ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੀ ਮਸ਼ਾਲ ਮੋਗਾ ਪਹੁੰਚਣ ਤੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਾਨਦਾਰ ਸਵਾਗਤ

Aug28,2025 | Jagrati Lahar Bureau | Dharamkot (moga)

ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰ ਰਹੀ ਹਰ ਯੋਗ ਉਪਰਾਲੇ-ਵਿਧਾਇਕ ਧਰਮਕੋਟ

 ਪਿਛਲੇ ਸਾਲ ਵਾਂਗ ਇਸ ਸਾਲ ਵੀ ਖਿਡਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਮੋਗਾ ਦਾ ਨਾਮ ਰੌਸ਼ਨ ਕਰਨਗੇ-ਡਿਪਟੀ ਕਮਿਸ਼ਨਰ

             ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਿੰਨ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-4 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਇਹ ਮਸ਼ਾਲ ਅੱਜ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ। ਜਿਸ ਦਾ ਧਰਮਕੋਟ ਵਿਖੇ ਹਲਕਾ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਜ਼ਿਲ੍ਹਾ ਖੇਡ ਅਫ਼ਸਰ ਮੋਗਾ ਨਾਲ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ।

            ਵਿਧਾਇਕ ਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-4 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਤਹਿਤ ਬਲਾਕ ਪੱਧਰੀ ਖੇਡਾਂ 8 ਸਤੰਬਰ ਤੋਂ 15 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਖੇਡਾਂ 25 ਸਤੰਬਰ ਤੋਂ 5 ਅਕਤੂਬਰ ਤੱਕ ਅਤੇ ਰਾਜ ਪੱਧਰੀ ਖੇਡਾਂ ਤਿੰਨ ਗੇੜਾਂ ਵਿੱਚ ਆਯੋਜਿਤ ਹੋਣਗੀਆਂ। ਜਿੰਨਾ ਦੀ ਤਰੀਕ ਬਾਅਦ ਵਿੱਚ ਘੋਸ਼ਿਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਮੋਗਾ ਵਿਖੇ 3 ਸਤੰਬਰ ਤੋਂ ਫੁੱਟਬਾਲ, ਐਥਲੈਟਿਕ, ਖੋਹ ਖੋਹ, ਵਾਲੀਬਾਲ, ਸ਼ੂਟਿੰਗ, ਸਮੈਸ਼ਿੰਗ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ।

            ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਹੁਸ਼ਿਆਰਪੁਰ ਵਿਖੇ 3 ਸਤੰਬਰ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਚੌਥੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।

            ਅੱਜ ਇਹ ਮਸ਼ਾਲ ਪਿੰਡ ਕਾਲੇਕੇ, ਧਰਮਕੋਟ ਤੋਂ ਹੁੰਦੀ ਹੋਈ ਬੱਸ ਸਟੈਂਡ ਮੋਗਾ ਤੇ ਗੋਧੇਵਾਲਾ ਵਿਖੇ ਪਹੁੰਚੀ, ਜਿੱਥੋਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀ ਅਗਵਾਈ ਵਿੱਚ ਮਸ਼ਾਲ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਮੇਅਰ ਨਿਗਰ ਨਿਗਮ ਸ੍ਰ. ਬਲਜੀਤ ਸਿੰਘ ਚਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਤੇ ਹੋਰ ਅਧਿਕਾਰੀ ਹਾਜਰ ਸਨ।

            ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਖਿਡਾਰੀਆਂ ਨੂੰ ਪੂਰੇ ਜੋਸ਼ ਦੀ ਭਾਵਨਾ ਨਾਲ ਇਹਨਾਂ ਖੇਡਾਂ ਦਾ ਹਿੱਸਾ ਬਣਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਹਨਾਂ ਖੇਡਾਂ ਨੂੰ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਯੋਜਿਤ ਕਰਵਾਉਣ ਲਈ ਹਰੇਕ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕਿਸੇ ਵੀ ਖਿਡਾਰੀ ਨੂੰ ਇਹਨਾਂ ਖੇਡਾਂ ਦਰਮਿਆਨ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ 29 ਅਗਸਤ ਨੂੰ ਇੱਥੋਂ ਹੀ ਮਸ਼ਾਲ ਨੂੰ ਜ਼ਿਲ੍ਹਾ ਲੁਧਿਆਣਾ ਲਈ ਰਵਾਨਾ ਕੀਤਾ ਜਾਵੇਗਾ।  ਉਹਨਾਂ ਉਮੀਦ ਜਤਾਈ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨਗੇ।ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਵੰਡ ਕੇ ਉਹਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ।


Powered by Froala Editor

Kheda-Watan-Punjab-Diyan-2025-Season-3-Registration-Start-Eservices-punjab-



TOP HEADLINES


*ਹਮਾਰੇ ਰਾਮ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜ
ਪਾਵਰਕਾਮ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ:
*ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21
Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ਏ.ਡੀ.ਆਈ.ਪੀ
ਡਿਪਟੀ ਕਮਿਸ਼ਨਰ ਨੇ ਜੰਗੀ ਪੱਧਰ ’ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਘ
ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪ
*ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰ
*ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ,
ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ,
ਪੰਜਾਬ ਵਿਧਾਨ ਸਭਾ 'ਚ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ
*ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾ
ਬਘੇਲ ਨੇ ਕਾਂਗਰਸੀਆਂ ਨੂੰ ਆਪਸੀ ਮਤਭੇਦ ਭੁਲਾਉਣ ਦੀ ਅਪੀਲ ਕੀਤੀ
ਡੀਐਮਸੀ ਐਂਡ ਐਚ ਵਿਖੇ ਨੈਸ਼ਨਲ ਐਪੀਲੈਪਸੀ ਕਾਨਫਰੰਸ (econ 2026
ਵੜਿੰਗ ਦਾ ਵਾਅਦਾ, ਘੱਟੋ-ਘੱਟ 60 ਨਵੇਂ ਚਿਹਰਿਆਂ ਨੂੰ ਮੌਕਾ ਦਿੱਤ
ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰ
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51269292

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us