ਕੌਮੀ ਗੱਤਕਾ ਰਿਫਰੈਸ਼ਰ ਕੋਰਸ : ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਖਿਡਾਰੀਆਂ ਦੇ ਅਨੁਸ਼ਾਸਨਹੀਨ ਵਰਤਾਰੇ ‘ਤੇ ਬਲੈਕ ਕਾਰਡ ਲਾਗੂ

Dec14,2025 | Gurwinder Singh | Chandigarh


 

ਲਗਾਤਾਰ ਸਮਰੱਥਾ-ਵਿਕਾਸ ਨਿਰਪੱਖ ਖੇਡ ਦੀ ਗਾਰੰਟੀ: ਕਲਸਾਨੀ

 

ਕੌਮਾਂਤਰੀ ਮਾਮਲੇ ਡਾਇਰੈਕਟੋਰੇਟ ਵੱਲੋਂ ਗੱਤਕੇ ਦੇ ਵਿਸ਼ਵਵਿਆਪੀ ਵਿਸਤਾਰ ਦੀਆਂ ਕਈ ਯੋਜਨਾਵਾਂ: ਫੂਲ ਰਾਜ ਸਿੰਘ

 

ਚੰਡੀਗੜ੍ਹ, 14 ਦਸੰਬਰ 2025 : ਇੱਥੇ ਗੁਰਦੁਆਰਾ ਬਾਬੇ ਕੇ ਸੈਕਟਰ 53 ਵਿੱਚ ਸ਼ੁਰੂ ਹੋਏ ਤੀਸਰੇ ਕੌਮੀ ਗੱਤਕਾ ਰਿਫਰੈਸ਼ਰ ਕੋਰਸ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਤਕਨੀਕੀ ਅਧਿਕਾਰੀਆਂ ਸ਼ਾਮਲ ਹੋਏ। ਇਸ ਤਿੰਨ ਰੋਜ਼ਾ ਸਸ਼ਕਤੀਕਰਨ ਪ੍ਰੋਗਰਾਮ ਦਾ ਮਕਸਦ ਗੱਤਕਾ ਖੇਡ ਵਿੱਚ ਤਕਨੀਕੀ ਮਾਪਦੰਡਾਂ ਨੂੰ ਮਜ਼ਬੂਤ ਕਰਨਾਨਿਯਮਾਂ ਦੀ ਇਕਸਾਰ ਪਾਲਣਾ ਯਕੀਨੀ ਬਣਾਉਣਾ ਅਤੇ ਮੁਕਾਬਲਿਆਂ ਦੇ ਸੁਚਾਰੂ ਤੇ ਪਾਰਦਰਸ਼ੀ ਸੰਚਾਲਨ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਸ ਕੋਰਸ ਵਿੱਚ ਮਾਹਿਰਾਂ ਨੇ ਸਕੋਰਿੰਗ ਪ੍ਰਣਾਲੀਫਾਊਲ ਮੁਲਾਂਕਣਮੁਕਾਬਲਾ ਯੋਜਨਾਟੂਰਨਾਮੈਂਟ ਪ੍ਰਬੰਧਨ ਅਤੇ ਗੱਤਕਾ ਮੈਦਾਨ ਵਿੱਚ ਆਫੀਸ਼ੀਅਲਾਂ ਦੀ ਕਾਰਗੁਜ਼ਾਰੀ ਵਰਗੇ ਮਹੱਤਵਪੂਰਣ ਵਿਸ਼ਿਆਂ ਤੇ ਲੈਕਚਰ ਦਿੱਤੇ। ਗੱਤਕਾ ਅਧਿਕਾਰੀਆਂ ਨੇ ਪ੍ਰੈਕਟੀਕਲ ਸੈਸ਼ਨਾਂ ਵਿੱਚ ਵੀ ਹਿੱਸਾ ਲਿਆ ਜਿਨ੍ਹਾਂ ਵਿੱਚ ਉਨ੍ਹਾਂ ਨੂੰ ਸਕੋਰਿੰਗ ਬਾਰੇ ਫ਼ੈਸਲਾ ਲੈਣ ਦੀ ਯੋਗਤਾ ਅਤੇ ਤਕਨੀਕੀ ਕੰਟਰੋਲ ਹੋਰ ਨਿਖਾਰਨ ਦਾ ਮੌਕਾ ਮਿਲਿਆ।

ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਉਦਘਾਟਨੀ ਸੈਸ਼ਨ ਦੌਰਾਨ ਗੱਤਕਾ ਖੇਡ ਵਿੱਚ ਅਨੁਸ਼ਾਸਨ ਕਾਇਮ ਰੱਖਣ ਬਾਰੇ ਇੱਕ ਮਹੱਤਵਪੂਰਣ ਐਲਾਨ ਕੀਤਾ। ਗੱਤਕਾ ਪ੍ਰਮੋਟਰ ਗਰੇਵਾਲਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਵੀ ਪ੍ਰਧਾਨ ਹਨਨੇ ਦੱਸਿਆ ਕਿ ਫੈਡਰੇਸ਼ਨ ਦੀ ਅੰਤਰਰਾਸ਼ਟਰੀ ਗੱਤਕਾ ਨਿਯਮਾਵਲੀ ਵਿੱਚ ਬਲੈਕ ਕਾਰਡ’ ਨੂੰ ਚੌਥੇ ਫਾਊਲ ਕਾਰਡ ਵਜੋਂ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਤਕਨੀਕੀ ਆਫੀਸ਼ੀਅਲਾਂ ਦੀ ਗਰਿਮਾ ਤੇ ਮਰਯਾਦਾ ਨੂੰ ਬਰਕਰਾਰ ਰੱਖਣਾਮੁਕਾਬਲਿਆਂ ਦਾ ਸੁਚਾਰੂ ਸੰਚਾਲਨ ਯਕੀਨੀ ਬਣਾਉਣਾ ਅਤੇ ਬਾਊਟ ਦੌਰਾਨ ਖਿਡਾਰੀਆਂ ਵਿੱਚ ਢੁਕਵਾਂ ਅਨੁਸ਼ਾਸਨ ਕਾਇਮ ਰੱਖਣਾ ਹੈ। ਇਹ ਦੰਡ ਕਾਰਡ ਕਿਸੇ ਵੀ ਖਿਡਾਰੀ ਦੇ ਅਨੁਸ਼ਾਸਨਹੀਨਅਸ਼ੋਭਨੀਕਬੇਲਗਾਮ ਜਾਂ ਅਣਚਾਹੇ ਵਰਤਾਰੇ ਮੌਕੇ ਵਰਤਿਆ ਜਾਵੇਗਾ।

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਵਾਈਸ-ਚੇਅਰਮੈਨ ਸੁਖਚੈਨ ਸਿੰਘ ਕਲਸਾਨੀ ਨੇ ਕਿਹਾ ਕਿ ਲਗਾਤਾਰ ਸਿਖਲਾਈ ਅਤੇ ਸਮਰੱਥਾ-ਵਿਕਾਸ ਨਿਰਪੱਖ ਖੇਡ ਪ੍ਰਣਾਲੀ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਬੋਲਦਿਆਂ ਗੱਤਕਾ ਐਸੋਸੀਏਸ਼ਨ ਆਫ ਚੰਡੀਗੜ੍ਹ ਦੇ ਚੇਅਰਮੈਨ ਹਰਦੀਪ ਸਿੰਘ ਬੁਟਰੇਲਾਮਿਊਂਸਿਪਲ ਕੌਂਸਲਰ ਨੇ ਦੱਸਿਆ ਕਿ ਅਜਿਹੇ ਰਿਫਰੈਸ਼ਰ ਕੋਰਸ ਆਫੀਸ਼ੀਅਲਾਂ ਦੀ ਯੋਗਤਾ ਅਤੇ ਤਜਰਬੇ ਵਿੱਚ ਵਾਧਾ ਕਰਦੇ ਹਨ ਅਤੇ ਗੱਤਕਾ ਖੇਡ ਦੀ ਅੰਤਰਰਾਸ਼ਟਰੀ ਭਰੋਸੇਯੋਗਤਾ ਨੂੰ ਵੀ ਮਜ਼ਬੂਤ ਕਰਦੇ ਹਨ।

ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਫੂਲ ਰਾਜ ਸਿੰਘ ਨੇ ਵਿਸ਼ਵ ਗੱਤਕਾ ਫੈਡਰੇਸ਼ਨ ਦੀਆਂ ਭਵਿੱਖੀ ਯੋਜਨਾਵਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਾਲਾਂ ਦੌਰਾਨ ਵੱਖ-ਵੱਖ ਦੇਸ਼ਾਂ ਵਿੱਚ ਰਾਸ਼ਟਰੀ ਗੱਤਕਾ ਫੈਡਰੇਸ਼ਨਾਂ ਬਣਾਉਣਤਕਨੀਕੀ ਆਫੀਸ਼ੀਅਲਾਂ ਲਈ ਉੱਚ-ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਉਣੇ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲੇ ਆਯੋਜਿਤ ਕਰਨ ਵਾਸਤੇ ਕਦਮ ਤੇਜ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯਤਨ ਗੱਤਕਾ ਖੇਡ ਨੂੰ ਵਿਸ਼ਵ ਖੇਡ ਮੰਚ ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।

ਇਸ ਰਿਫਰੈਸ਼ਰ ਕੋਰਸ ਦੌਰਾਨ ਸਿਖਲਾਈ ਵਰਕਸ਼ਾਪਾਂਪ੍ਰੈਕਟੀਕਲ ਅਭਿਆਸਮੁਲਾਂਕਣ ਅਤੇ ਮਸਨੂਈ ਮੁਕਾਬਲਿਆਂ ਰਾਹੀਂ ਸਰਟੀਫਾਈਡ ਆਫੀਸ਼ੀਅਲਾਂ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਤਿਆਰੀ ਅਤੇ ਯੋਗਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸੰਯੁਕਤ ਸਕੱਤਰ ਬਲਜੀਤ ਸਿੰਘ ਸੈਣੀਨੈਸ਼ਨਲ ਕੋਆਰਡੀਨੇਟਰ ਹਰਸਿਮਰਨ ਸਿੰਘ ਤੇ ਸਟੇਟ ਕੋਆਰਡੀਨੇਟਰ ਸ਼ੈਰੀ ਸਿੰਘਨਰਿੰਦਰਪਾਲ ਸਿੰਘ ਸੀਨੀਅਰ ਰੈਫਰੀਨਰਿੰਦਰਪਾਲ ਸਿੰਘ ਸੰਯੁਕਤ ਸਕੱਤਰ ਹਰਿਆਣਵੀ ਗੱਤਕਾ ਐਸੋਸੀਏਸ਼ਨ ਅਤੇ ਸ਼ਿਵ ਕੁਮਾਰ ਵੀ ਹਾਜ਼ਰ ਸਨ।

Powered by Froala Editor

Gatka-Officials-Converge-In-National-Refresher-Course-Wgf-Introduces-Black-Card-For-Players-Unruly-Conduct



TOP HEADLINES


ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49178161

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us