ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਚ ਸਜਾਇਆ ਨਗਰ ਕੀਰਤਨ

Nov7,2022 | Rahul Soni/jagsir Longowal | Amritsar

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਗੁਰਦਿਆਲ ਸਿੰਘ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ ਹਰਿਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਸ਼ਾਹਬਾਜ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਜਸਪਾਲ ਸਿੰਘ, ਏਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ, ਐਸਪੀਡੀ ਸ. ਹਰਜੀਤ ਸਿੰਘ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਐਡਵੋਕੇਟ ਧਾਮੀ ਨੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ਤੇ ਚੱਲਣ ਦੀ ਅਪੀਲ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਕਾਸ਼ ਪੁਰਬ ਸਮੇਂ ਸਜਾਏ ਗਏ ਨਗਰ ਕੀਰਤਨ ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ। ਗੁਰੂ ਸਾਹਿਬ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰਬਾਣੀ ਉਪਦੇਸ਼ ਮਨੁੱਖ ਨੂੰ ਸਾਂਵੀਂ-ਸੁਖਾਵੀਂ ਜ਼ਿੰਦਗੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ਤੇ ਅਮਲ ਕਰਕੇ ਆਪਣਾ ਜੀਵਨ ਬਤੀਤ ਕਰੀਏ।

Sri-Gurnanak-Dev-Ji-Parkash-Purab-Nagar-Kirtan-Amritsar-Sgpc-



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42970827

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us