ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਵੀਂ ਖੇਡ ਪਨੀਰੀ ਲਈ ਸੁਨਹਿਰੀ ਮੌਕਾ, ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ 4 ਅਗਸਤ ਨੂੰ

Jul21,2024 | Gurvinder Singh | Sas Nagar



ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ

ਟਰਾਇਲ ਪੋਲੋ ਗਰਾਊਂਡ, ਪਟਿਆਲਾ ਵਿੱਚ 04 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 06 ਵਜੇ ਤਕ ਕਰਵਾਏ ਜਾਣਗੇ

ਲੜਕੇ ਲੜਕੀਆਂ (12 ਤੋਂ 14 ਸਾਲ) ਲੈ ਸਕਦੇ ਨੇ ਹਿੱਸਾ


ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ  ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ, ਮਾਲੇਰਕੋਟਲਾ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ 'ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ ਜਾਵੇਗਾ।

ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੀ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ।ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਜ਼ਿਲ੍ਹਿਆਂ ਵਿੱਚ ਟਰਾਇਲ  ਕਰਵਾਏ ਜਾਣਗੇ ਤੇ ਇਹਨਾਂ ਦੇ ਨਾਲ ਲੱਗਦੇ ਜ਼ਿਲ੍ਹੇ ਦੇ ਖਿਡਾਰੀ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। ਜਿਵੇਂ ਕਿ ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਜਨਮ ਮਿਤੀ 2010,2011,2012, ਪਟਿਆਲਾ ਵਿਖੇ ਕਰਵਾਏ ਜਾਣ ਵਾਲੀ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।

ਇਹਨਾਂ ਟਰਾਇਲਾਂ ਵਿੱਚ ਖਿਡਾਰੀਆਂ ਨੂੰ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਜਾਵੇਗੀ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ,ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ,  ਮਾਲੇਰਕੋਟਲਾ ਦੇ ਟਰਾਇਲ ਪੋਲੋ ਗਰਊਡ, ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲਣਗੇ, ਭਾਗ ਲੈਣ ਵਾਲੇ ਚਾਹਵਾਨ ਖਿਡਾਰੀ ਅਧਾਰ ਕਾਰਡ, ਉਮਰ ਦੇ ਸਬੂਤ ਦੇ ਸਬੰਧਤ ਸਰਟੀਫਿਕੇਟ, 04 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ 4 ਅਗਸਤ ਨੂੰ ਪੋਲੋ ਗਰਊਡ, ਪਟਿਆਲਾ ਦੇ ਸਟੇਡੀਅਮ ਵਿਖੇ ਰਿਪੋਰਟ ਕਰਨ ਤੇ ਵਧੇਰੇ ਜਾਣਕਾਰੀ ਲਈ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਮੇਟੀ ਇੰਚਾਰਜ ਬਖਸ਼ੀਸ਼ ਸਿੰਘ ਨਾਲ ਫੋਨ ਨੰਬਰ 9872409600 'ਤੇ ਸੰਪਰਕ ਕਰ ਸਕਦੇ ਹਨ।

Powered by Froala Editor

Sports-Trials-Under-Talent-Identification-Program-On-August-04-Cycling-Federation-Of-India



TOP HEADLINES


ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਅਜੋਲੀ ਵਿਖੇ ਕੀਤਾ ਧ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕ
ਡੀ.ਸੀ ਨੇ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕੀਤੀ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ
ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵ
ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਮੁੱਖ ਮੰਤਰੀ ਪ੍ਰਧਾਨ ਮੰਤਰੀ
*ਮਹਿਲਾ ਏਸ਼ੀਅਨ ਚੈਂਪੀਅਨਜ਼ ਮੁਕਾਬਲੇ ਦੀ ਟਰਾਫੀ ਦਾ ਮੋਹਾਲੀ ਪੁੱ
ਚੋਰੀ ਦੀਆਂ ਸਕੂਟਰੀਆਂ ਅਤੇ ਮੋਬਾਇਲ ਫੋਨ ਸਮੇਤ ਦੋ ਮੁਲਜਮ ਗ੍ਰਿਫਤ
72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ 'ਤੇ ਸਿੱਖਿਆ ਮੰਤਰ
ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ
Nri ਔਰਤ ਨਾਲ ਮੋਹਾਲੀ ’ਚ ਹੋਈ ਲੁੱਟ: ਢਾਈ ਤੋਲੇ ਸੋਨੇ ਦੀ ਚੇਨ ਖ
ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਬੰਪਰ ਆਮਦ ਸ਼ੁਰੂ – ਹਰਚੰਦ ਸ
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ),
ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇ
ਲਾਡੋਵਾਲ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋ 48 ਘੰਟਿਆਂ ਲਈ ਧਰਨੇ ਨ
ਜਥੇਦਾਰ ਧਾਮੀ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਸਤੀਫ਼ਾ ਨਾਮਨਜ਼ੂਰ
ਵਿਜੀਲੈਂਸ ਬਿਊਰੋ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43420643

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us