​ਖੇਡਾਂ ਵਤਨ ਪੰਜਾਬ ਦੀਆਂ-2025 ਦੀ ਮਸ਼ਾਲ ਦਾ ਮਾਲੇਰਕੋਟਲਾ ਪਹੁੰਚਣ ’ਤੇ ਗਰਮ ਜੋਸ਼ੀ ਨਾਲ ਹੋਇਆ ਸ਼ਾਨਦਾਰ ਸਵਾਗਤ

Aug31,2025 | Jagrati Lahar Bureau | Malerkotla

·  ਵਿਧਾਇਕ ਮਾਲੇਰਕੋਟਲਾ ਨੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ  ਵੱਧ-ਚੜ੍ਹ ਕੇ ਹਿੱਸਾ

ਲੈਣ ਲਈ ਕੀਤਾ ਪ੍ਰੇਰਿਤ


            ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ-2025’ ਸੀਜਨ-ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੰਗਰੂਰ ਤੋਂ ਸ਼ੁਰੂ ਕੀਤੀ ਮਸ਼ਾਲ ਅੱਜ ਵੱਖ ਵੱਖ ਜ਼ਿਲ੍ਹਿਆਂ ਤੋਂ ਹੁੰਦੀ ਹੋਈ ਦੇਰ ਸ਼ਾਮ ਜ਼ਿਲ੍ਹਾ ਲੁਧਿਆਣਾ ਤੋਂ ਮਾਲੇਰਕੋਟਲਾ ਵਿਖੇ ਪੁੱਜੀ ਜਿਲ੍ਹਾ ਲੁਧਿਆਣਾ ਤੋਂ ਪੈਰ੍ਹਾ ਐਥਲੀਟ ਮੁਹੰਮਦ ਇਆਸਰਏਸੀਅਨ ਪੈਰ੍ਹਾ ਗੇਮਜਬਰਾਊਜ ਮੈਡਲਿਸਟ ਵੱਲੋ ਮਸਾਲ ਰਸੀਵ ਕੀਤੀ ਗਈ

                ਜਾਗਰੂਕਤਾ ਮਸ਼ਾਲ ਦੇ ਸਥਾਨਕ ਜਾਕਿਰ ਹੁਸੈਨ ਸਟੇਡੀਅਮ ਵਿਖੇ ਪਹੁੰਚਣ ਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨਕੁਲਵੰਤ ਸਿੰਘ ਗੱਜਣਮਾਜਰਾਤਹਿਸੀਲਦਾਰ ਰੀਤੂ,ਪੀ.ਏ.ਟੂ ਵਿਧਾਇਕ ਮਾਲੇਰਕੋਟਲਾ ਗੁਰਮੁੱਖ ਸਿੰਘ,ਪ੍ਰਧਾਨ ਸੰਤੋਖ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਤੋਂ ਇਲਾਵਾ ਵੱਡੀ ਤਦਾਰ ਵਿੱਚ ਖੇਡ ਪ੍ਰੇਮੀ ਵੀ ਮੌਜੂਦ ਸਨ 

            ਇਸ ਦੌਰਾਨ ਮਸ਼ਾਲ ਮਾਰਚ ਵਿਚ ਹਿੱਸਾ ਲੈ ਰਹੇ ਸਮੂਹ ਖੇਡ ਪ੍ਰੇਮੀਆਂਖਿਡਾਰੀਆਂ ਅਤੇ ਕੋਚਾਂ ਦਾ ਸਥਾਨਕ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਸਵਾਗਤ ਕਰਦੇ ਹੋਏ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਚੋਥੀ ਵਾਰ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਆਪਣਾ ਅਹਿਮ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਖੇਡਾਂ ਨਾਲ ਜੁੜ ਕੇ ਨਸ਼ੇ ਤੋਂ ਦੂਰ ਰਹੇਗੀ ਅਤੇ ਪੰਜਾਬ ਇਕ ਵਾਰ ਫਿਰ ਹੱਸਦਾ-ਵਸਦਾਖੇਡਦਾ ਅਤੇ ਰੰਗਲਾ ਪੰਜਾਬ ਬਣ ਸਕੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਵਿਚ ਇਕ ਵਾਰ ਫਿਰ ਖੇਡਾਂ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖੇਡਾਂ ਵਿਚ ਬਹੁਤ ਕਾਬਲੀਅਤ ਰੱਖਦੇ ਹਨ ਬੱਸ ਉਨ੍ਹਾਂ ਨੂੰ ਸਹੀ ਪਲੇਟਫਾਰਮ ਦੀ ਜ਼ਰੂਰਤ ਸੀਜੋ ਕਿ ਮੌਜੂਦਾ ਪੰਜਾਬ ਸਰਕਾਰ ਨੇ  ਖੇਡਾਂ ਵਤਨ ਪੰਜਾਬ ਦੀਆਂ’ ਨਾਲ ਮੁਹੱਈਆ ਕਰਵਾਇਆ ਹੈ। 

            ਉਨ੍ਹਾਂ ਕਿਹਾ ਕਿ ਮਸ਼ਾਲ ਨੌਜਵਾਨਾਂ ਨੂੰ  ਖੇਡਾਂ ਵਤਨ ਪੰਜਾਬ ਦੀਆਂ ” ਨਾਲ ਜੋੜਨ ਵਿਚ ਸਫ਼ਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਬਲਾਕਜ਼ਿਲ੍ਹਾ ਅਤੇ ਸੂਬਾ ਪੱਧਰ ਤੱਕ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ”  ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਵਿਚ ਨਵੀਂ ਉਮੀਦ ਜਗਾਈ ਹੈ। 

            ਉਹਨਾਂ ਕਿਹਾ ਕਿ ਅੱਜ ਤੱਕ ਦੀਆਂ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਨੌਜਵਾਨ ਸ਼ਕਤੀ ਨੂੰ ਆਪਣੇ ਸਵਾਰਥਾਂ ਲਈ ਵਰਤਿਆ ਹੈ  ਉਹਨਾਂ ਨੂੰ ਪੜ੍ਹਾਈ ਅਤੇ ਨੌਕਰੀਆਂ ਦੇਣ ਦੀ ਬਜਾਏ ਉਹਨਾਂ ਨੂੰ ਨਸ਼ਿਆਂ ਦੇ ਦਰਿਆ ਵਿੱਚ ਰੋੜ੍ਹ ਦਿੱਤਾ ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਦੇ ਭਵਿੱਖ ਨੂੰ ਚਮਕਾਉਣ ਲਈ ਉਹਨਾਂ ਨੂੰ ਨਸ਼ਿਆਂ ਨਾਲੋਂ ਨਿਖੇੜ ਕੇ ਖੇਡਾਂ ਅਤੇ ਪੜ੍ਹਾਈ ਵਾਲੇ ਪਾਸੇ ਲਗਾਉਣ ਦਾ ਉਪਰਾਲਾ ਕੀਤਾ ਹੈ  ਜਿਸ ਸਦਕਾ ਪਿਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ੍ਹਨ ਲਈ ਸਪੋਰਟਸ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ  ਉਨ੍ਹਾ ਦੱਸਿਆ ਕਿ ਜਾਗਰੂਕਤਾ ਮਸਾਲ ਨੂੰ ਮਾਲੇਰਕੋਟਲਾ ਤੋਂ ਪਟਿਆਲਾ ਜ਼ਿਲ੍ਹੇ ਲਈ ਰਵਾਨਾ ਕੀਤਾ ਜਾਵੇਗਾ 

Powered by Froala Editor

Kheda-Watan-Punjab-Diyan-202-Season-Mashal-Rally-Malerkotla



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49180656

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us