit Singh | Bathinda


ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਹਰ ਪਿੰਡ/ਨਗਰ ਚ ਪਾਏ ਜਾਣ ਆਖੰਡ ਪਾਠ ਸਾਹਿਬ ਦੇ ਭੋਗ-ਜਥੇ:ਬਾਬਾ ਟੇਕ ਸਿੰਘ।

ਬਠਿੰਡਾ 26 ਅਗਸਤ (ਪਰਵਿੰਦਰ ਜੀਤ ਸਿੰਘ ) ਜੇਲ੍ਹਾਂ ਚ ਬੰਦ ਸਮੂਹ ਬੰਦੀ ਸਿੰਘਾਂ ਦੀ ਜਲਦ ਰਿਹਾਈ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ।ਪ੍ਰੈੱਸ ਬਿਆਨ ਰਾਹੀਂ ਉਕਤ ਜਾਣਕਾਰੀ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤ ਨੂੰ ਵੀ ਵਿਸ਼ੇਸ਼ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਵਾਸਤੇ ਕੇਵਲ ਤਖ਼ਤ ਸਾਹਿਬ ਵਿਖੇ ਹੀ ਨਹੀਂ, ਬਲਕਿ ਹਰ ਪਿੰਡ ਅਤੇ ਹਰ ਨਗਰ ਦੇ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਸਮੂਹਿਕ ਅਰਦਾਸ ਬੇਨਤੀ ਕੀਤੀ ਜਾਵੇ।
ਸਿੰਘ ਸਾਹਿਬ ਨੇ ਆਖਿਆ ਕਿ "ਸਿੱਖ ਦੀ ਅਰਦਾਸ ਵਿੱਚ ਅਥਾਹ ਸ਼ਕਤੀ ਹੈ।ਜਦੋਂ ਸਿੱਖ ਪੂਰੇ ਮਨ, ਸ਼ਰਧਾ ਅਤੇ ਨਿਮਰਤਾ ਨਾਲ ਇੱਕ-ਮਿੱਕ ਹੋ ਕੇ ਸਤਿਗੁਰੂ ਦੇ ਚਰਨਾਂ ਵਿੱਚ ਕੋਈ ਅਰਦਾਸ ਬੇਨਤੀ ਕਰਦਾ ਹੈ, ਤਾਂ ਅਕਾਲ ਪੁਰਖ ਉਸ ਨੂੰ ਜ਼ਰੂਰ ਪ੍ਰਵਾਨ ਕਰਦੇ ਹਨ।"
ਉਨ੍ਹਾਂ ਨੇ ਸਮੂਹ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਨਗਰ ਨਿਵਾਸੀਆਂ ਨੂੰ ਇਕਜੁੱਟ ਹੋ ਕੇ ਇਸ ਪੰਥਕ ਕਾਰਜ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਅਰਦਾਸ ਸਮਾਗਮਾਂ ਦਾ ਆਯੋਜਨ ਕਰਨ ਦਾ ਸੱਦਾ ਦਿੱਤਾ।ਜਥੇਦਾਰ ਬਾਬਾ ਟੇਕ ਸਿੰਘ ਨੇ 29 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਸਮਾਗਮ ਚ ਦੇਸ਼-ਵਿਦੇਸ਼ ਦੀਆਂ ਸਮੂਹ ਗੁਰੂ-ਨਾਮ ਲੇਵਾ ਸੰਗਤਾਂ ਨੂੰ ਵਧ-ਚੜ੍ਹ ਕੇ ਹਾਜ਼ਰੀਆਂ ਭਰਨ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

-bandisinghrelease-takhtsridamdamasahib-babateksingh-akhhandpathsahib-sikhpanth-sikhsangat-punjabnews



TOP HEADLINES


*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰ
ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ
*ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ਭਰਾ ਦਾ ਫ਼
ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ, ਪੰਜਾਬ ਪੁਲ
*ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮ
ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਤਖਤ ਸ੍ਰੀ ਦਮਦਮਾ ਸਾ
*ਨਗਰ ਕੌਂਸਲ ਪਾਇਲ ਦੇ ਪ੍ਰਧਾਨ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧ
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾ
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ
‘ਗਮਾਡਾ ਭ੍ਰਿਸ਼ਟਾਚਾਰ ਦਾ ਅੱਡਾ, ਰਿਸ਼ਵਤਖੋਰਾਂ ਨੂੰ ਛੋਟ ਤੇ ਗਰੀ
ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂ
*ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿ
ਮਾਛੀਵਾੜਾ ਪੁਲਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ
ਔਰਤਾਂ ਦੀਆਂ ਖੁਸ਼ੀਆਂ, ਸਤਿਕਾਰ ਅਤੇ ਅਧਿਕਾਰਾਂ ਨੂੰ ਤੀਜ ਦੇ ਜਸ਼
ਗੋਆ-ਯੂਪੀ ਵਿੱਚ ਭਾਜਪਾ ਨੂੰ ਹਰਾਓ, ਤਾਂ ਹੀ ਈ-20 ਵਾਪਸ ਲਵੇਗੀ ਮ
ਗੋਆ-ਯੂਪੀ ਵਿੱਚ ਭਾਜਪਾ ਨੂੰ ਹਰਾਓ, ਤਾਂ ਹੀ ਈ-20 ਵਾਪਸ ਲਵੇਗੀ ਮ
ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂ
*ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ
*ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51517371

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us