ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਤਹਿਤ ਬਲਾਕ ਪੱਧਰੀ ਖੇਡਾਂ ਦੀ ਸਮਾਂ ਸਾਰਣੀ ਜਾਰੀ

Aug26,2025 | Jagrati Lahar Bureau | Malerkotla

* ਹੁਣ 'ਖੇਡਾਂ ਵਤਨ ਪੰਜਾਬ ਦੀਆਂ' ਦੀ ਮਸ਼ਾਲ ਮਾਰਚ 30 ਅਗਸਤ ਨੂੰ ਪਹੁੰਚੇਗਾ ਮਾਲੇਰਕੋਟਲਾ

* ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਟੂਰਨਾਮੈਂਟ ਜ਼ਿਲ੍ਹੇ ਵਿੱਚ 04 ਸਤੰਬਰ ਤੋਂ - ਰਾਕੇਸ਼ ਗਰਗ

                   ਮੁੱਖ ਮੰਤਰੀ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਨੇ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ '' ਖੇਡਾਂ ਵਤਨ ਪੰਜਾਬ ਦੀਆਂ ''ਸੀਜਨ-4 ਤਹਿਤ ਬਲਾਕ ਪੱਧਰੀ ਖੇਡਾਂ ਦੇ ਪ੍ਰੋਗਰਾਮ ਦਾ ਸ਼ਡਿਊਲ ਜਾਰੀ ਕਰਦਿਆ ਦੱਸਿਆ ਕਿ ਹੁਣ 'ਖੇਡਾਂ ਵਤਨ ਪੰਜਾਬ ਦੀਆਂ' ਦੀ ਮਸ਼ਾਲ ਮਾਰਚ 30 ਅਗਸਤ ਨੂੰ ਮਾਲੇਰਕੋਟਲਾ ਵਿਖੇ ਪੁਜੇਗੀ ।ਜਿਕਰਯੋਗ ਹੈ ਕਿ ਇਹ ਟਾਰਚ ਰਿਲੇਅ (ਮਸ਼ਾਲ) ਪਹਿਲਾ ਵੱਖ ਵੱਖ ਜ਼ਿਲ੍ਹਿਆਂ ਤੋਂ ਹੁੰਦੀ ਹੋਈ ਮਾਲੇਰਕੋਟਲਾ 27 ਅਗਸਤ ਨੂੰ ਪੁਜਣੀ ਸੀ ।

                    ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 04 ਸਤੰਬਰ ਤੋਂ 13 ਸਤੰਬਰ ਤੱਕ ਬਲਾਕ ਪੱਧਰ ਤੇ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ । ਉਨ੍ਹਾਂ ਨੇ ਦੱਸਿਆ ਕਿ ਬਲਾਕ ਮਾਲੇਰਕੋਟਲਾ ਵਿਖੇ ਖੇਡ ਮੁਕਾਬਲੇ 04 ਸਤੰਬਰ ਤੋਂ 06 ਸਤੰਬਰ ਤੱਕ ਸਥਾਨਕ ਖੇਡ ਸਟੇਡੀਅਮ ਡਾ.ਜਾਕਿਰ ਹੂਸੈਨ, ਤਾਰਾ ਕਾਨਵੈਂਟ ਸਕੂਲ ਮਾਲੇਰਕੋਟਲਾ, ਅਲਫਲਾ ਪਬਲਿਕ ਸਕੂਲ ਅਤੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਕਰਵਾਏ ਜਾਣਗੇ । ਇਸੇ ਤਰ੍ਹਾਂ ਬਲਾਕ ਅਹਿਮਦਗੜ੍ਹ ਵਿਖੇ 08 ਤੋਂ 10 ਸਤੰਬਰ ਤੱਕ ਦਾ ਟਾਊਨ ਸਕੂਲ, ਬਾਲੇਵਾਲ ਵਿਖੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ।

          ਬਲਾਕ ਪੱਧਰੀ ਟੂਰਨਾਮੈਂਟ ਸਬੰਧੀ ਹੋਰ ਜਾਣਕਾਰੀ ਦਿੰਦਿਆ ਉਨ੍ਹਾਂ ਦੱਸਿਆ ਕਿ ਬਲਾਕ ਅਮਰਗੜ੍ਹ ਵਿਖੇ 11 ਸਤੰਬਰ ਤੋਂ 13 ਸਤੰਬਰ ਤੱਕ ਖੇਡ ਸਟੇਡੀਅਮ, ਬਨਭੌਰਾ ਵਿਖੇ ਖੇਡਾਂ ਦੇ ਟੂਰਨਾਮੈਂਟ ਕਰਵਾਏ ਜਾਣਗੇ ।

          ਉਨ੍ਹਾਂ ਨੇ ਖੇਡ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਗਾਊਂ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਿਆਰੀਆਂ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਣ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਡੀਅਮ ਦੀ ਸਾਫ਼-ਸਫ਼ਾਈ, ਖਿਡਾਰੀਆਂ  ਦੇ ਖਾਣ-ਪੀਣ,ਟਰਾਂਸਪੋਰਟ, ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ ਆਦਿ ਲਈ ਲੋੜੀਂਦੇ ਪ੍ਰਬੰਧ ਜਲਦ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ।


Powered by Froala Editor

Khedan-Watan-Punjab-Diyan-Season-4



TOP HEADLINES


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49846182

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us