ਨਸ਼ਿਆਂ ਖਿਲਾਫ ਜਾਗਰੂਕਤਾ ਪੈਦਾ ਕਰਦਿਆਂ ਨੌਜਵਾਨਾ ਨੂੰ ਜੋੜਿਆ ਜਾ ਰਿਹੈ ਖੇਡਾਂ ਨਾਲ
ਨੌਜਵਾਨਾਂ ਨੂੰ ਨਸ਼ਿਆ ਖਿਲਾਫ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਐਨਕਾਰਡ ਮੁਹਿੰਮ ਤਹਿਤ ਖੇਡ ਵਿਭਾਗ ਲਗਾਤਾਰ ਸਰਗਰਮ ਹੈ। ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਖੇਡ ਵਿਭਾਗ ਵੱਲੋਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਜਿਲ੍ਹਾ ਖੇਡ ਅਫਸਰ ਫਾਜਿਲਕਾ ਸ੍ਰੀ ਗੁਰਪ੍ਰੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਨਸ਼ਿਆ ਖਿਲਾਫ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ 19 ਜੁਲਾਈ 2024 ਨੂੰ ਸਵੇਰੇ 9 ਵਜੇ ਤੋਂ ਦੁਪਿਹਰ 2 ਵਜੇ ਤੱਕ ਗਾੱਡਵਿਨ ਪਬਲਿਕ ਸਕੂਲ, ਘੱਲੂ (ਫਾਜਿਲਕਾ) ਵਿਖੇ ਬਾਕਸਿੰਗ ਗੇਮ ਦੇ ਮੁਕਾਬਲੇ ਕਰਵਾਏ ਜਾਣੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, ਅੰਡਰ- 17 ਅਤੇ ਅੰਡਰ 19 ਉਮਰ ਵਰਗ ਦੇ ਖਿਡਾਰੀ ਭਾਗ ਲੈ ਸਕਣਗੇ।
ਇਨ੍ਹਾ ਖੇਡ ਮੁਕਾਬਲਿਆਂ ਦਾ ਮੁੱਖ ਮੰਤਵ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਅਤੇ ਖਿਡਾਰੀਆਂ ਨੂੰ ਨਸ਼ਿਆਂ ਦੇ ਬੂਰੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਾਕਸਿੰਗ ਦੇ ਕੋਚ ਸ਼੍ਰੀ ਮੋਹਿਤ ਨਾਲ 98889-87795 ਸਪੰਰਕ ਕੀਤਾ ਜਾ ਸਕਦਾ ਹੈ।
Powered by Froala Editor
Athletics-Meet-Fazilka-Ssp-Dr-Pargya-Jain-Drive-Against-Drugs-Drugs-Free-Punjab
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)