ਦਾਸਤਾਨ ਏ ਸਰਹੰਦ’ ਫਿਲਮ ਦੇ ਖਿਲਾਫ ਗੁਰਸਿੱਖ ਨੌਜਵਾਨਾਂ ਅਤੇ ਬੱਚਿਆਂ ਨੇ ਕੀਤਾ ਸੰਕੇਤਕ ਵਿਰੋਧ ਪ੍ਰਦਰਸ਼ਨ। 

Nov21,2022 | Parvinder Jit | Bathinda

 
 
ਬਠਿੰਡਾ (ਪਰਵਿੰਦਰ ਜੀਤ ਸਿੰਘ) ਪਿਛਲੇ ਸਮੇਂ ਵਿੱਚ ਸਿੱਖ ਗੁਰੂਆਂ ਅਤੇ ਸਾਹਿਬਜਾਦਿਆਂ ਨਾਲ ਸਬੰਧਿਤ ਐਨੀਮੇਟਡ ਫਿਲਮਾਂ ਬਣਾਉਣ ਦੀ ਸ਼ੁਰੂ ਹੋਈ ਲੜੀ ਤਹਿਤ ਹੁਣ ‘ਦਾਸਤਾਨ ਏ ਸਰਹੰਦ’ ਨਾਮਕ ਫਿਲਮ ਰਿਲੀਜ਼ ਹੋਣ ਤੇ ਫਿਲਮ ਖਿਲਾਫ ਵਿਚਾਰ ਸਭਾ ਲੱਖੀਜੰਗਲ ਨਾਂ ਦੀ ਸੰਸਥਾ ਨਾਲ ਸਬੰਧ ਰੱਖਦੇ ਕੁਝ ਗੁਰਸਿੱਖ ਨੌਜਵਾਨਾਂ ਅਤੇ ਬੱਚਿਆਂ ਨੇ ਨਿਸ਼ਾਨ ਏ ਖਾਲਸਾ ਚੌਂਕ ਵਿੱਚ ਸੰਕੇਤਕ ਵਿਰੋਧ ਪ੍ਰਦਰਸ਼ਨ ਕਰਦਿਆਂ ਅਜਿਹੀਆਂ ਫਿਲਮਾਂ ਬਣਾਉਣ ਤੇ ਪਾਬੰਦੀ ਲਾਉਣ ਦੀ ਮੰਗ ਰੱਖੀ। 
 
    ਅੱਜ ਉਕਤ ਨੌਜਵਾਨਾਂ ਅਤੇ ਬੱਚਿਆਂ ਨੇ ਹੱਥਾਂ ਵਿੱਚ ਫਿਲਮ ਵਿਰੋਧੀ ਅਤੇ ਸੰਗਤਾਂ ਨੂੰ ਜਾਗਰੂਕ ਕਰਨ ਵਾਲੇ ਪੋਸਟਰ ਫੜਕੇ ਨਿਸ਼ਾਨ ਏ ਖਾਲਸਾ ਚੌਂਕ ਵਿੱਚ ਦੋ ਘੰਟੇ ਸੰਕੇਤਕ ਵਿਰੋਧ ਪ੍ਰਦਰਸ਼ਨ ਕੀਤਾ।ਗੱਲਬਾਤ ਦੌਰਾਨ ਭਾਈ ਸਵਰਨ ਸਿੰਘ ਨਾਮੀ ਗੁਰਸਿੱਖ ਵਿਅਕਤੀ ਨੇ ਕਿਹਾ ਕਿ ਇੱਕ ਗਿਣੀ ਮਿੱਥੀ ਸਾਜਿਸ਼ ਤਹਿਤ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਨਾਲ ਸਬੰਧੀ ਕਾਰਟੂਨ ਕਿਸਮ ਦੀਆਂ ਫਿਲਮਾਂ ਬਣਾ ਕੇ ਸੰਗਤ ਨੂੰ ਜ਼ਜ਼ਬਾਤੀ ਕਰਕੇ ਫਿਲਮਾਂ ਬਣਾਉਣ ਵਾਲੇ ਆਪਣੀਆਂ ਜੇਬਾਂ ਭਰ ਰਹੇ ਹਨ ਜਦੋਂਕਿ ਸੰਗਤ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਾਡਾ ਧਰਮ ਇਸ ਗੱਲ ਦੀ ਇਜ਼ਾਜਤ ਹੀ ਨਹੀ ਦਿੰਦਾ ਕਿ ਗੁਰੂ ਸਾਹਿਬਾਨ ਜਾਂ ਸਾਹਿਬਜ਼ਾਦਿਆਂ ਨੂੰ ਇੱਕ ਕਾਰਟੂਨ ਦੇ ਰੂਪ ਵਿੱਚ ਪੇਸ਼ ਕੀਤਾ ਜਾਵੇ।ਉਨਾਂ ਕਿਹਾ ਕਿ ਅਜਿਹੀਆਂ ਫਿਲਮਾਂ ਰਾਹੀਂ ਸਿੱਖਾਂ ਨੂੰ ਬੁੱਤਪ੍ਰਸਤੀ ਵੱਲ ਲਿਜਾਇਆ ਜਾ ਰਿਹਾ ਹੈ ਕਿਉਂਕਿ ਜੇਕਰ ਅੱਜ ਗੁਰੂ ਸਾਹਿਬਾਨ ਤੇ ਐਨੀਮੇਟਡ ਫਿਲਮਾਂ ਨੂੰ ਸੰਗਤ ਨੇ ਸਵੀਕਾਰ ਕਰ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਫਿਲਮਸਾਜ਼ ਗੁਰੂ ਸਾਹਿਬਾਨ ਜਾਂ ਸਿੱਖ ਯੋਧਿਆਂ ਦੇ ਕਿਰਦਾਰ ਕਿਸੇ ਵਿਅਕਤੀ ਜਾਂ ਐਕਟਰ ਤੋਂ ਕਰਵਾਉਣ ਚ ਪਿੱਛੇ ਨਹੀ ਹਟਣਗੇ।ਉਨਾਂ ਕਿਹਾ ਕਿ ਸਮੁੱਚੀ ਸਿੱਖ ਸੰਗਤ ਅਤੇ ਸਿੱਖ ਸੰਸਥਾਵਾਂ ਨੂੰ ਦਾਸਤਾਨ ਏ ਸਰਹੰਦ ਨਾਮਕ ਫਿਲਮ ਦਾ ਵਿਰੋਧ ਕਰਨਾ ਚਾਹੀਦਾ ਹੈ ਤਾਂਕਿ ਅੱਗੇ ਅਜਿਹੀਆਂ ਐਨੀਮੇਟਡ ਫਿਲਮਾਂ ਨਾ ਬਣਨ।ਉਕਤ ਸੰਕੇਤਕ ਵਿਰੋਧ ਪ੍ਰਦਰਸ਼ਨ ਵਿੱਚ ਭਾਈ ਗੁਰਪਾਲ ਸਿੰਘ ਧਿੰਗੜ,ਭਾਈ ਗੁਰਸੇਵਕ ਸਿੰਘ ਮਾਨ ਬੀਬੜੀਆਂ,ਭਾਈ ਸਰਬਜੀਤ ਸਿੰਘ ਖਾਲਸਾ ਸਮੇਤ ਕੁਝ ਬੱਚੇ ਵੀ ਸ਼ਾਮਿਲ ਹੋਏ। 
 

Animated-Film-Protest-Bathinda-Dastan-A-Sirhind-



TOP HEADLINES


ਸਾਈਬਰ ਸੈੱਲ ਨੇ ਲੜਕੀ ਸਮੇਤ 3 ਠੱਗਾਂ ਨੂੰ ਕੀਤਾ ਗ੍ਰਿਫ਼ਤਾਰ, 9
ਗਾਹਕ ਦੀ ਉਡੀਕ ਕਰਦਾ ਨੌਜਵਾਨ 25 ਗ੍ਰਾਮ ਸਮੈਕ ਸਮੇਤ ਕਾਬੂ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ
ਲੁਧਿਆਣਾ : 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜ
ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ
Cm Bhagwant Mann : ਲੋਕ ਸਭਾ ਚੋਣਾਂ ਸੰਬੰਧੀ ਮੀਡੀਆ ਨਾਲ ਗੱਲਬ
ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੋਟਰਾਂ 'ਚ ਜਾਗਰੂਕਤਾ ਪੈਦ
ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ
ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ
ਸੰਗਰੂਰ ਜ਼ਿਲ੍ਹੇ ਵਿੱਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾ
ਐਸ.ਡੀ.ਐਮ. ਅਹਿਮਦਗੜ ਨੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ
ਇੰਨੋਸੈਂਟ ਹਾਰਟਸ ਵਿੱਚ 'ਹੈਰੀਟੇਜ ਕਲੱਬ' ਦੇ ਵਿਦਿਆਰਥੀਆਂ ਨੇ 'ਸ
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ
ਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ
*ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਟ੍ਰੈਫਿਕ ਪੁਲਿਸ ਬਠਿੰਡਾ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ
ਚੰਡੀਗੜ੍ਹ ਏਅਰਪੋਰਟ 'ਤੇ ਕਰੀਬ 1 ਕਰੋੜ ਰੁਪਏ ਦਾ ਸੋਨਾ ਬਰਾਮਦ
ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 41987622

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us