ਕੌਮੀ ਗੱਤਕਾ ਰਿਫਰੈਸ਼ਰ ਕੋਰਸ : ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ

Dec13,2025 | Jagrati Lahar Bureau | Chandigarh

ਲਗਾਤਾਰ ਸਮਰੱਥਾ-ਵਿਕਾਸ ਨਿਰਪੱਖ ਖੇਡ ਦੀ ਗਾਰੰਟੀ: ਕਲਸਾਨੀ ** ਕੌਮਾਂਤਰੀ ਮਾਮਲੇ ਡਾਇਰੈਕਟੋਰੇਟ ਵੱਲੋਂ ਗੱਤਕੇ ਦੇ ਵਿਸ਼ਵਵਿਆਪੀ ਵਿਸਤਾਰ ਦੀਆਂ ਕਈ ਯੋਜਨਾਵਾਂ: ਫੂਲ ਰਾਜ ਸਿੰਘ ** ਚੰਡੀਗੜ੍ਹ, 13 ਦਸੰਬਰ 2025 : ਇੱਥੇ ਗੁਰਦੁਆਰਾ ਬਾਬੇ ਕੇ ਸੈਕਟਰ 53 ਵਿੱਚ ਸ਼ੁਰੂ ਹੋਏ ਤੀਸਰੇ ਕੌਮੀ ਗੱਤਕਾ ਰਿਫਰੈਸ਼ਰ ਕੋਰਸ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਤਕਨੀਕੀ ਅਧਿਕਾਰੀਆਂ ਸ਼ਾਮਲ ਹੋਏ। ਇਸ ਤਿੰਨ ਰੋਜ਼ਾ ਸਸ਼ਕਤੀਕਰਨ ਪ੍ਰੋਗਰਾਮ ਦਾ ਮਕਸਦ ਗੱਤਕਾ ਖੇਡ ਵਿੱਚ ਤਕਨੀਕੀ ਮਾਪਦੰਡਾਂ ਨੂੰ ਮਜ਼ਬੂਤ ਕਰਨਾ, ਨਿਯਮਾਂ ਦੀ ਇਕਸਾਰ ਪਾਲਣਾ ਯਕੀਨੀ ਬਣਾਉਣਾ ਅਤੇ ਮੁਕਾਬਲਿਆਂ ਦੇ ਸੁਚਾਰੂ ਤੇ ਪਾਰਦਰਸ਼ੀ ਸੰਚਾਲਨ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਕੋਰਸ ਵਿੱਚ ਮਾਹਿਰਾਂ ਨੇ ਸਕੋਰਿੰਗ ਪ੍ਰਣਾਲੀ, ਫਾਊਲ ਮੁਲਾਂਕਣ, ਮੁਕਾਬਲਾ ਯੋਜਨਾ, ਟੂਰਨਾਮੈਂਟ ਪ੍ਰਬੰਧਨ ਅਤੇ ਗੱਤਕਾ ਮੈਦਾਨ ਵਿੱਚ ਆਫੀਸ਼ੀਅਲਾਂ ਦੀ ਕਾਰਗੁਜ਼ਾਰੀ ਵਰਗੇ ਮਹੱਤਵਪੂਰਣ ਵਿਸ਼ਿਆਂ ‘ਤੇ ਲੈਕਚਰ ਦਿੱਤੇ। ਗੱਤਕਾ ਅਧਿਕਾਰੀਆਂ ਨੇ ਪ੍ਰੈਕਟੀਕਲ ਸੈਸ਼ਨਾਂ ਵਿੱਚ ਵੀ ਹਿੱਸਾ ਲਿਆ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਸਕੋਰਿੰਗ ਬਾਰੇ ਫ਼ੈਸਲਾ ਲੈਣ ਦੀ ਯੋਗਤਾ ਅਤੇ ਤਕਨੀਕੀ ਕੰਟਰੋਲ ਹੋਰ ਨਿਖਾਰਨ ਦਾ ਮੌਕਾ ਮਿਲਿਆ। ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਉਦਘਾਟਨੀ ਸੈਸ਼ਨ ਦੌਰਾਨ ਗੱਤਕਾ ਖੇਡ ਵਿੱਚ ਅਨੁਸ਼ਾਸਨ ਕਾਇਮ ਰੱਖਣ ਬਾਰੇ ਇੱਕ ਮਹੱਤਵਪੂਰਣ ਐਲਾਨ ਕੀਤਾ। ਗੱਤਕਾ ਪ੍ਰਮੋਟਰ ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਵੀ ਪ੍ਰਧਾਨ ਹਨ, ਨੇ ਦੱਸਿਆ ਕਿ ਫੈਡਰੇਸ਼ਨ ਦੀ ਅੰਤਰਰਾਸ਼ਟਰੀ ਗੱਤਕਾ ਨਿਯਮਾਵਲੀ ਵਿੱਚ ‘ਬਲੈਕ ਕਾਰਡ’ ਨੂੰ ਚੌਥੇ ਫਾਊਲ ਕਾਰਡ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਤਕਨੀਕੀ ਆਫੀਸ਼ੀਅਲਾਂ ਦੀ ਗਰਿਮਾ ਤੇ ਮਰਯਾਦਾ ਨੂੰ ਬਰਕਰਾਰ ਰੱਖਣਾ, ਮੁਕਾਬਲਿਆਂ ਦਾ ਸੁਚਾਰੂ ਸੰਚਾਲਨ ਯਕੀਨੀ ਬਣਾਉਣਾ ਅਤੇ ਬਾਊਟ ਦੌਰਾਨ ਖਿਡਾਰੀਆਂ ਵਿੱਚ ਢੁਕਵਾਂ ਅਨੁਸ਼ਾਸਨ ਕਾਇਮ ਰੱਖਣਾ ਹੈ। ਇਹ ਦੰਡ ਕਾਰਡ ਕਿਸੇ ਵੀ ਖਿਡਾਰੀ ਦੇ ਅਨੁਸ਼ਾਸਨਹੀਨ, ਅਸ਼ੋਭਨੀਕ, ਬੇਲਗਾਮ ਜਾਂ ਅਣਚਾਹੇ ਵਰਤਾਰੇ ਮੌਕੇ ਵਰਤਿਆ ਜਾਵੇਗਾ। ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਵਾਈਸ-ਚੇਅਰਮੈਨ ਸੁਖਚੈਨ ਸਿੰਘ ਕਲਸਾਨੀ ਨੇ ਕਿਹਾ ਕਿ ਲਗਾਤਾਰ ਸਿਖਲਾਈ ਅਤੇ ਸਮਰੱਥਾ-ਵਿਕਾਸ ਨਿਰਪੱਖ ਖੇਡ ਪ੍ਰਣਾਲੀ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਬੋਲਦਿਆਂ ਗੱਤਕਾ ਐਸੋਸੀਏਸ਼ਨ ਆਫ ਚੰਡੀਗੜ੍ਹ ਦੇ ਚੇਅਰਮੈਨ ਹਰਦੀਪ ਸਿੰਘ ਬੁਟਰੇਲਾ, ਮਿਊਂਸਿਪਲ ਕੌਂਸਲਰ ਨੇ ਦੱਸਿਆ ਕਿ ਅਜਿਹੇ ਰਿਫਰੈਸ਼ਰ ਕੋਰਸ ਆਫੀਸ਼ੀਅਲਾਂ ਦੀ ਯੋਗਤਾ ਅਤੇ ਤਜਰਬੇ ਵਿੱਚ ਵਾਧਾ ਕਰਦੇ ਹਨ ਅਤੇ ਗੱਤਕਾ ਖੇਡ ਦੀ ਅੰਤਰਰਾਸ਼ਟਰੀ ਭਰੋਸੇਯੋਗਤਾ ਨੂੰ ਵੀ ਮਜ਼ਬੂਤ ਕਰਦੇ ਹਨ। ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਫੂਲ ਰਾਜ ਸਿੰਘ ਨੇ ਵਿਸ਼ਵ ਗੱਤਕਾ ਫੈਡਰੇਸ਼ਨ ਦੀਆਂ ਭਵਿੱਖੀ ਯੋਜਨਾਵਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਦੌਰਾਨ ਵੱਖ-ਵੱਖ ਦੇਸ਼ਾਂ ਵਿੱਚ ਰਾਸ਼ਟਰੀ ਗੱਤਕਾ ਫੈਡਰੇਸ਼ਨਾਂ ਬਣਾਉਣ, ਤਕਨੀਕੀ ਆਫੀਸ਼ੀਅਲਾਂ ਲਈ ਉੱਚ-ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਉਣੇ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲੇ ਆਯੋਜਿਤ ਕਰਨ ਵਾਸਤੇ ਕਦਮ ਤੇਜ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯਤਨ ਗੱਤਕਾ ਖੇਡ ਨੂੰ ਵਿਸ਼ਵ ਖੇਡ ਮੰਚ ‘ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ। ਇਸ ਰਿਫਰੈਸ਼ਰ ਕੋਰਸ ਦੌਰਾਨ ਸਿਖਲਾਈ ਵਰਕਸ਼ਾਪਾਂ, ਪ੍ਰੈਕਟੀਕਲ ਅਭਿਆਸ, ਮੁਲਾਂਕਣ ਅਤੇ ਮਸਨੂਈ ਮੁਕਾਬਲਿਆਂ ਰਾਹੀਂ ਸਰਟੀਫਾਈਡ ਆਫੀਸ਼ੀਅਲਾਂ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਿਆਰੀ ਅਤੇ ਯੋਗਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸੰਯੁਕਤ ਸਕੱਤਰ ਬਲਜੀਤ ਸਿੰਘ ਸੈਣੀ, ਨੈਸ਼ਨਲ ਕੋਆਰਡੀਨੇਟਰ ਹਰਸਿਮਰਨ ਸਿੰਘ ਤੇ ਸਟੇਟ ਕੋਆਰਡੀਨੇਟਰ ਸ਼ੈਰੀ ਸਿੰਘ, ਨਰਿੰਦਰਪਾਲ ਸਿੰਘ ਸੀਨੀਅਰ ਰੈਫਰੀ, ਨਰਿੰਦਰਪਾਲ ਸਿੰਘ ਸੰਯੁਕਤ ਸਕੱਤਰ ਹਰਿਆਣਵੀ ਗੱਤਕਾ ਐਸੋਸੀਏਸ਼ਨ ਅਤੇ ਸ਼ਿਵ ਕੁਮਾਰ ਵੀ ਹਾਜ਼ਰ ਸਨ।

Gatka-Officials-Converge-In-National-Refresher-Course



TOP HEADLINES


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49846533

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us