ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

Sep1,2026 | Jagrati Lahar Bureau | Amritsar


ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ


ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ। ਇਸ ਮੌਕੇ ਸਜੇ ਧਾਰਮਿਕ ਦੀਵਾਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕਰਕੇ ਸਿੱਖਾਂ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜਿਆ ਹੈ। ਇਸੇ ਸਿਧਾਂਤ ਦੀ ਚੇਤਨਾ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਮੀਰੀ ਪੀਰੀ ਖ਼ਾਲਸਾ ਮਾਰਚ ਸਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਖ਼ਾਲਸਾ ਪੰਥ ਕੌਮੀ ਮਸਲਿਆਂ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਵੇ। ਉਨ੍ਹਾਂ ਬੰਦੀ ਸਿੰਘਾਂ ਦੀ ਗੱਲ ਕਰਦਿਆਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਲੰਮੇ ਸਮੇਂ ਤੋਂ ਫਾਂਸੀ ਦੀ ਚੱਕੀ ਵਿਚ ਨਜ਼ਰਬੰਦ ਹੈ ਅਤੇ ਸਰਕਾਰ ਵੱਲੋਂ ਉਸ ਦੇ ਕੇਸ ਸਬੰਧੀ ਫੈਸਲਾ ਨਹੀਂ ਕੀਤਾ ਜਾ ਰਿਹਾ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਵੱਲੋਂ ਉਠਾਈ ਜਾ ਰਹੀ ਆਵਾਜ਼ ਪ੍ਰਤੀ ਸਰਕਾਰ ਵੱਲੋਂ ਅਪਨਾਈ ਜਾ ਰਹੀ ਪਹੁੰਚ ਵੀ ਬੇਗਾਨਗੀ ਦਾ ਅਹਿਸਾਸ ਦਵਾਉਣ ਵਾਲੀ ਹੈ, ਜੋ ਸਿੱਖਾਂ ਨਾਲ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੁਰਾਣੇ ਸਮੇਂ ਕੌਮੀ ਮਾਮਲਿਆਂ ਤੇ ਸਿੱਖ ਮਿਸਲਾਂ ਆਪਸੀ ਵਖਰੇਵੇਂ ਭੁਲ ਕੇ ਇਕ ਹੁੰਦੀਆਂ ਸਨ, ਅੱਜ ਕੌਮ ਨੂੰ ਦਰਪੇਸ਼ ਚੁਣੌਤੀਆਂ ਦੇ ਸਾਹਮਣੇ ਲਈ ਇਕਜੁਟ ਹੋਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਨ, ਤਾਂ ਜੋ ਉਹ ਮਾੜੀ ਸੰਗਤ ਤੋਂ ਦੂਰ ਰਹਿਣ ਅਤੇ ਨਸ਼ਿਆਂ ਵਰਗੀ ਬਿਮਾਰੀ ਤੋਂ ਬਚ ਸਕਣ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੌਮ ਦੇ ਸਾਹਮਣੇ ਕਈ ਵਾਰ ਔਖੇ ਸਮੇਂ ਆਏ ਪਰ ਖ਼ਾਲਸਾ ਪੰਥ ਨੇ ਗੁਰੂ ’ਤੇ ਭਰੋਸਾ ਰੱਖ ਕੇ ਹਮੇਸ਼ਾ ਚੜ੍ਹਦੀ ਕਲਾ ਵਿਚ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਭ ਤੋਂ ਵੱਡੀ ਚੁਣੌਤੀ ਜਿਥੇ ਸਮਾਜ ਅੰਦਰ ਵਧ ਰਹੇ ਨਸ਼ੇ ਹਨ, ਉਥੇ ਹੀ ਪੰਥ ਵਿਰੋਧੀ ਤਾਕਤਾਂ ਸਿੱਖ ਸਿਧਾਂਤਾਂ ਨੂੰ ਕਮਜ਼ੋਰ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਗੁਰੂ ਦੀਆਂ ਗੋਲਕਾਂ ਜਾਂ ਗੁਰੂ ਘਰ ਦੀਆਂ ਸੇਵਾਵਾਂ ਬਾਰੇ ਸੰਗਤ ਵਿਚ ਬੇਲੋੜੇ ਸ਼ੰਕੇ ਪੈਦਾ ਕਰਦੇ ਹਨ, ਅਜਿਹੀ ਸੋਚ ਵਾਲਿਆਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਸੰਭਾਲਣਾ ਵੀ ਸਾਡੀ ਸਾਂਝੀ ਜ਼ੁੰਮੇਵਾਰੀ ਹੈ। ਉਨ੍ਹਾਂ ਵਿਦੇਸ਼ ਰਹਿ ਰਹੇ ਪਰਿਵਾਰਾਂ ਨੂੰ ਪੰਜਾਬ ਵਿੱਚੋਂ ਜਾਇਦਾਦਾਂ ਨਾ ਵੇਚਣ ਲਈ ਆਖਦਿਆਂ ਕਿਹਾ ਕਿ ਪੰਜਾਬ ਨੂੰ ਪੱਕੇ ਤੌਰ ’ਤੇ ਛੱਡਣ ਬਾਰੇ ਨਾ ਸੋਚੀਏ। ਆਪਣੀ ਬੋਲੀ, ਆਪਣੀ ਵਿਰਾਸਤ ਅਤੇ ਨੌਜੁਆਨੀ ਨੂੰ ਬਚਾਉਣਾ ਸਾਡਾ ਸਾਂਝਾ ਫ਼ਰਜ਼ ਹੈ।
ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤ ਅੰਦਰ ਵੱਡਾ ਉਤਸ਼ਾਹ ਹੈ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਲੁਧਿਆਣਾ ਵਿਖੇ ਨੌਜੁਆਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਬੰਧੀ ਤਖ਼ਤੀਆਂ ਲੈ ਕੇ ਮੋਟਰਸਾਈਕਲਾਂ ’ਤੇ ਖ਼ਾਲਸਾ ਮਾਰਚ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਨੌਜੁਆਨ ਜਿਥੇ ਸਾਬਤ ਸੂਰਤ ਹੋਣ ਦਾ ਪ੍ਰਣ ਕਰ ਰਹੇ ਹਨ, ਉਥੇ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਤਿਆਰ ਹੋ ਰਹੇ ਹਨ। ਖ਼ਾਲਸਾ ਮਾਰਚ ਨਾਲ ਚਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਪ੍ਰਤੀ ਵੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਸੁਖਜੀਤ ਸਿੰਘ ਕਾਦੀਆਂ, ਸ. ਪ੍ਰਿਤਪਾਲ ਸਿੰਘ ਪਾਲੀ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਕੇਵਲ ਸਿੰਘ ਬਾਦਲ, ਬੀਬੀ ਰਜਿੰਦਰ ਕੌਰ, ਸਾਬਕਾ ਮੰਤਰੀ ਸ. ਹੀਰਾ ਸਿੰਘ ਗਾਬੜੀਆ, ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਐਮਪੀ ਸ. ਰਣਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਸ. ਹਰਪ੍ਰੀਤ ਸਿੰਘ, ਹਲਕਾ ਇੰਚਾਰਜ ਨਕੋਦਰ ਸ. ਰਾਜਕੰਵਲ ਸਿੰਘ, ਸ. ਸੁਖਦਰਸ਼ਨ ਸਿੰਘ, ਜ਼ਿਲ੍ਹਾ ਪ੍ਰਧਾਨ ਸ. ਭੁਪਿੰਦਰ ਸਿੰਘ ਜਿੰਦਾ, ਸ. ਗੁਰਚਰਨ ਸਿੰਘ ਗੋਗੀ, ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਅਨਹਦ ਨਾਦ ਸਿੰਘ ਲੁਧਿਆਣਾ, ਬਾਬਾ ਹਰਿੰਦਰ ਸਿੰਘ, ਗਿਆਨੀ ਗੁਰਬਖ਼ਸ਼ ਸਿੰਘ ਯੂਕੇ, ਬਾਬਾ ਭੁਪਿੰਦਰ ਸਿੰਘ, ਮਾਤਾ ਵਿਪਨਪ੍ਰੀਤ ਕੌਰ, ਸ. ਚੰਦ ਸਿੰਘ ਡੱਲਾ, ਸ. ਗੁਰਜੀਤ ਸਿੰਘ ਲਹਿਰਾ, ਮੈਨੇਜਰ ਸ. ਸਰਬਦਿਆਲ ਸਿੰਘ, ਸ. ਗੁਰਚਰਨ ਸਿੰਘ, ਇੰਚਾਰਜ ਸ. ਗੁਰਭਾਗ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

-miripirikhalsamarch-gurdwaraalamgirsahib-sriakaltakhtsahib-harjindersinghdhami-gianikuldeepsinghgargajj-sikhheritage-ludhiananews



TOP HEADLINES


Sir-2026: ਵੋਟਰ ਸੂਚੀ ਦੀ ਜਾਂਚ ਲਈ 6 ਸਤੰਬਰ ਨੂੰ ਵਿਸ਼ੇਸ਼ ਕੈਂ
ਯੂਨੀਵਰਸਿਟੀ ਚੋਣਾਂ ਵਿੱਚ ਏਬੀਵੀਪੀ ਦਾ ਸਮਰਥਨ ਕਰਕੇ ਅਕਾਲੀ ਦਲ ਨ
*ਖੰਨਾ 'ਚ ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ, ਨਸ਼ਾ ਵੇਚਣ
ਵੜਿੰਗ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਜੇਕਰ ਜੀਡੀਪੀ ਮਜ਼ਬੂਤ ​​ਹ
ਚੰਡੀਗੜ੍ਹ ਕਾਂਗਰਸ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਐਫ ਆਈ ਆਰ ਦੇ ਵ
ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ, ਸੈਂਕੜੇ ਟਰੈਕਟ
*ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ
ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ
*ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ-202
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ
District Volunteering Program Launched By Dc Ludhiana
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰ
ਏਬੀਵੀਪੀ ਦੀ ਜਿੱਤ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਕੀਤੀ ਖ਼ੁਸ਼
*ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮ
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ
ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਦ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ
ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰ
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਏਐੱਸਏਪੀ ਦਾ ਸ਼ਾਨਦਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51642661

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us