ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

May2,2026 | Jagrati Lahar Bureau | Kotkapura/faridkot


 
ਲੜਕੀਆਂ ਨੂੰ ਸਵੈ-ਰੱਖਿਆ ਤੇ ਜੰਗਜੂ ਕਲਾ ਚ ਨਿਪੁੰਨ ਕਰਨਾ ਸ਼ਲਾਘਾਯੋਗ ਕਾਰਜ : ਮਨਤਾਰ ਸਿੰਘ ਬਰਾੜ
 
ਬਾਬਾ ਫਰੀਦ ਗੁਰੂਕੁਲ ਕਾਲਜਿਜ ਵਿਖੇ ਸਪੀਕਰ ਸੰਧਵਾਂ ਜੇਤੂ ਖਿਡਾਰਨਾਂ ਨੂੰ ਕਰਨਗੇ ਇਨਾਮਾਂ ਦੀ ਵੰਡ
 
ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ)ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ।
         ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂਚੇਅਰਮੈਨ ਕੁਲਤਾਰ ਸਿੰਘ ਬਰਾੜਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲਜਨਰਲ ਸਕੱਤਰ ਤਲਵਿੰਦਰ ਸਿੰਘਨੈਸ਼ਨਲ ਕੋਚ ਨਰਿੰਦਰਪਾਲ ਸਿੰਘ ਪਾਰਸ ਅਤੇ ਪੈ੍ਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਦੇਖ-ਰੇਖ ਹੇਠ ਹੋ ਰਹੀ ਇਸ ਚੈਂਪੀਅਨਸ਼ਿਪ ਦੀ ਸਮਾਪਤੀ 3 ਮਈ ਐਤਵਾਰ ਨੂੰ ਸਵੇਰੇ 10:00 ਵਜੇ ਗੁਰੂਕੁਲ ਕਾਲਜ ਵਿੱਚ ਹੋਵੇਗੀਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਜੇਤੂ ਟੀਮਾਂ ਨੂੰ ਸਨਮਾਨਿਤ ਕਰਨਗੇ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ।         
         ਸ੍ਰ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਨੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਲੜਕੀਆਂ ਨੂੰ ਸਵੈ-ਰੱਖਿਆ ਅਤੇ ਜੰਗਜੂ ਕਲਾ ਵਿੱਚ ਨਿਪੁੰਨ ਕਰਨ ਦਾ ਕਾਰਜ ਸ਼ਲਾਘਾਯੋਗ ਹੈ। ਉਹਨਾ ਡਾ. ਮਨਜੀਤ ਸਿੰਘ ਢਿੱਲੋਂ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਅਤੇ ਵਿਦਿਅਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਬਹੁਮੁੱਲੀਆਂ ਸੇਵਾਵਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ। ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਅਤੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਦਾ ਉਤਸ਼ਾਹ ਵਧਾਉਂਦਿਆਂ ਇਸ ਚੈਂਪੀਅਨਸ਼ਿਪ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਹਨਾ ਆਖਿਆ ਕਿ ਦੋਵੇਂ ਦਿਨ ਲੰਗਰ ਦੀ ਅਤੁੱਟ ਸੇਵਾ ਵੀ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਜਾਵੇਗੀ।         
         ਆਪਣੇ ਸੰਬੋਧਨ ਦੌਰਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲੜਕੇ-ਲੜਕੀਆਂ ਨੂੰ ਗੱਤਕਾ ਕਲਾ ਦੇ ਨਾਲ-ਨਾਲ ਹੋਰ ਸਿੱਖ ਖੇਡਾਂ ਲਈ ਵੀ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਹਨਾ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। ਇਹ ਪ੍ਰਤੀਯੋਗਤਾ ਯੁੱਧ ਕਲਾਸਵੈ-ਜ਼ਾਬਤਾਮਰਿਆਦਾ ਅਤੇ ਪ੍ਰੰਪਰਾ ਦਾ ਇੱਕ ਅਨੋਖਾ ਸੁਮੇਲ ਪੇਸ਼ ਕਰੇਗੀ। ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 11 ਜ਼ਿਲ੍ਹਿਆਂ ਦੀਆਂ 250 ਤੋਂ ਵੱਧ ਲੜਕੀਆਂ ਵੱਖ-ਵੱਖ ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਹਰ ਉਮਰ ਦੀਆਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ ਦਾ ਸੁਨਹਿਰੀ ਮੌਕਾ ਮਿਲੇਗਾ।

Girls-12th-State-Gatka-Championship-Kicks-Off-At-Kotkapura-With-Ceremonial-Fervour



TOP HEADLINES


*ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦ
ਔਰਤਾਂ ਦੀ 'ਸਤਿਕਾਰ ਰਾਸ਼ੀ' ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹ
*ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤ
*ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋ
*ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿ
ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬ
*ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ
*ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰ
ਜਲੰਧਰ ਵਿੱਚ 'ਆਪ' ਨੇ ਅਕਾਲੀ ਦਲ ਅਤੇ ਭਾਜਪਾ ਨੂੰ ਦਿੱਤਾ ਵੱਡਾ ਸ
*ਸਿਰਫ਼ ਇੱਕ ਫੋਟੋ ਦੇ ਆਧਾਰ 'ਤੇ ਚੋਰੀ ਕਰਨ ਵਾਲਾ ਦੋਸ਼ੀ ਕਾਬੂ,
ਪੰਜਾਬ ਵਿੱਚ ਸਾਰੇ ਧਰਮਾਂ ਲਈ ਹੁਣ ਤੱਕ ਦਾ ਸਭ ਤੋਂ ਬਿਹਤਰੀਨ ਕੰਮ
ਜਾਅਲੀ ਅਤੇ ਮੈਨੂਅਲ ਐਨ.ਓ.ਸੀਜ਼ ਦੇ ਆਧਾਰ 'ਤੇ ਵੇਚੀ/ਖਰੀਦੀ ਜ਼ਮੀ
*ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿ
ਚੁੱਘ ਬਣੇ ਰਾਜ ਸਭਾ ਸਾਂਸਦ, ਮਾਂ ਬੋਲੀ ਪੰਜਾਬੀ ਵਿੱਚ ਚੁੱਕੀ ਸਹੁ
ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ
ਐਨਰਜੀ ਡਰਿੰਕ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਦੁਕਾਨਦਾਰ ਦੀ
*ਤਰੁਨ ਚੁੱਘ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਭਾਜਪਾ ਆਗੂਆਂ ਨੇ
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤ
ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50728262

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us