*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ*

Jun26,2026 | Jagrati Lahar Bureau | Samana



* ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪਣੀ ਪੂਰੀ ਤਾਕਤ ਖੇਡਾਂ ਵਿੱਚ ਅੱਗੇ ਵਧਣ ਵਿੱਚ ਲਗਾਉਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸਾਡੀ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪੂਰੇ ਪੰਜਾਬ ਵਿੱਚ 3,100 ਸਟੇਡੀਅਮ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸਮਾਣਾ ਵਿੱਚ 10.35 ਕਰੋੜ ਰੁਪਏ ਦੀ ਲਾਗਤ ਵਾਲਾ ਅੰਤਰਰਾਸ਼ਟਰੀ ਪੱਧਰ ਦਾ ਸਟੇਡੀਅਮ ਨੌਜਵਾਨਾਂ ਨੂੰ ਕੌਮੀ ਪੱਧਰ ਦੀਆਂ ਸਿਖਲਾਈ ਸਹੂਲਤਾਂ ਪ੍ਰਦਾਨ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਜੋ ਸੂਬੇ ਵਿੱਚ ਖੇਡਾਂ ਲਈ ਇਤਿਹਾਸਕ ਮੀਲ ਪੱਥਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ, ਜੋ ਸੂਬੇ ਲਈ ਇਤਿਹਾਸਕ ਪ੍ਰਾਪਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਮਾਣਾ, 26 ਜੂਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਸਮਾਣਾ ਵਿਖੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ, ਨਸ਼ਿਆਂ ਦੇ ਖ਼ਾਤਮੇ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਵਾਸਤੇ ਖੇਡ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਨਿਵੇਸ਼ ਕਰ ਰਹੀ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਟੇਡੀਅਮ 10.35 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨੌਂ ਏਕੜ ਪੰਚਾਇਤੀ ਜ਼ਮੀਨ 'ਤੇ ਬਣਾਇਆ ਜਾਵੇਗਾ। ਸਟੇਡੀਅਮ ਵਿੱਚ ਅੱਠ ਲੇਨਾਂ ਵਾਲਾ ਅੰਤਰਰਾਸ਼ਟਰੀ ਪੱਧਰ ਦਾ 400 ਮੀਟਰ ਦਾ ਸਿੰਥੈਟਿਕ ਅਥਲੈਟਿਕਸ ਟਰੈਕ ਹੋਵੇਗਾ। ਇਹ ਟਰੈਕ 100 ਮੀਟਰ, 200 ਮੀਟਰ ਅਤੇ 400 ਮੀਟਰ ਦੀਆਂ ਦੌੜਾਂ ਵਰਗੇ ਅਥਲੈਟਿਕ ਮੁਕਾਬਲਿਆਂ ਦੇ ਨਾਲ-ਨਾਲ ਹੋਰ ਟਰੈਕ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਢੁਕਵਾਂ ਹੋਵੇਗਾ।"

ਮੁੱਖ ਮੰਤਰੀ ਨੇ ਅੱਗੇ ਕਿਹਾ, "ਟਰੈਕ ਦੇ ਅੰਦਰਲੇ ਹਿੱਸੇ ਨੂੰ ਫੀਲਡ ਈਵੈਂਟਸ ਜਿਵੇਂ ਕਿ ਸ਼ਾਟ ਪੁੱਟ, ਹੈਮਰ ਥਰੋਅ, ਲੌਂਗ ਜੰਪ, ਹਾਈ ਜੰਪ, ਡਿਸਕਸ ਥਰੋਅ ਅਤੇ ਹੋਰ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਵਿਕਸਤ ਕੀਤਾ ਜਾਵੇਗਾ। ਇਸ ਨਾਲ ਖਿਡਾਰੀ ਉੱਚ ਪੱਧਰ 'ਤੇ ਸਿਖਲਾਈ ਅਤੇ ਮੁਕਾਬਲਾ ਕਰਨ ਦੇ ਯੋਗ ਹੋਣਗੇ। ਇਸ ਸਟੇਡੀਅਮ ਦੇ ਨਿਰਮਾਣ ਨਾਲ ਸਮਾਣਾ ਵਿਧਾਨ ਸਭਾ ਹਲਕੇ ਦੇ ਨਾਲ-ਨਾਲ ਆਸਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਵੱਡਾ ਫਾਇਦਾ ਹੋਵੇਗਾ। ਇਹ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦੀਆਂ ਸਿਖਲਾਈ ਸਹੂਲਤਾਂ ਤੱਕ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਨੂੰ ਅਥਲੈਟਿਕਸ ਵਿੱਚ ਅੱਗੇ ਵਧਣ ਅਤੇ ਕੌਮੀ ਪੱਧਰ 'ਤੇ ਆਪਣੇ ਹਲਕੇ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਿੱਚ ਮਦਦ ਮਿਲੇਗੀ।"

ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਨੂੰ ਸਭ ਤੋਂ ਮਜ਼ਬੂਤ ​​ਹਥਿਆਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, "ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਸਭ ਤੋਂ ਕਾਰਗਰ ਸਾਧਨ ਹੋ ਸਕਦਾ ਹੈ। ਖੇਡਾਂ ਦੇ ਪ੍ਰਚਾਰ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਦੀ ਵਰਤੋਂ ਖੇਡਾਂ ਵਿੱਚ ਮੱਲਾਂ ਮਾਰਨ ਲਈ ਕੀਤੀ ਜਾ ਰਹੀ ਹੈ। ਜੋ ਨੌਜਵਾਨ ਖੇਡਾਂ ਵਿੱਚ ਸ਼ਾਮਲ ਹਨ, ਉਨ੍ਹਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਾਮ ਕਮਾਉਣ ਲਈ ਆਪਣੀ ਪੂਰੀ ਤਾਕਤ ਲਗਾ ਰਹੇ ਹੁੰਦੇ ਹਨ। ਇਹ ਕਦਮ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਬਰਾਬਰ ਦਾ ਹਿੱਸੇਦਾਰ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।"

ਸੂਬੇ ਦੇ ਖੇਡ ਬੁਨਿਆਦੀ ਢਾਂਚੇ ਦੀ ਪਹਿਲਕਦਮੀ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਤੰਦਰੁਸਤ ਸਰੀਰ ਅਤੇ ਨਰੋਏ ਮਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 1,250 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਹ ਖੇਡ ਮੈਦਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਕ੍ਰਾਂਤੀਕਾਰੀ ਭੂਮਿਕਾ ਨਿਭਾਉਣਗੇ। ਇਹ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ ਅਤੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤਣ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨਗੇ।"

ਖਿਡਾਰੀਆਂ ਲਈ ਤਿਆਰ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਸੂਚੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਮੈਦਾਨ ਉਭਰਦੇ ਖਿਡਾਰੀਆਂ ਲਈ ਉਮੀਦ ਅਤੇ ਮੌਕੇ ਦੀ ਕਿਰਨ ਵਜੋਂ ਕੰਮ ਕਰਨਗੇ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਨਗੇ। ਇਨ੍ਹਾਂ ਸਟੇਡੀਅਮਾਂ ਦੇ ਆਲੇ-ਦੁਆਲੇ ਵਾੜ ਲਗਾਈ ਜਾਵੇਗੀ, ਜਿਸ ਦੇ ਨਾਲ-ਨਾਲ ਪੌਦੇ ਲਗਾਏ ਜਾਣਗੇ ਅਤੇ ਫਲੱਡ ਲਾਈਟਾਂ ਵਾਲੇ ਛੇ ਫੁੱਟ ਚੌੜੇ ਵਾਕਿੰਗ ਟਰੈਕ ਹੋਣਗੇ। ਇੱਥੇ ਵਾਲੀਬਾਲ, ਫੁੱਟਬਾਲ ਅਤੇ ਹਾਕੀ ਦੇ ਕੋਰਟ ਹੋਣਗੇ, ਨਾਲ ਹੀ ਸਥਾਨਕ ਪੱਧਰ 'ਤੇ ਪ੍ਰਸਿੱਧ ਖੇਡਾਂ ਦੇ ਆਧਾਰ 'ਤੇ ਵਾਧੂ ਕੋਰਟ ਵੀ ਬਣਾਏ ਜਾਣਗੇ।"

ਉਨ੍ਹਾਂ ਅੱਗੇ ਕਿਹਾ, "ਇਸੇ ਤਰ੍ਹਾਂ 400 ਮੀਟਰ ਦਾ ਛੇ-ਲੇਨ ਵਾਲਾ ਰਨਿੰਗ ਟਰੈਕ, ਐਲ.ਈ.ਡੀ. ਲਾਈਟਾਂ ਵਾਲੀ ਉੱਚ ਸਮਰੱਥਾ ਵਾਲੀ ਲਾਈਟਿੰਗ, ਸਪ੍ਰਿੰਕਲਰ ਸਿਸਟਮ ਵਾਲਾ ਸਬਮਰਸੀਬਲ ਪੰਪ, ਕੰਕਰੀਟ ਦੇ ਬੈਂਚ, ਬੱਚਿਆਂ ਦੇ ਖੇਡਣ ਲਈ ਵਿਸ਼ੇਸ਼ ਜਗ੍ਹਾ, ਵ੍ਹੀਲਚੇਅਰ ਰੈਂਪ ਅਤੇ ਖੇਡਾਂ ਦੇ ਸਮਾਨ ਨੂੰ ਰੱਖਣ ਲਈ ਸਟੋਰੇਜ ਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਨੌਜਵਾਨਾਂ ਨੂੰ ਖੇਡ ਕਿੱਟਾਂ ਅਤੇ ਸਮਾਨ ਵੰਡਣ ਦੇ ਨਾਲ-ਨਾਲ ਉੱਚ ਪੇਸ਼ੇਵਰ ਕੋਚਾਂ ਰਾਹੀਂ ਮਿਆਰੀ ਸਿਖਲਾਈ ਦੇਣ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸੂਬੇ ਦੇ ਖੇਡ ਬਜਟ ਵਿੱਚ ਇਤਿਹਾਸਕ ਵਾਧਾ ਦੇਖਣ ਨੂੰ ਮਿਲਿਆ ਹੈ, ਜਿਸ ਵਿੱਚ ਸਾਲ 2026-27 ਲਈ 1,791 ਕਰੋੜ ਰੁਪਏ ਰੱਖੇ ਗਏ ਹਨ।"

ਮੁੱਖ ਮੰਤਰੀ ਨੇ ਕਿਹਾ, "ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਸੀ ਅਤੇ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਓਲੰਪਿਕ ਲਈ 15 ਲੱਖ ਅਤੇ ਏਸ਼ੀਅਨ ਖੇਡਾਂ ਲਈ ਅੱਠ ਲੱਖ ਰੁਪਏ ਸ਼ਾਮਲ ਹਨ। ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਹਾਕੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਅਤੇ ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ ਵੀ ਇੱਕ-ਇੱਕ ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਨੌਂ ਓਲੰਪਿਕ ਤਗਮਾ ਜੇਤੂਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। 'ਖੇਡਾਂ ਵਤਨ ਪੰਜਾਬ ਦੀਆਂ' ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਸਫ਼ਲ ਰਹੀਆਂ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਇਹ ਖੇਡਾਂ ਤਿੰਨ ਸਾਲਾਂ ਤੋਂ ਕਰਵਾਈਆਂ ਜਾ ਰਹੀਆਂ ਹਨ। ਸਾਲ 2024-25 ਵਿੱਚ ਪੰਜ ਲੱਖ ਖਿਡਾਰੀਆਂ ਨੇ ਭਾਗ ਲਿਆ ਅਤੇ ਤਿੰਨ ਸਾਲਾਂ ਵਿੱਚ 97.3 ਕਰੋੜ ਰੁਪਏ ਖ਼ਰਚੇ ਗਏ ਹਨ। ਕਿਲ੍ਹਾ ਰਾਏਪੁਰ ਦੀਆਂ ਪੇਂਡੂ ਖੇਡਾਂ ਦੀ ਵਿਆਪਕ ਤੌਰ 'ਤੇ ਸ਼ਲਾਘਾ ਹੋਈ ਹੈ ਅਤੇ ਇਨ੍ਹਾਂ ਨੇ 'ਮਿੰਨੀ ਓਲੰਪਿਕ' ਵਜੋਂ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਕੀਤੀ ਹੈ। 11 ਜੁਲਾਈ 2025 ਨੂੰ ਪੰਜਾਬ ਵਿਧਾਨ ਸਭਾ ਨੇ ਸਰਵਸੰਮਤੀ ਨਾਲ 'ਪਸ਼ੂਆਂ ਉੱਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025' ਪਾਸ ਕੀਤਾ ਸੀ। ਇਸ ਨਾਲ ਬਲਦ ਗੱਡੀਆਂ ਦੀਆਂ ਦੌੜਾਂ ਵਰਗੀਆਂ ਰਵਾਇਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨਾ ਸੰਭਵ ਹੋਇਆ ਅਤੇ 2014 ਤੋਂ ਬਾਅਦ ਇਸ ਸਾਲ ਬਲਦ ਗੱਡੀਆਂ ਦੀਆਂ ਦੌੜਾਂ ਇੱਕ ਵਾਰ ਫਿਰ ਮੁੱਖ ਖਿੱਚ ਦਾ ਕੇਂਦਰ ਬਣੀਆਂ।"

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪਹਿਲੀ ਵਾਰ ਪੰਜਾਬ ਨੂੰ ਏਸ਼ੀਅਨ ਕੱਪ ਹਾਕੀ ਦੇ ਰੂਪ ਵਿੱਚ ਇੱਕ ਅੰਤਰਰਾਸ਼ਟਰੀ ਮੁਕਾਬਲਾ ਕਰਵਾਉਣ ਦਾ ਮੌਕਾ ਮਿਲਿਆ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਇਹ ਵੱਡੀ ਪ੍ਰਾਪਤੀ ਹੈ। ਹਾਕੀ ਵਿੱਚ ਪੰਜਾਬੀਆਂ ਦੀ ਵੱਡੀ ਪ੍ਰਤੀਨਿਧਤਾ ਹੋਣ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ ਸੀ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ, "ਪੰਜਾਬ ਪਹਿਲੀ ਵਾਰ ਅਕਤੂਬਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ। ਇਹ ਏਸ਼ੀਆ ਦਾ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਹੈ, ਜਿਸ ਤਹਿਤ ਮੈਚ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੁਹਾਲੀ ਅਤੇ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਖੇਡੇ ਜਾਣਗੇ।"

Bhagwant-Mann-Cm-Punjab



TOP HEADLINES


*ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ
ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਖੁਦਮੁਖਤਿਆਰੀ ਅਤੇ ਧਾਰਮਿਕ ਮ
*ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦ
*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧ
*ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ
*ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨ
*ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿ
*ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾ
ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਸੀਨੀਅਰ ਸਿਪਾਹੀ ਲਖਵਿ
ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਰਿਹੈਬਿਲਿਟੇਸ਼ਨ ਨੂੰ ਮਜ਼ਬੂ
*26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ
*ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰ
*ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤ
*ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤ
*ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ
*ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱ
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50644950

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us