*ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ*
Jun8,2026
| Gurvinder Singh Mohali | Chandigarh
*ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਪਹਿਲੀ ਵਾਰ ਸਟੇਡੀਅਮ ਅੰਦਰ ਟੈਸਟ ਮੈਚ ਵੇਖਿਆ*
*ਮੀਤ ਹੇਅਰ ਤੇ ਸ਼ੁਭਮਨ ਗਿੱਲ ਦੇ ਪਿਤਾ ਨੇ ਵਿਦਿਆਰਥੀਆਂ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਕੇ ਮੈਚ ਵੇਖਿਆ*
ਨਿਊ ਚੰਡੀਗੜ੍ਹ, 8 ਜੂਨ
ਗੁਰਵਿੰਦਰ ਸਿੰਘ
ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸੱਦੇ ਉੱਤੇ ਅੱਜ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਨਿਊ ਚੰਡੀਗੜ੍ਹ ਸਥਿਤ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ। ਮੀਤ ਹੇਅਰ ਅਤੇ ਭਾਰਤੀ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਕੇ ਮੈਚ ਵੇਖਿਆ। ਭਾਰਤ ਨੇ ਇਹ ਟੈਸਟ ਮੈਚ ਇਕ ਪਾਰੀ ਅਤੇ 300 ਦੌੜਾਂ ਨਾਲ ਜਿੱਤਿਆ।
ਬਰਨਾਲਾ ਦੇ ਸਕੂਲ ਆਫ਼ ਐਮੀਨੈਂਸ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਅੱਜ ਕ੍ਰਿਕਟ ਸਟੇਡੀਅਮ ਅੰਦਰ ਪੂਰਾ ਦਿਨ ਰੰਗ ਬੰਨ੍ਹੀ ਰੱਖਿਆ ਅਤੇ ਨਿਰੰਤਰ ਤਾੜੀਆਂ ਦੀ ਗੜਗੜਾਹਟ ਨਾਲ ਖਿਡਾਰੀਆਂ ਦੀ ਹੌਸ਼ਲਾ ਅਫਜਾਈ ਕੀਤੀ। ਯੁਵਰਾਜ ਸਿੰਘ ਸਟੈਂਡ ਵਿੱਚ ਬੈਠੇ ਵਿਦਿਆਰਥੀਆਂ ਨੂੰ ਉਚੇਚੇ ਤੌਰ ਉੱਤੇ ਮਿਲਣ ਗਏ ਮੀਤ ਹੇਅਰ ਨੇ ਵਿਦਿਆਰਥੀਆਂ ਨਾਲ ਬੈਠ ਕੇ ਦੂਜੇ ਸੈਸ਼ਨ ਦੀ ਖੇਡ ਦਾ ਆਨੰਦ ਮਾਣਿਆ। ਵਿਦਿਆਰਥੀ ਬਹੁਤ ਉਤਸ਼ਾਹਤ ਸਨ ਜਿਨ੍ਹਾਂ ਹੱਥਾਂ ਵਿੱਚ ਖਿਡਾਰੀਆਂ ਤੇ ਟੀਮ ਦੇ ਸਪੋਰਟ ਵਿੱਚ ਬੈਨਰ, ਪੋਸਟਰ ਬਣਾਏ ਹੋਏ ਸਨ।ਸਾਰੇ ਵਿਦਿਆਰਥੀ ਉਹ ਸਨ, ਜੋ ਪਹਿਲੀ ਵਾਰ ਸਟੇਡੀਅਮ ਅੰਦਰ ਮੈਚ ਵੇਖਣ ਆਏ ਸਨ। ਵਿਦਿਆਰਥੀਆਂ ਨੇ ਮੀਤ ਹੇਅਰ ਅਤੇ ਪੀਸੀਏ ਦਾ ਵਿਸ਼ੇਸ਼ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਸ਼ੁਭਮਨ ਗਿੱਲ ਦੇ ਪਿਤਾ ਤੋਂ ਪੋਸਟਰਾਂ ਉੱਪਰ ਆਟੋਗ੍ਰਾਫ ਵੀ ਲਏ।
ਮੀਤ ਹੇਅਰ ਨੇ ਸਾਰੇ ਵਿਦਿਆਰਥੀਆਂ ਦਾ ਪੀਸੀਏ ਵੱਲੋਂ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਲਈ ਇਹ ਵੱਡਾ ਮੌਕਾ ਹੈ ਜਦੋਂ ਉਹ ਆਪਣੀ ਟੀਮ ਨੂੰ ਗਰਾਊਂਡ ਅੰਦਰ ਖੇਡਦਿਆਂ ਆਪਣੀਆਂ ਅੱਖਾਂ ਨਾਲ ਵੇਖਦੇ ਹੋਏ ਆਪਣੇ ਪਸੰਦੀਦਾ ਖਿਡਾਰੀਆਂ ਦੀ ਹੌਸਲਾ ਅਫਜਾਈ ਕਰ ਰਹੇ ਹਨ।
ਮੀਤ ਹੇਅਰ ਨੇ ਕਿਹਾ ਗਰਮੀਆਂ ਦੀ ਛੁੱਟੀਆਂ ਵਿੱਚ ਵਿਦਿਆਰਥੀਆਂ ਲਈ ਮੈਚ ਦੇਖਣ ਦਾ ਸੁਨਹਿਰੀ ਮੌਕਾ ਸੀ ਜਿਸ ਲਈ ਪੀਸੀਏ ਵੱਲੋਂ ਸੁਚੱਜਾ ਪ੍ਰਬੰਧ ਕੀਤਾ ਗਿਅ। ਪੀਸੀਏ ਵੱਲੋਂ ਵਿਦਿਆਰਥੀਆਂ ਦੇ ਆਉਣ-ਜਾਣ ਲਈ ਬੱਸਾਂ ਅਤੇ ਦੁਪਹਿਰ ਦੇ ਖਾਣੇ ਦੇ ਨਾਲ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਪੀਸੀਏ ਵੱਲੋਂ ਸੋਵੀਨਾਰ ਦੇ ਰੂਪ ਵਿੱਚ ਟੀ-ਸ਼ਰਟ ਦਿੱਤੀ ਗਈ।
ਇਸ ਮੌਕੇ ਬਰਨਾਲਾ ਦੇ ਜ਼ਿਲਾ ਮੈਨੇਜਰ ਖੇਡਾਂ ਸਿਮਰਦੀਪ ਸਿੰਘ ਤੇ ਸਕੂਲਾਂ ਦੇ ਇੰਚਾਰਜ ਵੀ ਮੌਜੂਦ ਸਨ।
Barnala-Govt-Students-Ipl-Afghanistan-Test-Mp-Meet-Hayer-