; ਸਕੋਲਰਨੇਸਨ ਫਾਊਡੇਸ਼ਨ ਵੱਲੋਂ ਆਯੋਜਿਤ ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਪਹੁੰਚੇ ਸਨ ਕੇਂਦਰੀ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਉਹ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਲੁਧਿਆਣਾ ਦੇ ਫੋਕਲ ਪੁਆਇੰਟ ਵਿਖੇ ਸੀਆਈਸੀਯੂ ਕੰਪਲੈਕਸ ਵਿਚ ਸਕੋਲਰਨੇਸ਼ਨ ਫਾਊਂਡੇਸ਼ਨ ਵੱਲੋਂ ਸੰਵਿਧਾਨ ਦਿਵਸ ਮੌਕੇ ਇਕ ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਸਵਿਧਾਨ ਅਤੇ ਇਸਦਾ ਲੋਕਤੰਤਰ ਦੁਨੀਆਂ ਵਿਚ ਸਭ ਤੋਂ ਵਧੀਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਅਫਸਰਸ਼ਾਹੀ ਅੰਗਰੇਜ਼ਾਂ ਦੇ ਦੌਰ ਦੇ ਹਿਸਾਬ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸੂਬੇ ਦੇ ਕਾਨੂੰਨ ਅਤੇ ਵਿਵਸਥਾ ਉਪਰ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸੂਬੇ ਵਿੱਚ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀਆਂ ਲਈ ਮੁਹਈਆ ਕਰਵਾਈ ਜਾਂਦੀਆਂ ਸਕੀਮਾਂ ਨੂੰ ਲਾਗੂ ਕਰਨ ਬਾਰੇ ਵੀ ਗੱਲ ਆਖੀ। Byte: ਇਕਬਾਲ ਸਿੰਘ ਲਾਲਪੁਰਾ, ਚੇਅਰਮੈਨ, ਕੌਮੀ ਘੱਟ-ਗਿਣਤੀ ਕਮਿਸ਼ਨ ਇਸ ਮੌਕੇ ਫਾਊਂਡੇਸ਼ਨ ਦੇ ਮੁਖੀ ਜਤਿੰਦਰ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹਰ ਸਾਲ ਇਸ ਸਮਾਗਮ ਦਾ ਯਤਨ ਕੀਤਾ ਜਾਂਦਾ ਹੈ ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪਹੁੰਚੇ ਸਨ ਜਿਨ੍ਹਾਂ ਨੇ ਉਦਯੋਗਪਤੀਆਂ ਨੂੰ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ।
Iqbal-Singh-Lalpura-Chairman-Miniority-Commission-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)