ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ

Dec26,2025 | Gurvinder Singh Mohali | Mohali

 

ਗੱਤਕਾ ਮੁਕਾਬਲਿਆਂ ਚੋਂ ਖਾਲਸਾ ਸੇਵਾ ਦਲ ਗੱਤਕਾ ਅਖਾੜਾ ਜੇਤੂ ਰਿਹਾ

ਗੁਰਦੁਆਰਾ ਨਾਨਕ ਦਰਬਾਰ ਚ ਗੱਤਕਾ ਅਖਾੜਾ ਹੋਵੇਗਾ ਸ਼ੁਰੂ : ਫੂਲ ਰਾਜ ਸਿੰਘ

ਸ਼ਸਤਰ ਕਲਾ ਚ ਸਟੰਟਬਾਜੀ ਤੇ ਬਾਜ਼ੀਗਿਰੀ ਦਾ ਕੋਈ ਸਥਾਨ ਨਹੀਂ : ਹਰਜੀਤ ਗਰੇਵਾਲ

 

 ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ ਦੂਜੇ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਦੌਰਾਨ ਜੰਗਜੂ ਕਲਾ ਦੇ ਫਸਵੇਂ ਤੇ ਗਹਿਗੱਚ ਮੁਕਾਬਲੇ ਦੇਖਣ ਨੂੰ ਮਿਲੇ। ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਦੀ ਅਗਵਾਈ ਹੇਠ ਸੈਕਟਰ-91 ਸਥਿਤ ਗੁਰਦੁਆਰਾ ਨਾਨਕ ਦਰਬਾਰ ਦੇ ਨੇੜਲੇ ਮੈਦਾਨ ਵਿੱਚ ਹੋਏ ਵਿਰਾਸਤੀ ਮੁਕਾਬਲਿਆਂ ਦੌਰਾਨ ਖਾਲਸਾ ਸੇਵਾ ਦਲ ਗੱਤਕਾ ਅਖਾੜਾ ਮੋਹਾਲੀ ਜੇਤੂ ਰਿਹਾ। ਮਿਸਲ ਸ਼ਹੀਦਾਂ  ਗੱਤਕਾ ਅਖਾੜਾ ਨੇ ਦੂਜਾ ਸਥਾਨ ਜਦਕਿ ਮਾਤਾ ਸਾਹਿਬ ਦੇਵਾ ਗੱਤਕਾ ਅਖਾੜਾ (ਲੜਕੀਆਂ) ਨੇ ਤੀਜਾ ਸਥਾਨ ਹਾਸਲ ਕੀਤਾ।

ਲੜਕੀਆਂ ਦੇ ਸੋਟੀ-ਫੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਇਸ਼ਪ੍ਰੀਤ ਕੌਰ ਨੇ ਪਹਿਲਾ ਅਤੇ ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਵਰਗ ਵਿੱਚ ਲੜਕਿਆਂ ਵਿੱਚੋਂ ਇੰਦਰਜੀਤ ਸਿੰਘ ਨੇ ਪਹਿਲਾ ਅਤੇ ਬਘੇਲ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਸ਼ਸਤਰ ਕਲਾ ਦਾ ਫਾਈਨਲ ਮੁਕਾਬਲਾ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਨੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਫੂਲ ਰਾਜ ਸਿੰਘਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਸ਼ੁਰੂ ਕਰਵਾਇਆ।

ਆਪਣੇ ਸੰਬੋਧਨ ਵਿੱਚ ਸ. ਕੁਲਵੰਤ ਸਿੰਘ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲਣਬਾਣੀ ਤੇ ਵਿਰਸੇ ਦੀ ਸੰਭਾਲ ਕਰਨ ਅਤੇ ਸੇਵਾ ਭਾਵਨਾ ਜਾਰੀ ਰੱਖਣ ਲਈ ਬੱਚਿਆਂ ਨੂੰ ਵੱਧ ਤੋਂ ਵੱਧ ਗੁਰ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਉਕਤ ਸੁਸਾਇਟੀ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਉਣ ਦੀ ਸ਼ਲਾਘਾ ਕਰਦਿਆਂ ਹਾਜ਼ਰ ਮਾਪਿਆਂ ਨੂੰ ਕਿਹਾ ਕਿ ਅਗਲੇ ਸਾਲ ਵੱਧ ਤੋਂ ਵੱਧ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਸ਼ਾਮਿਲ ਕਰਵਾਉਣ।

ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਫੂਲ ਰਾਜ ਸਿੰਘ ਨੇ ਦੱਸਿਆ ਕਿ ਇਸ ਸਲਾਨਾ ਟੂਰਨਾਮੈਂਟ ਵਿੱਚ ਜ਼ਿਲ੍ਹੇ ਦੀਆਂ 9 ਗੱਤਕਾ ਟੀਮਾਂ ਦੇ ਗੱਤਕਈ ਸਿੰਘਾਂ ਨੇ ਯੁੱਧ ਕਲਾ ਦਾ ਬਿਹਤਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਿਰਾਸਤੀ ਖੇਡ ਨੂੰ ਵਿਦੇਸ਼ਾਂ ਵਿੱਚ ਹੋਰ ਪ੍ਰਫੁੱਲਿਤ ਕਰਨਬੱਚਿਆਂ ਨੂੰ ਬਾਣੇ ਤੇ ਸਿੱਖੀ ਨਾਲ ਜੋੜਨ ਅਤੇ ਵੱਧ ਤੋਂ ਵੱਧ ਗੱਤਕਾ ਟੀਮਾਂ ਬਣਾਉਣ ਲਈ ਵੱਖ-ਵੱਖ ਦੇਸ਼ਾਂ ਵਿੱਚ ਗੱਤਕਾ ਫੈਡਰੇਸ਼ਨਾਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਸੁਸਾਇਟੀ ਦੀ ਤਰਫੋਂ ਐਲਾਨ ਕੀਤਾ ਕਿ ਜਲਦ ਹੀ ਗੁਰਦੁਆਰਾ ਨਾਨਕ ਦਰਬਾਰ ਵਿਖੇ ਮਾਹਿਰ ਗੱਤਕਾ ਕੋਚ ਦੀ ਦੇਖ-ਰੇਖ ਹੇਠ ਗੱਤਕਾ ਅਖਾੜਾ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਗੱਤਕਾ ਪ੍ਰਮੋਟਰ ਹਰਜੀਤ ਗਰੇਵਾਲ ਨੇ ਗੱਤਕਾ ਖੇਡ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਇਸ ਸ਼ਸਤਰ ਵਿੱਦਿਆ ਵਿੱਚ ਸਟੰਟਬਾਜੀ ਤੇ ਬਾਜ਼ੀਗਿਰੀ ਦਾ ਕੋਈ ਸਥਾਨ ਨਹੀਂ ਜਿਸ ਕਰਕੇ ਸਮੂਹ ਗੱਤਕਾ ਅਖਾੜੇ ਤੇ ਗੱਤਕਈ ਸਿੰਘ ਅਜਿਹੀਆਂ ਸਟੰਟਬਾਜ਼ੀਆਂ ਤੋਂ ਦੂਰ ਰਹਿਣ।

ਹੋਰਨਾਂ ਤੋਂ ਇਲਾਵਾ ਇਸ ਮੌਕੇ ਹਰਸਿਮਰਨ ਸਿੰਘ ਬੱਲ ਡੀਐਸਪੀਰਜਿੰਦਰ ਸਿੰਘ ਸਿੱਧੂ ਪ੍ਰਧਾਨ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਸੈਕਟਰ 90-91, ਕੁਲਦੀਪ ਸਿੰਘ ਸਮਾਣਾਆਰ.ਪੀ. ਸ਼ਰਮਾ ਤੇ ਹਰਪਾਲ ਸਿੰਘ ਚੰਨਾ (ਦੋਵੇਂ ਸਾਬਕਾ ਐਮ.ਸੀ.)ਅਮਰਜੀਤ ਸਿੰਘ ਸੈਕਟਰ 94, ਗੁਰਦੀਪ ਸਿੰਘ ਟਿਵਾਣਾਗੁਰਮੀਤ ਸਿੰਘਨਿਹਾਲ ਸਿੰਘਗੁਰਬੀਰ ਸਿੰਘਪਲਵਿੰਦਰ ਸਿੰਘ ਗੋਰਾਇਆਵਿਕਰਮਜੀਤ ਸਿੰਘਹਰਪਾਲ ਸਿੰਘਜਸਮਿੰਦਰ ਸਿੰਘਹਰਪ੍ਰੀਤ ਸਿੰਘ ਸਰਾਓ ਤੇ ਦਿਲਦੀਪ ਸਿੰਘ ਆਦਿ ਵੀ ਹਾਜ਼ਰ ਸਨ।

ਇਸ ਮੌਕੇ ਜੱਜਮੈਂਟ ਟੀਮ ਵਿੱਚ ਹਰਸਿਮਰਨ ਸਿੰਘਸ਼ੈਰੀ ਸਿੰਘਨਰਿੰਦਰਪਾਲ ਸਿੰਘਪਰਦੀਪ ਸਿੰਘਅਨਮੋਲਪ੍ਰੀਤ ਕੌਰਮੋਨਿਕਾਜੱਗਪ੍ਰੀਤ ਸਿੰਘ ਅਤੇ ਹਰਪ੍ਰੀਤ ਕੌਰ ਨੇ ਸੇਵਾ ਨਿਭਾਈ।

Powered by Froala Editor

Parents-must-connect-children-with-gurbani-and-heritage-through-sikh-history-mla-kulwant-singh



TOP HEADLINES


ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49176394

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us