*ਹਵਾ, ਪਾਣੀ ਤੇ ਧਰਤੀ ਦੇ ਪ੍ਰਦੂਸ਼ਣ ਕਾਰਨ ਮਨੁੱਖੀ ਹੋਂਦ ਖਤਰੇ ਵਿੱਚ : ਸੰਤ ਸੀਚੇਵਾਲ* *ਨਗਰ ਕੀਰਤਨ ਵਿੱਚ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ*

Nov23,2026 | Jagrati Lahar Bureau | Sultanpur Lodhi (kapurthala


*‘ਧੰਨ ਬਾਬਾ ਨਾਨਕਾ ਤੇਰੀ ਜੈ-ਜੈਕਾਰ’ ਦੇ ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ*

ਸੁਲਤਾਨਪੁਰ ਲੋਧੀ, 23 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਗਤ ਘਾਟ ਤੋਂ ਸਜਾਏ ਗਏ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਾਨਕ ਹੱਟ ਨੇੜੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਅਤੇ ਪੰਜਾਂ ਦੁਲਾਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਨ ਉਪਰੰਤ ਸੰਤ ਸੀਚੇਵਾਲ ਨੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ’ਤੇ 14 ਸਾਲ, 9 ਮਹੀਨੇ ਅਤੇ 13 ਦਿਨ ਬਿਤਾਏ। ਬਾਬਾ ਨਾਨਕ ਜੀ ਨੇ ਹਵਾ, ਪਾਣੀ ਅਤੇ ਧਰਤੀ ਨੂੰ ਬੇਹੱਦ ਮਹੱਤਵ ਦਿੰਦਿਆਂ ਇਨ੍ਹਾਂ ਦੀ ਪਵਿੱਤਰਤਾ ਅਤੇ ਸਾਂਭ-ਸੰਭਾਲ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਆਪਣੇ ਲਾਲਚ ਕਾਰਨ ਹਵਾ, ਪਾਣੀ ਅਤੇ ਧਰਤੀ ਨੂੰ ਬੁਰੀ ਤਰ੍ਹਾਂ ਪ੍ਰਦੂਸ਼ਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਜੀਵਨ ਦੇ ਇਹ ਤਿੰਨ ਅਹਿਮ ਆਧਾਰ ਹੀ ਬੁਰੀ ਤਰ੍ਹਾਂ ਦੂਸ਼ਿਤ ਹੋ ਜਾਣ ਨਾਲ ਮਨੁੱਖੀ ਜੀਵਨ ਦੀ ਹੋਂਦ ਨੂੰ ਵੱਡਾ ਖਤਰਾ ਪੈਦਾ ਹੋ ਗਿਆ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਉਹ ਹਰੇ ਨਗਰ ਕੀਰਤਨਾਂ ਰਾਹੀਂ ਹਵਾ, ਪਾਣੀ, ਧਰਤੀ ਅਤੇ ਰੁੱਖਾਂ ਦੀ ਸੰਭਾਲ ਦਾ ਸੁਨੇਹਾ ਸੰਗਤਾਂ ਤੱਕ ਪਹੁੰਚਾ ਰਹੇ ਹਨ, ਤਾਂ ਜੋ ਵਾਤਾਵਰਨ ਦੀ ਰੱਖਿਆ ਨੂੰ ਲੋਕ ਲਹਿਰ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਸਾਂਝੇ ਰਹਿਬਰ ਸਨ। ਉਨ੍ਹਾਂ ਨੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੇ ਬ੍ਰਹਿਮੰਡ ਦੀ ਭਲਾਈ ਅਤੇ ਸਾਂਝੀਵਾਲਤਾ ਵਾਲੀ ਸੋਚ ਦਾ ਪ੍ਰਚਾਰ ਕੀਤਾ। ਗੁਰੂ ਸਾਹਿਬ ਦੀ ਇਹ ਵਿਸ਼ਵਵਿਆਪੀ ਅਤੇ ਸਰਬਸਾਂਝੀ ਵਿਚਾਰਧਾਰਾ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ।

*ਬਾਕਸ ਆਈਟਮ : ਚੌਥਾ ਹਰਾ ਨਗਰ ਕੀਰਤਨ ਅੱਜ, ਪਵਿੱਤਰ ਵੇਈਂ ਕਿਨਾਰੇ ਹੋਵੇਗੀ ਦੀਪਮਾਲਾ*
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਮਹਾਨ ਹਰਾ ਨਗਰ ਕੀਰਤਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਜਾਵੇਗਾ। ਨਗਰ ਕੀਰਤਨ ਦੀ ਆਰੰਭਤਾ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਤੋਂ ਹੋਵੇਗੀ। ਇਹ ਨਗਰ ਕੀਰਤਨ ਤਲਵੰਡੀ ਚੌਧਰੀਆਂ ਪੁਲ, ਬੀਡੀਪੀਓ ਦਫ਼ਤਰ, ਨਾਨਕ ਹੱਟ, ਸ਼ਹੀਦ ਊਧਮ ਸਿੰਘ ਚੌਂਕ, ਗੁਰਦੁਆਰਾ ਗੁਰੂ ਕਾ ਬਾਗ, ਚੌਂਕ ਚੇਲਿਆਂ, ਮੁਹੱਲਾ ਸਿੱਖਾਂ, ਬੇਬੇ ਨਾਨਕੀ ਜੀ ਦੇ ਪੁਰਾਤਨ ਘਰ, ਗੁਰਦੁਆਰਾ ਬੇਬੇ ਨਾਨਕੀ ਜੀ, ਗੁਰਦੁਆਰਾ ਸ੍ਰੀ ਹੱਟ ਸਾਹਿਬ ਅਤੇ ਗੁਰਦੁਆਰਾ ਬੇਰ ਸਾਹਿਬ ਤੋਂ ਹੁੰਦਾ ਹੋਇਆ ਤਲਵੰਡੀ ਚੌਧਰੀਆਂ ਪੁਲ ਰਾਹੀਂ ਪਵਿੱਤਰ ਵੇਈਂ ਦੇ ਕੰਢੇ-ਕੰਢੇ ਨਿਰਮਲ ਕੁਟੀਆ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਮੌਕੇ ਸ਼ਾਮ ਸਮੇਂ ਪਵਿੱਤਰ ਵੇਈਂ ਦੇ ਕਿਨਾਰੇ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਅਤੇ ਦੀਪਮਾਲਾ ਕੀਤੀ ਜਾਵੇਗੀ।

-santbalbirsinghseechewal-srigurunanakdevji-gurunanakjayanti-environmentalprotection-greennagarkirtan



TOP HEADLINES


ਆਪ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅ
*ਯੁੱਧ ਨਸ਼ਿਆਂ ਵਿਰੁੱਧ: ਮਾਲੇਰਕੋਟਲਾ ਪੁਲਿਸ ਦਾ ਨਸ਼ਾ ਤਸਕਰਾਂ ’
*ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕੋ
*ਹਵਾ, ਪਾਣੀ ਤੇ ਧਰਤੀ ਦੇ ਪ੍ਰਦੂਸ਼ਣ ਕਾਰਨ ਮਨੁੱਖੀ ਹੋਂਦ ਖਤਰੇ ਵਿ
ਇੰਨੋਸੈਂਟ ਹਾਰਟਸ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰ
ਡਾ. ਅੰਬੇਡਕਰ ਨਾਲ ਦਹਾਕਿਆਂ ਤੱਕ ਹੋਏ ਨਿਰਾਦਰ ਨੂੰ ਲੈ ਕੇ ਭਾਜਪਾ
*ਹੁਨਰ ਪੰਜਾਬ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾ
ਭਾਜਪਾ ਪੰਜਾਬ ਨੇ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਕੀ
ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਨੌਜਵਾਨ ਪੀੜ੍
*ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁ
ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹ
*ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮ
ਸਮਰਸਤਾ ਸੰਕਲਪ ਯਾਤਰਾ ਲੁਧਿਆਣਾ ਤੋਂ ਅਗਲੇ ਪੜਾਅ ਲਈ ਰਵਾਨਾ
ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜ
*ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਚਾਰ ਰੋਜ਼ਾ ਪੁਸ
ਭਾਜਪਾ ਚੋਣ ਮੈਨੀਫੈਸਟੋ ਲਈ 3 ਹੈਲਪਲਾਇਨਾਂ ਰਾਹੀਂ ਲਵੇਗੀ ਲੋਕਾਂ
*ਰਾਜ ਪੱਧਰੀ ਖੇਡਾਂ ਦੇ ਛੇਵੇਂ ਦਿਨ ਫਸਵੇਂ ਮੁਕਾਬਲੇ ਹੋਏ*
26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ 'ਚ 2027 ਪੰਜਾਬ ਚੋਣਾਂ ਦਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53170393

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us