*ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ ਸਿੰਘ ਇਯਾਲੀ*

Sep1,2026 | Jagrati Lahar Bureau | Chandigarh



*ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਵਿਚਕਾਰ ਸੱਥ ਨੇ ਚੰਡੀਗੜ੍ਹ ਦੇ ਕੇਂਦਰ ’ਚ ਆਪਣੀ ਹੋਂਦ ਦਾ ਅਹਿਸਾਸ ਕਰਵਾਇਆ*

*ਪੰਥਕ ਹਿਤਾਂ ਦਾ ਦਾਅਵਾ ਕਰਨ ਵਾਲੀ ਅਕਾਲੀ ਦਲ ਬਾਦਲ ਦਾ ਅਸਲ ਮਨਸੂਬਾ ਹੋਇਆ ਨੰਗਾ: ਇਯਾਲੀ*

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਵਿਦਿਆਰਥੀ ਜਥੇਬੰਦੀ ਸੱਥ ਅਤੇ ਸਾਖੀ ਜਥੇਬੰਦੀ ਦੀ ਸਮੁੱਚੀ ਟੀਮ ਦੇ ਹੌਸਲੇ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਦੀ ਹਾਰ ਨਹੀਂ, ਸਗੋਂ ਆਉਣ ਵਾਲੇ ਵੱਡੇ ਸੰਘਰਸ਼ ਲਈ ਨੌਜਵਾਨਾਂ ਦੀ ਲਾਮਬੰਦੀ ਦੀ ਸ਼ੁਰੂਆਤ ਹੈ।

ਉਨ੍ਹਾਂ ਕਿਹਾ ਕਿ ਦੋਵਾਂ ਜਥੇਬੰਦਿਆਂ ਨੇ ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਦੇ ਸਾਹਮਣੇ ਆਪਣੀ ਹੋਂਦ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ ਹੈ। ਇਹ ਲੜਾਈ ਸਿਰਫ਼ ਚੋਣ ਜਿੱਤਣ ਜਾਂ ਹਾਰਨ ਦੀ ਨਹੀਂ ਸੀ, ਸਗੋਂ ਪੰਜਾਬ ਦੀ ਹੋਂਦ, ਪੰਥਕ ਸੋਚ ਅਤੇ ਨੌਜਵਾਨਾਂ ਦੀ ਆਪਣੀ ਸਿਆਸੀ ਆਵਾਜ਼ ਨੂੰ ਜਿਉਂਦਾ ਰੱਖਣ ਦੀ ਲੜਾਈ ਸੀ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸੱਥ ਅਤੇ ਸਾਖੀ ਜਥੇਬੰਦੀ ਨੇ ਚੰਡੀਗੜ੍ਹ ਦੇ ਕੇਂਦਰ ਵਿੱਚ ਆਪਣੀ ਹੋਂਦ ਨੂੰ ਜਿਉਂਦਾ ਰੱਖਦਿਆਂ ਇਹ ਸਾਬਤ ਕੀਤਾ ਹੈ ਕਿ ਪੰਜਾਬ ਦੀ ਧਰਤੀ ’ਤੇ ਪੰਜਾਬ ਦੀ ਆਪਣੀ ਸੋਚ ਅਤੇ ਕੇਸਰੀ ਰੰਗ ਦੀ ਸ਼ਾਨ ਹਮੇਸ਼ਾ ਕਾਇਮ ਰਹੇਗੀ।

ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸੋਚ ਦੇ ਵਾਰਿਸਾਂ ਨੂੰ ਖਤਮ ਕਰਨ ਦਾ ਭੁਲੇਖਾ ਪਾਲਣ ਵਾਲਿਆਂ ਨੂੰ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪੰਥਕ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀਆਂ ਸਿਆਸੀ ਧਿਰਾਂ ਆਪਣੇ ਸਿਆਸੀ ਰਵੱਈਏ ਅਤੇ ਨੈਤਿਕ ਪੱਖ ਤੋਂ ਹਾਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਭ ਤੋਂ ਵੱਡੀ ਲੋੜ ਅਖੌਤੀ ਪੰਥਕ ਦਾਅਵੇ ਕਰਨ ਵਾਲੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਦੇ ਅਸਲ ਮਨਸੂਬਿਆਂ ਨੂੰ ਪਛਾਣਨ ਦੀ ਹੈ। ਪੰਜਾਬ ਦੇ ਹਰ ਵਰਗ ਨੂੰ ਇਹ ਸਮਝਣ ਦੀ ਲੋੜ ਹੈ ਕਿ ਕਿਹੜੀਆਂ ਤਾਕਤਾਂ ਪੰਜਾਬ ਅਤੇ ਪੰਥ ਦੀ ਆਪਣੀ ਸਿਆਸੀ ਆਵਾਜ਼ ਨੂੰ ਮਜ਼ਬੂਤ ਕਰਨਾ ਚਾਹੁੰਦੀਆਂ ਹਨ ਅਤੇ ਕਿਹੜੀਆਂ ਤਾਕਤਾਂ ਆਪਣੇ ਸਿਆਸੀ ਹਿੱਤਾਂ ਲਈ ਪੰਜਾਬੀਆਂ ਨਾਲ ਧੋਖਾ ਕਰਦੀਆਂ ਹਨ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਅਕਾਲੀ ਦਲ ਬਾਦਲ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਵਿੱਚ ਅਕਾਲੀ ਦਲ ਬਾਦਲ ਨੇ ਆਰਐਸਐਸ ਨਾਲ ਜੁੜੀ ਵਿਦਿਆਰਥੀ ਸੰਗਠਨ ਏਬੀਵੀਪੀ ਨੂੰ ਸਮਰਥਨ ਦਿੱਤਾ, ਉਸੇ ਤਰ੍ਹਾਂ ਦੀ ਨਫਰਤ ਭਾਰੀ ਅਤੇ ਪੰਜਾਬ ਮਾਰੂ ਨੀਤੀ ਨੂੰ ਇਹ ਪੰਜਾਬ ਦੀ ਧਰਤੀ ’ਤੇ ਵੀ ਲੈਕੇ ਆਉਣ ਨੂੰ ਪੱਬਾਂ ਭਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਸਿਆਸੀ ਚਾਲਾਂ ਨੂੰ ਸਮਝਣ ਅਤੇ ਪੰਜਾਬ ਦੀ ਆਪਣੀ ਹੋਂਦ, ਪੰਥਕ ਸੋਚ ਅਤੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣ ਦੀ ਲੋੜ ਹੈ।

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅਸ਼ਮੀਤ ਸਿੰਘ, ਜੁਝਾਰ ਸਿੰਘ , ਦਰਸ਼ਪ੍ਰੀਤ ਸਿੰਘ ਅਤੇ ਡਾ. ਰਿਮਲਜੋਤ ਸਿੰਘ ਦੀ ਅਗਵਾਈ ਹੇਠ ਪੰਥ ਅਤੇ ਪੰਜਾਬ ਨੂੰ ਇੱਕ ਨਵੀਂ ਨੌਜਵਾਨ ਲੀਡਰਸ਼ਿਪ ਮਿਲੀ ਹੈ। ਸੱਥ ਅਤੇ ਸਾਖੀ ਦੇ ਰੂਪ ਵਿੱਚ ਪੰਥ ਦੇ ਵਿਹੜੇ ਵਿੱਚ ਲੱਗੀ ਇਹ ਨਰਸਰੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਹੋਰ ਨਵੀਂ ਅਤੇ ਸੰਘਰਸ਼ਸ਼ੀਲ ਲੀਡਰਸ਼ਿਪ ਦੇਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਵਿੱਚ ਸਰਗਰਮ ਹੋ ਰਹੇ ਇਹ ਨੌਜਵਾਨ ਸਿਰਫ਼ ਵਿਦਿਆਰਥੀ ਮਸਲਿਆਂ ਤੱਕ ਸੀਮਤ ਨਹੀਂ ਰਹਿਣਗੇ, ਸਗੋਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਇਯਾਲੀ ਨੇ ਕਿਹਾ ਕਿ ਸੱਥ ਅਤੇ ਸਾਖੀ ਦੀ ਇਹ ਚੋਣੀ ਯਾਤਰਾ ਇੱਥੇ ਖਤਮ ਨਹੀਂ ਹੁੰਦੀ, ਸਗੋਂ ਇਹ ਇੱਕ ਲੰਮੇ ਅਤੇ ਵੱਡੇ ਸੰਘਰਸ਼ ਦੀ ਸ਼ੁਰੂਆਤ ਹੈ। ਪੰਜਾਬ ਦੇ ਨੌਜਵਾਨ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨਗੇ।

-manpreetsinghiyali-sathstudentorganisation-punjabuniversityelections-punjabyouthleadership-punjabpolitics-warispunjabde



TOP HEADLINES


Sir-2026: ਵੋਟਰ ਸੂਚੀ ਦੀ ਜਾਂਚ ਲਈ 6 ਸਤੰਬਰ ਨੂੰ ਵਿਸ਼ੇਸ਼ ਕੈਂ
ਯੂਨੀਵਰਸਿਟੀ ਚੋਣਾਂ ਵਿੱਚ ਏਬੀਵੀਪੀ ਦਾ ਸਮਰਥਨ ਕਰਕੇ ਅਕਾਲੀ ਦਲ ਨ
*ਖੰਨਾ 'ਚ ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ, ਨਸ਼ਾ ਵੇਚਣ
ਵੜਿੰਗ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਜੇਕਰ ਜੀਡੀਪੀ ਮਜ਼ਬੂਤ ​​ਹ
ਚੰਡੀਗੜ੍ਹ ਕਾਂਗਰਸ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਐਫ ਆਈ ਆਰ ਦੇ ਵ
ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ, ਸੈਂਕੜੇ ਟਰੈਕਟ
*ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ
ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ
*ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ-202
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ
District Volunteering Program Launched By Dc Ludhiana
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰ
ਏਬੀਵੀਪੀ ਦੀ ਜਿੱਤ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਕੀਤੀ ਖ਼ੁਸ਼
*ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮ
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ
ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਦ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ
ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰ
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਏਐੱਸਏਪੀ ਦਾ ਸ਼ਾਨਦਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51642654

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us