12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

Jul16,2026 | Gurvinder Singh Mohali | London


 
ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਤੇ ਖੇਡ ਕਲੱਬ ਦੇ ਸਹਿਯੋਗ ਨਾਲ ਕਰਵਾਏ ਸਲਾਨਾ ਗੱਤਕਾ ਮੁਕਾਬਲੇ
 
 ਸਿੰਘ ਸਭਾ ਲੰਡਨ ਈਸਟ ਗੁਰਦੁਆਰਾ ਅਤੇ ਖੇਡ ਕਲੱਬ ਦੇ ਸਹਿਯੋਗ ਨਾਲ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਤੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ। ਇਲਫੋਰਡ ਵਿਖੇ ਆਯੋਜਿਤ ਇਸ ਚੈਂਪੀਅਨਸ਼ਿਪ ਦੌਰਾਨ ਵਾਰਿੰਗਟਨ, ਕਵੈਂਟਰੀ, ਡਰਬੀ, ਲੇਟਨ, ਗੁੱਡਮੇਅਜ਼, ਗ੍ਰੇਵਜ਼ੈਂਡ, ਵੂਲਿਚ ਅਤੇ ਬੋਅ ਸ਼ਹਿਰਾਂ ਤੋਂ ਪਹੁੰਚੇ 9 ਗੱਤਕਾ ਅਖਾੜਿਆਂ ਦੇ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ਖਾਲਸਾਈ ਪ੍ਰੰਪਰਾਵਾਂ ਮੁਤਾਬਿਕ ਜੌਹਰ ਵਿਖਾਏ।
          ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਅਰਦਾਸ ਤੋਂ ਉਪਰੰਤ ਢੇਸੀ ਸਮੇਤ ਪ੍ਰਬੰਧਕਾਂ ਨੇ ਗੱਤਕਾ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਇਹਨਾਂ ਸਲਾਨਾ ਮੁਕਾਬਲਿਆਂ ਦੌਰਾਨ ਗੱਤਕਾ ਖੇਡ ਦੇ ਵੱਖ-ਵੱਖ ਉਮਰ ਦੇ ਬੱਚਿਆਂ, ਬੀਬੀਆਂ ਅਤੇ ਮਰਦਾਂ ਦੇ ਜੰਗਜੂ ਮੁਕਾਬਲੇ ਕਰਵਾਏ ਗਏ। ਇੰਨਾ ਵਿੱਚੋਂ 18 ਸਾਲ ਤੋਂ ਵੱਧ ਉਮਰ ਦੇ ਲੜਕਿਆਂ ਦੇ ਮੁਕਾਬਲਿਆਂ ‘ਚੋਂ ਜੋਰਾ ਸਿੰਘ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਜੇਤੂ ਰਿਹਾ ਜਦਕਿ ਗੁਰਦੀਪ ਸਿੰਘ ਦਮਦਮੀ ਟਕਸਾਲ ਅਖਾੜਾ ਡਰਬੀ ਦੂਜੇ ਸਥਾਨ ‘ਤੇ ਰਿਹਾ।
          ਬੀਬੀਆਂ ‘ਚੋਂ ਦਮਦਮੀ ਟਕਸਾਲ ਅਖਾੜਾ ਡਰਬੀ ਦੀ ਕਮਲਪ੍ਰੀਤ ਕੌਰ ਪਹਿਲੇ ਅਤੇ ਕਰਮਜੀਤ ਕੌਰ ਦੂਜੇ ਸਥਾਨ ‘ਤੇ ਰਹੀ। 18 ਤੋਂ ਸਾਲ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚੋਂ ਦਮਦਮੀ ਟਕਸਾਲ ਦਾ ਹਰਸ਼ਦੀਪ ਸਿੰਘ ਪਹਿਲੇ ਅਤੇ ਜਸਕੀਰਤ ਸਿੰਘ ਦੂਜੇ ਸਥਾਨ ਤੇ ਜਦਕਿ ਇਸੇ ਉਮਰ ਵਰਗ ਵਿੱਚ ਲੜਕੀਆਂ ‘ਚੋਂ ਗੁਰਸੁਖਮਨ ਕੌਰ ਅਕਾਲੀ ਫੂਲਾ ਸਿੰਘ ਅਖਾੜਾ ਪਹਿਲੇ ਅਤੇ ਹਰਲੀਨ ਕੌਰ ਦਮਦਮੀ ਟਕਸਾਲ ਅਖਾੜਾ ਦੂਜੇ ਸਥਾਨ ‘ਤੇ, 14 ਸਾਲ ਤੋਂ ਘੱਟ ਉਮਰ ਵਰਗ ਦੇ ਮੁਕਾਬਲੇ ‘ਚੋਂ ਦਮਦਮੀ ਟਕਸਾਲ ਅਖਾੜੇ ਦੇ ਯੁਵਰਾਜ ਸਿੰਘ ਪਹਿਲੇ ਅਤੇ ਰਬਜੋਤ ਸਿੰਘ ਦੂਜੇ ਸਥਾਨ ਤੇ ਜਦਕਿ ਲੜਕੀਆਂ ਚੋਂ ਅਕਾਲੀ ਫੂਲਾ ਸਿੰਘ ਅਖਾੜਾ ਕਵੈਂਟਰੀ ਦੀ ਮਨਰੂਪ ਕੌਰ ਪਹਿਲੇ ਅਤੇ ਅਕਾਲੀ ਬਾਬਾ ਅਜੀਤ ਸਿੰਘ ਅਖਾੜਾ ਵਾਰਿੰਗਟਨ ਦੀ ਨਕੀਤਾ ਕੌਰ ਦੂਜੇ ਸਥਾਨ ਤੇ ਰਹੀ।
          ਇਸ ਮੌਕੇ ਬੋਲਦਿਆਂ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਹਰ ਸਾਲ ਗੱਤਕਾ ਚੈਂਪੀਅਨਸ਼ਿਪ ਕਰਵਾਈ ਜਾਂਦੀ ਹੈ। ਉਹਨਾਂ ਇਸ ਚੈਂਪੀਅਨਸ਼ਿਪ ਦੇ ਆਯੋਜਨ ਲਈ ਗੁਰਦੁਆਰਾ ਸਿੰਘ ਸਭਾ ਲੰਡਨ ਈਸਟ ਬਾਰਕਿੰਗ ਅਤੇ ਸੈਵਨਕਿੰਗਜ਼, ਸਿੰਘ ਸਭਾ ਲੰਡਨ ਈਸਟ ਸਪੋਰਟਸ ਕਲੱਬ ਦੇ ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਤਾਨੀਆ ਵਿੱਚ ਗੱਤਕਾ ਕਲਾ ਅਤੇ ਸ਼ਸਤਰ ਵਿੱਦਿਆ ਨੂੰ ਹੋਰ ਪ੍ਰਫੁਲਤ ਕਰਨ ਅਤੇ ਬੱਚਿਆਂ ਨੂੰ ਇਸ ਖੇਡ ਨਾਲ ਜੋੜਨ ਲਈ ਯੂਕੇ ਗੱਤਕਾ ਫੈਡਰੇਸ਼ਨ ਪੂਰੇ ਯਤਨ ਕਰ ਰਹੀ ਹਾਂ ਤਾਂ ਕਿ ਨੌਜਵਾਨ ਪੀੜੀ ਸਿੱਖ ਸਵੈ ਰੱਖਿਆ ਦੇ ਨਾਲ-ਨਾਲ ਸਿੱਖੀ ਪ੍ਰੰਪਰਾਵਾਂ ਅਤੇ ਸ਼ਸਤਰ ਵਿਦਿਆ ਦੇ ਹੁਨਰ ਨੂੰ ਅਪਣਾ ਸਕੇ।
          ਉਹਨਾਂ ਯੂਕੇ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਮਨ ਸਿੰਘ ਜੌਹਲ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਗੁਰਦੀਪ ਸਿੰਘ ਹੁੰਦਲ, ਖੇਡ ਕਲੱਬ ਦੇ ਪਿੰਦਰ ਸਿੰਘ ਭਰੋਲੀ, ਲਹਿੰਬਰ ਸਿੰਘ ਲੱਧੜ, ਅਜਮੇਰ ਸਿੰਘ ਮੇਲਾ, ਮੇਜਰ ਸਿੰਘ ਬਾਸੀ, ਮਨਦੀਪ ਸਿੰਘ ਬੜਿੰਗ, ਮਨਜਿੰਦਰ ਸਿੰਘ ਬੜਿੰਗ, ਰਾਣਾ ਪੱਡਾ, ਜਸਪਾਲ ਸਿੰਘ ਢੇਸੀ, ਮਨਜੀਤ ਸਿੰਘ ਸ਼ਾਲਾਪੁਰੀ, ਸਾਹਿਬ ਸਿੰਘ ਢੇਸੀ, ਨਿਸ਼ਾਨ ਸਿੰਘ ਸਲੋਹ, ਜਗਬੀਰ ਸਿੰਘ ਜੱਗਾ ਚਕਰ, ਜਸਬੀਰ ਸਿੰਘ ਢੇਸੀ, ਹਰਨੇਕ ਸਿੰਘ ਨੇਕਾ ਮੈਰੀਪੁਰ, ਸੁਖਦੇਵ ਸਿੰਘ ਸਿੱਧੂ, ਪ੍ਰਮਜੀਤ ਸਿੰਘ ਛੋਕਰ, ਕੁਲਵਿੰਦਰ ਸਿੰਘ ਸਹੋਤਾ, ਰਸ਼ਪਾਲ ਸਿੰਘ ਪਾਲਾ ਸਹੋਤਾ ਜੀਐਨਜੀ ਕਬੱਡੀ ਕਲੱਬ ਗ੍ਰੇਵਜ਼ੈਂਡ, ਡਾ: ਚਾਨਣ ਸਿੰਘ ਸਿੱਧੂ, ਜਸਬੀਰ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ ਟੁੱਟ, ਕੁਲਦੀਪ ਸਿੰਘ ਰਾਏ, ਜੈਜ਼ ਸਿੰਘ ਸਿੱਧੂ, ਬਿੰਦਰ ਪੁਆਦੜਾ, ਜਸ ਬਾਠ, ਬੂਟਾ ਸਿੰਘ ਨਿੱਝਰ, ਹਰਜਿੰਦਰ ਸਿੰਘ ਜੌਹਲ, ਦਵਿੰਦਰ ਸਿੰਘ ਪਤਾਰਾ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।
          ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮਪੀ ਜਸ ਅਠਵਾਲ, ਰਾਣਾ ਪੱਡਾ, ਸੁਰਿੰਦਰ ਸਿੰਘ ਮਾਣਕ, ਸੋਖਾ ਢੇਸੀ, ਸੁਰਜੀਤ ਸਿੰਘ ਘੁੰਮਣ ‘ਪੰਜਾਬ ਰੇਡੀਓ’ ਅਤੇ ਪੰਜਾਬ ਟੀਵੀ, ਮਨਪ੍ਰੀਤ ਸਿੰਘ ਬੱਧਨੀ ਕਲਾਂ ਅਜੀਤ ਅਤੇ ਪੰਜਾਬ ਟਾਈਮਜ਼, ਅਮਨਜੀਤ ਸਿੰਘ ਖਹਿਰਾ ਜਨ ਸ਼ਕਤੀ, ਸੁਖਦੇਵ ਸਿੰਘ ਅਤੇ ਪਾਲ ਸਿੰਘ ਝੱਲੀ ਅਕਾਲ ਚੈਨਲ, ਹਰਵਿੰਦਰ ਸਿੰਘ ਸਿੱਖ ਚੈਨਲ, ਅਨਮੋਲ ਕੌਰ ਜੀਟੀਸੀ, ਪ੍ਰਭਜੋਤ ਸਿੰਘ ਪੀਟੀਸੀ ਆਦਿ ਵੀ ਉਚੇਚੇ ਤੌਰ ਤੇ ਪਹੁੰਚੇ।

Zora-Singh-Of-Baba-Fateh-Singh-Akhara-Woolwich-Wins-Title-At-12th-Uk-Gatka-Championship



TOP HEADLINES


*ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ - ਸਮੇਂ -ਸਮੇਂ 'ਤੇ ਉਸ ਦੇ ਆ
ਵਿਸ਼ੇਸ਼ ਲੋਕ ਅਦਾਲਤ ਵਿੱਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ
*ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼
*ਰਾਜਾ ਵੜਿੰਗ ਸਪੱਸ਼ਟ ਕਰਨ ਕਿ ਉਹ ਰਾਹੁਲ ਗਾਂਧੀ ਤੋਂ ਇਨਸਾਫ਼ ਮੰ
ਮੁਅੱਤਲ ਡੀ. ਆਈ .ਜੀ. ਭੁੱਲਰ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਅਧਿ
ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ
*ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਹਾਕੀ ਖੇਡਾਂ ਬਠਿੰਡਾ ਵਿੱਚ
26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆ
ਖੇਤਾਂ ਵਿੱਚ ਲੱਗੀ ਅੱਗ ਦੇ ਧੂੰਏਂ ਕਾਰਨ ਵਾਪਰੇ ਹਾਦਸੇ ’ਚ ਪਤੀ ਨ
ਐਮਐਸਐਮਈਜ਼ ਦੇ ਭੁਗਤਾਨ ਵਿੱਚ ਦੇਰੀ ਕਰਨ ਵਾਲੀਆਂ ਕੰਪਨੀਆਂ ਵਿਰੁੱ
ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਅਧੀਨ ਮਾਲਵਾ ਕਾਲਜ ਵਿਖੇ ਜ਼ਿ
*ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅ
26 ਨਵੰਬਰ ਨੂੰ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੱਡੀ ਗਿ
ਆਪ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ
*ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤ
ਚਾਰ ਦਹਾਕਿਆਂ ਬਾਅਦ ਸਾਬਕਾ ਵਿਦਿਆਰਥਣ ਨੇ ਆਪਣੇ ਵਿੱਦਿਅਕ ਅਦਾਰੇ
*ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅ
*ਫੂਡ ਸਪਲਾਈ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53140689

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us