ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਦਾ ਨੋਟੀਫਿਕੇਸ਼ਨ ਕੀਤਾ ਰੱਦ

Oct29,2022 | Gautam Jalandhari | Amritsar

ਹਰਿਆਣਾ ਕਮੇਟੀ ਰਾਹੀਂ ਗੁਰੂ ਘਰਾਂ ਦਾ ਪ੍ਰਬੰਧ ਆਪਣੇ ਹੱਥਾਂ ਚ ਲੈਣਾ ਚਾਹੁੰਦੀ ਹੈ ਸਰਕਾਰ- ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ 41 ਮੈਂਬਰੀ ਹਰਿਆਣਾ ਸਿੱਖ ਗੁਰਦੁਆਰਾ ਐਡਹਾਕ ਕਮੇਟੀ ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਇਹ ਸਿੱਖ ਮਸਲਿਆਂ ਵਿਚ ਸਿੱਧੀ ਸਰਕਾਰੀ ਦਖ਼ਲਅੰਦਾਜ਼ੀ ਹੈ। ਸਾਕਾ ਸ੍ਰੀ ਪੰਜਾ ਸਾਹਿਬ ਦੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਪਹਿਲਾਂ ਹੀ ਖਦਸ਼ਾ ਪ੍ਰਗਟਾਇਆ ਸੀ ਕਿ ਹਰਿਆਣਾ ਕਮੇਟੀ ਦੇ ਜ਼ਰੀਏ ਸਰਕਾਰ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ ਅਤੇ ਤਾਜ਼ਾ ਨੋਟੀਫਿਕੇਸ਼ਨ ਨੇ ਇਸ ਦੀ ਤਸਦੀਕ ਕੀਤੀ ਹੈ। ਉਨ੍ਹਾਂ ਸਿੱਖ ਕੌਮ ਨੂੰ ਸੁਚੇਤ ਕੀਤਾ ਕਿ ਗੁਰਦੁਆਰਿਆਂ ਤੇ ਸਰਕਾਰੀ ਕਬਜ਼ੇ ਦੀ ਇਸ ਨੀਅਤ ਦਾ ਕਰੜਾ ਵਿਰੋਧ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਨੋਟੀਫਿਕੇਸ਼ਨ ਵਿਚ 18 ਮਹੀਨਿਆਂ ਲਈ ਐਡਹਾਕ ਕਮੇਟੀ ਬਣਾਉਣ ਦੇ ਨਾਲ-ਨਾਲ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਸ ਨਿਰਧਾਰਤ ਸਮੇਂ ਵਿਚ ਚੋਣ ਨਹੀਂ ਹੁੰਦੀ ਤਾਂ ਅਗਲੇ 18 ਮਹੀਨਿਆਂ ਲਈ ਸਰਕਾਰ ਐਡਹਾਕ ਕਮੇਟੀ ਦੇ ਸਮੇਂ ਵਿਚ ਵਾਧਾ ਕਰੇਗੀ। ਇਸ ਦਾ ਮਤਲਬ 3 ਸਾਲਾਂ ਲਈ ਗੁਰੂ ਘਰਾਂ ਦਾ ਪ੍ਰਬੰਧ ਸਰਕਾਰ ਦੇ ਹੱਥਾਂ ਵਿਚ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੋਟੀਫਿਕੇਸ਼ਨ ਚ ਐਡਹਾਕ ਕਮੇਟੀ ਦੇ ਸਰਪ੍ਰਸਤ ਵਜੋਂ ਇਕ ਸਰਕਾਰੀ ਨੁਮਾਇੰਦੇ ਦਾ ਵੀ ਜ਼ਿਕਰ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਤੇ ਸਿੱਖ ਸੰਸਥਾਵਾਂ ਦੇ ਸਰਪ੍ਰਸਤ ਵਿਅਕਤੀ ਨਹੀਂ, ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਹਨ। ਉਨ੍ਹਾਂ ਕਿਹਾ ਕਿ 1920 ਚ ਅੰਗਰੇਜ਼ਾਂ ਨੇ ਵੀ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਗੁਰੂ ਘਰਾਂ ਦਾ ਪ੍ਰਬੰਧ ਸਰਕਾਰੀ ਕਮੇਟੀ ਰਾਹੀਂ ਆਪਣੇ ਹੱਥ ਚ ਰੱਖਣ ਦਾ ਯਤਨ ਕੀਤਾ ਸੀ ਪਰ ਪੰਥਕ ਵਿਰੋਧ ਮਰਗੋਂ ਸਰਕਾਰ ਨੂੰ ਪਿੱਛੇ ਹਟਣਾ ਪਿਆ। ਅੱਜ ਹਰਿਆਣਾ ਸਰਕਾਰ ਅਜਿਹਾ ਕਰ ਰਹੀ ਹੈ, ਜਿਸ ਨੂੰ ਸਿੱਖ ਪ੍ਰਵਾਨ ਨਹੀਂ ਕਰਨਗੇ। ਐਡਵੋਕੇਟ ਧਾਮੀ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਮਨਸ਼ਾ ਨੂੰ ਸਮਝਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਪੰਥ ਦੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤਾਕਤਵਰ ਬਣਾਉਣ। ਉਨ੍ਹਾਂ ਸਰਕਾਰਾਂ ਨੂੰ ਵੀ ਤਾੜਨਾ ਕੀਤੀ ਕਿ ਉਹ ਸਿੱਖ ਮਸਲਿਆਂ ਵਿਚ ਦਖ਼ਲ ਬੰਦ ਕਰਨ ਅਤੇ ਗੁਰੂ ਘਰਾਂ ਲਈ ਸਿਆਸਤ ਨਾ ਕਰਨ। ਐਡਵੋਕੇਟ ਧਾਮੀ ਦੀ ਅਗਵਾਈ ਚ ਜਥਾ ਪਾਕਿਸਤਾਨ ਰਵਾਨਾ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਕਿਸਤਾਨ ਪੁੱਜ ਗਏ ਹਨ। ਉਨ੍ਹਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਣ ਸਿੰਘ ਕੁਲਾਰ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਜਮੇਰ ਸਿੰਘ ਖੇੜਾ, ਸ. ਖੁਸ਼ਵਿੰਦਰ ਸਿੰਘ ਭਾਟੀਆ ਅਤੇ ਭਾਈ ਪ੍ਰਿਤਪਾਲ ਸਿੰਘ ਵੀ ਪਾਕਿਸਤਾਨ ਗਏ ਹਨ। ਇਸ ਤੋਂ ਇਲਾਵਾ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਸ. ਰਾਜਿੰਦਰ ਸਿੰਘ ਰੂਬੀ ਸਮੇਤ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਵੀ ਜਥੇ ਵਿਚ ਸ਼ਾਮਲ ਹਨ। ਜਥੇ ਦੀ ਰਵਾਨਗੀ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪੰਥਕ ਰਵਾਇਤਾਂ ਅਨੁਸਾਰ ਜੈਕਾਰਿਆਂ ਦੀ ਗੂੰਜ ਵਿਚ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦਾ 100 ਸਾਲਾ ਮਨਾਇਆ ਜਾਣਾ ਸਾਕੇ ਦੇ ਸ਼ਹੀਦਾਂ ਨੂੰ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਵਿਖੇ ਸਾਕੇ ਸਬੰਧੀ ਦੋ ਦਿਨਾਂ ਸਮਾਗਮਾਂ ਮਗਰੋਂ ਹੁਣ ਸ੍ਰੀ ਪੰਜਾ ਸਾਹਿਬ ਵਿਖੇ ਸਮਾਗਮ ਕੀਤੇ ਜਾ ਰਹੇ ਹਨ। ਇਹ ਸਮਾਗਮ ਪਾਕਿਸਤਾਨ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਸਾਂਝੇ ਤੌਰ ਤੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਥੇ ਵਿੱਚੋਂ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰ ਦਿੱਤੇ ਗਏ ਸਨ, ਪਰ ਬੀਤੀ ਦੇਰ ਰਾਤ ਜਥੇ ਦੇ 14 ਹੋਰ ਮੈਂਬਰਾਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਵੀਜ਼ੇ ਰੱਦ ਕਰਨ ਨਾਲ ਸ਼੍ਰੋਮਣੀ ਕਮੇਟੀ ਦੇ ਜਥੇ ਤੇ ਅਸਰ ਪਿਆ ਹੈ, ਪਰ ਫਿਰ ਵੀ ਪ੍ਰਬੰਧਕਾਂ ਨੂੰ ਵੀਜ਼ੇ ਮੁੜ ਦੇਣ ਲਈ ਧੰਨਵਾਦੀ ਹਾਂ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਾ ਇਕ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪੁੱਜ ਚੁੱਕਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਮੈਨੇਜਰ ਸ. ਸੁਖਰਾਜ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਹੋਰ ਹਾਜ਼ਰ ਸਨ। ਇਸ ਦੌਰਾਨ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਸ਼ਹੀਦੀ ਸਾਕੇ ਸਬੰਧੀ ਸਮਾਗਮਾਂ ਦੀ ਆਰੰਭਤਾ ਹੋਈ। ਇਸ ਤਹਿਤ ਸਾਕੇ ਦੇ ਸਥਾਨ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ਤੇ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵੀਚਾਰਾਂ ਹੋਈਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਥੇ ਦੇ ਮੈਂਬਰਾਂ ਸਮੇਤ ਸੰਗਤ ਵੀ ਮੌਜੂਦ ਸੀ।

Sgpc-News



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42575644

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us