--ਜ਼ਿਲ੍ਹੇ ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਕੀਤੀ ਹਾਸਲ
ਬਠਿੰਡਾ15 ਮਾਰਚ (ਪਰਵਿੰਦਰ ਜੀਤ ਸਿੰਘ) ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਵੀ.ਕੇ. ਜੰਜੂਆ ਅੱਜ ਇੱਥੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਵੀ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਅਤੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਸਿਰੋਪਾਓ, ਲੋਈ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਉਪਰੰਤ ਮੁੱਖ ਸਕੱਤਰ ਸ਼੍ਰੀ ਵੀ.ਕੇ. ਜੰਜੂਆ ਨੇ ਬਾਬਾ ਦੀਪ ਸਿੰਘ ਦੇ ਭੌਰੇ ਦੇ ਦਰਸ਼ਨ ਵੀ ਕੀਤੇ ਤੇ ਉਥੇ ਨਤਮਸਤਕ ਹੋਏ। ਇਸ ਦੌਰਾਨ ਇੰਸਪੈਕਟਰ ਜਰਨਲ ਬਠਿੰਡਾ ਰੇਂਜ ਸ਼੍ਰੀ ਐਸਪੀਐਸ ਪਰਮਾਰ, ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰ.ਪੀ ਸਿੰਘ ਅਤੇ ਪੰਜਾਬ ਕ੍ਰਿਕਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜ਼ਰ ਰਹੇ।
ਇਸ ਮੌਕੇ ਮੁੱਖ ਸਕੱਤਰ ਪੰਜਾਬ ਸ੍ਰੀ ਵੀ.ਕੇ.ਜੰਜੂਆ ਨੇ ਕਿਹਾ ਕਿ ਉਹ ਗੁਰੂ ਘਰ ਆਸ਼ੀਰਵਾਦ ਲੈਣ ਲਈ ਆਏ ਹਨ ਤੇ ਉਨ੍ਹਾਂ ਨੂੰ ਇੱਥੇ ਆਉਣ ਤੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀ ਵੀ.ਕੇ.ਜੰਜੂਆ ਦੇ ਸਥਾਨਕ ਦਫ਼ਤਰ ਨਗਰ ਕੌਂਸਲ ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਇੱਥੇ ਉਨ੍ਹਾਂ ਵੱਲੋਂ ਮੌਜੂਦ ਵੱਖ-ਵੱਖ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ੍ਰੀ ਗਗਨਦੀਪ ਸਿੰਘ, ਡੀ.ਐਸ.ਪੀ. ਸ੍ਰੀ ਬੂਟਾ ਸਿੰਘ, ਤਹਿਸੀਲਦਾਰ ਰਮਨਦੀਪ ਕੌਰ ਆਦਿ ਅਧਿਕਾਰੀ ਹਾਜ਼ਰ ਸਨ।
Punjab-Chief-Secretary-Vijay-Kumar-Janjua
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)