ਬੰਗਲੁਰੂ ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

Oct25,2025 | Jagrati Lahar Bureau | Chandigarh

 

ਪਾਈਥੀਅਨ ਖੇਡਾਂ ਦੇ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਕਰੇਗੀ ਦੂਜੇ ਫੈਡਰੇਸ਼ਨ ਕੱਪ ਦੀ ਮੇਜ਼ਬਾਨੀ

 

ਗੱਤਕਾ ਸੋਨ ਤਗਮਾ ਜੇਤੂ ਮਾਸਕੋ ਵਿਖੇ ਅੰਤਰਰਾਸ਼ਟਰੀ ਪਾਈਥੀਅਨ ਖੇਡਾਂ ਚ ਲੈਣਗੇ ਭਾਗ

 

ਚੰਡੀਗੜ੍ਹ25 ਅਕਤੂਬਰ2025 : ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੇ ਮੁਕਾਬਲੇ ਦੇਖਣ ਲਈ ਤਿਆਰ ਹੈ ਜਿੱਥੇ 7 ਤੋਂ 9 ਨਵੰਬਰ2025 ਤੱਕ ਦੇਸ਼ ਦੀਆਂ ਬੇਮਿਸਾਲ ਖੇਡ ਅਤੇ ਸੱਭਿਆਚਾਰਕ ਪ੍ਰਤਿਭਾਵਾਂ ਦਾ ਇੱਕ ਵੱਡਾ ਯਾਦਗਾਰੀ ਰਾਸ਼ਟਰੀ ਇਕੱਠ ਹੋਵੇਗਾ। ਇਹ ਵੱਕਾਰੀ ਸਮਾਗਮ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਮੌਕੇ ਦੇਸ਼ ਭਰ ਦੀਆਂ ਖੇਡਾਂ ਦੇ ਭਵਿੱਖਤ ਮਾਰਗ ਨੂੰ ਨਵਾਂ ਰੂਪ ਦੇਣ ਦੀ ਮਿਸਾਲ ਪੈਦਾ ਕਰੇਗਾ।

  ਜੀਕੇਵੀਕੇਯੂਨੀਵਰਸਿਟੀ ਆਫ਼ ਐਗਰੀਕਲਚਰਲ ਸਾਇੰਸਜ਼ਬੰਗਲੌਰ ਵਿਖੇ ਇਸ ਰੋਮਾਂਚਕ ਖੇਡ ਉਤਸਵ ਦੌਰਾਨਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਕੌਮੀ ਗੱਤਕਾ ਗਵਰਨਿੰਗ ਸੰਸਥਾਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨਜੀਏਆਈ)ਵੱਲੋਂ ਦੂਜੇ ਫੈਡਰੇਸ਼ਨ ਗੱਤਕਾ ਕੱਪ ਦੀ ਮੇਜ਼ਬਾਨੀ ਵੀ ਕਤਾ ਜਾਵੇਗੀ। ਇਹ ਸਮਾਗਮ ਪਾਈਥੀਅਨ ਕੌਂਸਲ ਆਫ਼ ਇੰਡੀਆ (ਪੀਸੀਆਈ) ਨਾਲ ਰਣਨੀਤਕ ਭਾਈਵਾਲੀ ਵਿੱਚ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਦੇ ਨਾਲ-ਨਾਲ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖੇਡ ਉਤਸਵ ਵਿੱਚ ਸ਼ਮੂਲੀਅਤ ਪੁਰਾਤਨ ਖੇਡ ਗੱਤਕਾ ਨੂੰ ਇੱਕ ਪ੍ਰਮੁੱਖ ਗਲੋਬਲ ਪਲੇਟਫਾਰਮ 'ਤੇ ਅੱਗੇ ਵਧਾਉਣ ਲਈ ਕੀਤੀ ਗਈ ਹੈ।

  ਪੀਸੀਆਈ ਦੇ ਚੇਅਰਮੈਨ ਬਿਜੇਂਦਰ ਗੋਇਲ ਅਤੇ ਪ੍ਰਧਾਨ ਸ਼ਾਂਤਨੂ ਅਗ੍ਰਹਰੀ ਨੇ ਸਾਰੇ ਰਵਾਇਤੀ ਮਾਰਸ਼ਲ ਆਰਟਸ ਅਤੇ ਸੱਭਿਆਚਾਰਕ ਸੰਗਠਨਾਂ ਨਾਲ ਵਿਆਪਕ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਈਥੀਅਨ ਖੇਡਾਂ ਇੱਕ ਇਤਿਹਾਸਕ ਪਹਿਲਕਦਮੀ ਵਜੋਂ ਸਵਦੇਸ਼ੀ ਖੇਡਾਂ ਨੂੰ ਸ਼ਕਤੀ ਪ੍ਰਦਾਨ ਕਰਨਗੀਆਂ ਅਤੇ ਨੌਜਵਾਨ ਐਥਲੀਟਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮੱਲਾਂ ਮਾਰਨ ਲਈ ਢਾਂਚਾਗਤ ਮਾਰਗ ਪੇਸ਼ ਕਰਨਗੀਆਂ। ਪੀਸੀਆਈ ਇੰਨਾਂ ਖੇਡਾਂ ਦੌਰਾਨ ਪੇਸ਼ੇਵਰ ਮਿਆਰਾਂ ਨੂੰ ਬਣਾਈ ਰੱਖਣ ਲਈ ਹਰ ਤਰਾਂ ਦੀ ਸਹਾਇਤਾਰਿਹਾਇਸ਼ਭੋਜਨ ਅਤੇ ਟੂਰਨਾਮੈਂਟ ਕਿੱਟਾਂ ਵੀ ਪ੍ਰਦਾਨ ਕਰੇਗੀ।

  ਇਸ ਖੁਲਾਸੇ ਕਰਦਿਆਂ ਐਨਜੀਏਆਈ ਦੇ ਪ੍ਰਧਾਨ ਤੇ ਸਟੇਟ ਐਵਾਰਡੀ ਹਰਜੀਤ ਸਿੰਘ ਗਰੇਵਾਲ ਨੇ ਐਲਾਨ ਕੀਤਾ ਕਿ ਇਸ ਦੋਹਰੀ ਚੈਂਪੀਅਨਸ਼ਿਪ ਦੌਰਾਨ ਐਨਜੀਏਆਈ ਵੱਲੋਂ ਰਾਸ਼ਟਰੀ ਗੱਤਕਾ ਟੀਮ ਦੀ ਚੋਣ ਕੀਤੀ ਜਾਵੇਗੀ ਜੋ ਅਗਲੇ ਸਾਲ ਮਾਸਕੋ ਵਿੱਚ ਹੋਣ ਵਾਲੀਆਂ ਪਹਿਲੀਆਂ ਅੰਤਰਰਾਸ਼ਟਰੀ ਪਾਈਥੀਅਨ ਸੱਭਿਆਚਾਰਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਦੱਸਿਆ ਕਿ ਗੱਤਕਾ ਖਿਡਾਰੀ ਸਿਰਫ਼ ਤਗਮਿਆਂ ਲਈ ਹੀ ਜ਼ੋਰਦਾਰ ਮੁਕਾਬਲੇ ਨਹੀਂ ਕਰਨਗੇ ਸਗੋਂ ਉਨ੍ਹਾਂ ਨੂੰ ਦੋਹਰੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

  ਗੱਤਕਾ ਪ੍ਰਮੋਟਰ ਗਰੇਵਾਲਜੋ ਕਿ ਪੀਸੀਆਈ ਦੇ ਉਪ-ਪ੍ਰਧਾਨ ਵੀ ਹਨਨੇ ਇੰਨਾਂ ਮੁਕਾਬਲਿਆਂ ਵਿੱਚ ਦਸ ਰਾਜਾਂ ਦੇ 19 ਸਾਲ ਤੋਂ ਘੱਟ ਉਮਰ ਵਰਗ ਦੇ ਗੱਤਕਾ ਖਿਡਾਰੀ ਵਿਅਕਤੀਗਤ ਅਤੇ ਟੀਮ ਈਵੈਂਟਾਂ ਵਿੱਚ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਆਪਣੀ ਜੰਗਜੂ ਕਲਾ ਦੇ ਜੌਹਰ ਦਿਖਾਉਣਗੇ। ਉਨ੍ਹਾਂ ਕਿਹਾ ਕਿ ਸਾਰੇ ਸੋਨ ਤਗਮਾ ਜੇਤੂਆਂ ਦੀ ਕੌਮਾਂਤਰੀ ਪਾਈਥੀਅਨ ਸੱਭਿਆਚਾਰਕ ਖੇਡਾਂ ਲਈ ਭਾਰਤੀ ਦਲ ਵਿੱਚ ਸਿੱਧੀ ਚੋਣ ਕੀਤੀ ਜਾਵੇਗੀ। ਉਨਾਂ ਇਸ ਕਦਮ ਨੂੰ ਗੱਤਕੇ ਦੀ ਸ਼ਾਨਦਾਰ ਵਿਸ਼ਵ ਯਾਤਰਾ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ।

  ਐਨਜੀਏਆਈ ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਨੇ ਕਿਹਾ ਇੱਕ ਸਤਿਕਾਰਿਤ ਰਵਾਇਤੀ ਮਾਰਸ਼ਲ ਆਰਟ ਤੋਂ ਇੱਕ ਮਾਨਤਾ ਪ੍ਰਾਪਤ ਅੰਤਰਰਾਸ਼ਟਰੀ ਖੇਡ ਵੱਲ ਵਧਣ ਸਬੰਧੀ ਇਹ ਚੈਂਪੀਅਨਸ਼ਿਪ ਗੱਤਕੇ ਦੀ ਤਰੱਕੀ ਵਿੱਚ ਇੱਕ ਪਰਿਭਾਸ਼ਿਤ ਅਧਿਆਇ ਦੀ ਨਿਸ਼ਾਨਦੇਹੀ ਕਰੇਗੀ। ਉਨਾਂ ਇਸ ਕਿਹਾ ਕਿ ਇਹ ਸਿਰਫ਼ ਮੁਕਾਬਲੇ ਹੀ ਨਹੀਂ ਸਗੋਂ ਭਾਰਤ ਦੇ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਅਸਾਧਾਰਨ ਐਥਲੈਟਿਕ ਉੱਤਮਤਾ ਦਾ ਇੱਕ ਸ਼ਾਨਦਾਰ ਪਾਇਦਾਨ ਹੋਣਗੇ।

  ਉਨ੍ਹਾਂ ਅੱਗੇ ਕਿਹਾ ਕਿ ਸਾਲ 2004 ਵਿੱਚ ਸਥਾਪਨਾ ਤੋਂ ਬਾਅਦ ਐਨਜੀਏਆਈ ਨੇ ਇਸ ਪ੍ਰਾਚੀਨ ਮਾਰਸ਼ਲ ਕਲਾ ਦੀ ਸੰਭਾਲਸੰਚਾਲਨ ਅਤੇ ਆਧੁਨਿਕੀਕਰਨ ਲਈ ਅਣਥੱਕ ਯਤਨ ਕੀਤੇ ਹਨ। ਵਿਸ਼ਵ ਗੱਤਕਾ ਫੈਡਰੇਸ਼ਨ ਦੇ ਅੰਤਰਰਾਸ਼ਟਰੀ ਸਹਿਯੋਗ ਅਤੇ ਪਾਈਥੀਅਨ ਖੇਡਾਂ ਦੀ ਭਾਈਵਾਲੀ ਵਰਗੀਆਂ ਦੂਰਦਰਸ਼ੀ ਪਹਿਲਕਦਮੀਆਂ ਰਾਹੀਂ ਐਨਜੀਏਆਈ ਗੱਤਕੇ ਨੂੰ ਵਿਸ਼ਵ ਪੱਧਰੀ ਖੇਡਾਂ ਵਿੱਚ ਸ਼ਾਮਲ ਕਰਾਉਣ ਦੀ ਕੋਸ਼ਿਸ਼ ਵਿੱਚ ਹੈ।

  ਹਰਜੀਤ ਸਿੰਘ ਗਰੇਵਾਲ ਨੇ ਐਲਾਨ ਕੀਤਾ ਕਿ ਇਹ ਏਕੀਕ੍ਰਿਤ ਚੈਂਪੀਅਨਸ਼ਿਪ ਗੱਤਕੇ ਲਈ ਇੱਕ ਇਤਿਹਾਸਕ ਪੁਲਾਂਘ ਹੈ। ਅਸੀਂ ਸਿਰਫ਼ ਇੱਕ ਟੂਰਨਾਮੈਂਟ ਦਾ ਆਯੋਜਨ ਹੀ ਨਹੀਂ ਕਰ ਰਹੇ ਸਗੋਂ ਭਾਰਤ ਦੇ ਪ੍ਰਸਿੱਧ ਗੱਤਕਾ ਖਿਡਾਰੀਆਂ ਨੂੰ ਵਿਸ਼ਵ ਮੰਚ 'ਤੇ ਲਾਂਚ ਕਰ ਰਹੇ ਹਾਂ ਜਿੱਥੇ ਇਤਿਹਾਸਕ ਕਲਾ ਨੂੰ ਵੱਡੀ ਮਹਿਮਾ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਇੰਨਾਂ ਖੇਡਾਂ ਵਿੱਚ ਬੇਮਿਸਾਲ ਗੱਤਕਾ ਹੁਨਰਬਿਹਤਰ ਅਨੁਸ਼ਾਸਨਅਤੇ ਨਿਪੁੰਨ ਮਾਰਸ਼ਲ ਕਲਾ ਦਾ ਰੋਮਾਂਚਕ ਪ੍ਰਦਰਸ਼ਨ ਸੱਭਿਆਚਾਰਕ ਵਿਰਾਸਤ ਦਾ ਸ਼ਕਤੀਸ਼ਾਲੀ ਪ੍ਰਤੀਕ ਹੋਵੇਗਾ।

Powered by Froala Editor

Gatkabaz-Poised-For-Spectacular-Three-day-Gatka-Showdown-In-Bengaluru-From-November-7



TOP HEADLINES


*ਹਮਾਰੇ ਰਾਮ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜ
ਪਾਵਰਕਾਮ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ:
*ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21
Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ਏ.ਡੀ.ਆਈ.ਪੀ
ਡਿਪਟੀ ਕਮਿਸ਼ਨਰ ਨੇ ਜੰਗੀ ਪੱਧਰ ’ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਘ
ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪ
*ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰ
*ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ,
ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ,
ਪੰਜਾਬ ਵਿਧਾਨ ਸਭਾ 'ਚ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ
*ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾ
ਬਘੇਲ ਨੇ ਕਾਂਗਰਸੀਆਂ ਨੂੰ ਆਪਸੀ ਮਤਭੇਦ ਭੁਲਾਉਣ ਦੀ ਅਪੀਲ ਕੀਤੀ
ਡੀਐਮਸੀ ਐਂਡ ਐਚ ਵਿਖੇ ਨੈਸ਼ਨਲ ਐਪੀਲੈਪਸੀ ਕਾਨਫਰੰਸ (econ 2026
ਵੜਿੰਗ ਦਾ ਵਾਅਦਾ, ਘੱਟੋ-ਘੱਟ 60 ਨਵੇਂ ਚਿਹਰਿਆਂ ਨੂੰ ਮੌਕਾ ਦਿੱਤ
ਕੁਝ ਸੋਸ਼ਲ ਮੀਡੀਆ ਹੈਂਡਲਾਂ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੁਆਰ
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 1
*ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51269560

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us